ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਭਲਾਈਆਣਾ ‘ਚ ਡਿੱਗੀ ਆਸਮਾਨੀ ਬਿਜਲੀ, ਜਾਨੀ ਨੁਕਸਾਨ ਤੋਂ ਬਚਾਅ

ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਭਲਾਈਆਣਾ ਵਿੱਚ ਇੱਕ ਘਰ ਤੇ ਆਸਮਾਨੀ ਬਿਜਲੀ ਡਿੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਿਕ ਅੱਜ ਸਵੇਰੇ ਤੇਜ ਬਾਰਿਸ਼ ਦੇ ਚਲਦਿਆਂ ਪਿੰਡ ਭਲਾਈਆਣਾ ਦੇ ਇੱਕ ਘਰ ਤੇ ਬਿਜਲੀ ਡਿੱਗ ਗਈ, ਜਿਸ ਕਾਰਨ ਘਰ ਦਾ ਕਾਫੀ ਨੁਕਸਾਨ ਹੋਇਆ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਭਲਾਈਆਣਾ ਵਿੱਚ ਇੱਕ ਘਰ ਤੇ ਆਸਮਾਨੀ ਬਿਜਲੀ ਡਿੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਿਕ ਅੱਜ ਸਵੇਰੇ ਤੇਜ ਬਾਰਿਸ਼ ਦੇ ਚਲਦਿਆਂ ਪਿੰਡ ਭਲਾਈਆਣਾ ਦੇ ਇੱਕ ਘਰ ਤੇ ਬਿਜਲੀ ਡਿੱਗ ਗਈ, ਜਿਸ ਕਾਰਨ ਘਰ ਦਾ ਕਾਫੀ ਨੁਕਸਾਨ ਹੋਇਆ ਹੈ।

ਪਰ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਘਰ ਦੇ ਮੈਂਬਰਾਂ ਨੇ ਦੱਸਿਆ ਕਿ ਬਿਜਲੀ ਡਿੱਗਣ ਕਾਰਨ ਘਰ ਦੀ ਛੱਤ ਤੇ ਲੱਗੇ ਸਰੀਏ ਨੇ ਸਾਰੀ ਬਿਜਲੀ ਦੀ ਫਿਟਿੰਗ ਖਰਾਬ ਕਰ ਦਿੱਤੀ ਹੈ। ਇਸ ਤੋਂ ਇਲਾਵਾ ਘਰ ਦੇ ਪੱਖੇ ਅਤੇ ਸ਼ੀਸ਼ੇ ਤੱਕ ਟੁੱਟ ਗਏ ਹਨ। ਇਸ ਘਟਨਾ ਦੇ ਕਾਰਨ ਘਰ ਵਿੱਚ ਸਹਿਮ ਦਾ ਮਾਹੌਲ ਹੈ।

Author : Malout Live