ਮਲੋਟ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੂਮ-ਧਾਮ ਨਾਲ ਮਨਾਈ ਜਾਵੇਗੀ ਸ਼੍ਰੀ ਰਾਮਨੌਮੀ
ਮਲੋਟ ਦੀ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹਿਰ ਦੀਆਂ ਸਾਰੀਆਂ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਰਾਮਨੌਮੀ ਸ਼੍ਰੀ ਕ੍ਰਿਸ਼ਨਾ ਮੰਦਿਰ ਮੰਡੀ ਹਰਜੀ ਰਾਮ ਮਲੋਟ ਵਿਖੇ ਧੂਮ-ਧਾਮ ਨਾਲ ਮਨਾਈ ਜਾ ਰਹੀ ਹੈ।
ਮਲੋਟ : ਮਲੋਟ ਦੀ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹਿਰ ਦੀਆਂ ਸਾਰੀਆਂ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਰਾਮਨੌਮੀ ਸ਼੍ਰੀ ਕ੍ਰਿਸ਼ਨਾ ਮੰਦਿਰ ਮੰਡੀ ਹਰਜੀ ਰਾਮ ਮਲੋਟ ਵਿਖੇ ਧੂਮ-ਧਾਮ ਨਾਲ ਮਨਾਈ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਕੋਆਰਡੀਨੇਟਰ ਮਨੋਜ ਅਸੀਜਾ ਨੇ ਦੱਸਿਆ ਕਿ ਸ਼੍ਰੀ ਰਾਮਨੌਮੀ ਮਨਾਉਣ ਦੀ ਤਿਆਰੀ ਸੰਬੰਧੀ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਦੀ ਮੀਟਿੰਗ ਸ਼੍ਰੀ ਕ੍ਰਿਸ਼ਨਾ ਮੰਦਰ ਮੰਡੀ ਹਰਜੀ ਰਾਮ ਮਲੋਟ ਵਿਖੇ ਹੋਈ। ਜਿਸ ਵਿੱਚ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਆਗੂਆਂ ਨੇ ਭਾਗ ਲਿਆ ਅਤੇ ਫੈਸਲਾ ਲਿਆ ਕਿ ਚਾਰ ਅਪ੍ਰੈਲ ਸ਼ੁਕਰਵਾਰ ਨੂੰ ਸ਼ੋਭਾ ਯਾਤਰਾ ਕੱਢੀ ਜਾਵੇਗੀ, ਜੋ ਕਿ ਸ਼੍ਰੀ ਕ੍ਰਿਸ਼ਨਾ ਮੰਦਿਰ ਮੰਡੀ ਹਰਜੀ ਰਾਮ ਤੋਂ ਸ਼ੁਰੂ ਹੋ ਕੇ ਸ਼ਹਿਰ ਵਿੱਚ ਵੱਖ-ਵੱਖ ਥਾਂਵਾਂ ਤੋਂ ਹੁੰਦੀ ਹੋਈ ਵਾਪਿਸ ਮੰਦਿਰ ਪੁੱਜੇਗੀ।
ਸਮਾਜਿਕ ਵਿਸ਼ਲੇਸ਼ਕ ਅਰਵਿੰਦ ਸ਼ਰਮਾ ਨੇ ਦੱਸਿਆ ਕਿ ਮੀਟਿੰਗ ਵਿੱਚ 30 ਮਾਰਚ ਨੂੰ ਸ਼ੁਰੂ ਹੋ ਰਹੇ ਨਵ-ਸੰਮਤ (ਭਾਰਤੀ ਨਵਾਂ ਸਾਲ) ਮਨਾਉਣ ਸੰਬੰਧੀ ਚਰਚਾ ਕੀਤੀ ਗਈ। ਸੰਸਥਾਵਾਂ ਦੇ ਆਗੂਆਂ ਨੇ ਦੇਸ਼ ਵਾਸੀਆਂ ਨੂੰ ਭਾਰਤੀ ਨਵਾਂ ਸਾਲ ਉਤਸਾਹ ਨਾਲ ਮਨਾਉਣ ਦੀ ਅਪੀਲ ਕੀਤੀ। ਭਾਰਤ ਭੂਸ਼ਨ ਕਾਕਾ ਪ੍ਰਧਾਨ ਸ਼੍ਰੀ ਕ੍ਰਿਸ਼ਨਾ ਮੰਦਿਰ ਨੇ ਮੀਟਿੰਗ ਵਿੱਚ ਪਹੁੰਚੇ ਸਾਰੀਆਂ ਸੰਸਥਾਵਾਂ ਦੇ ਆਗੂਆਂ ਦਾ ਧੰਨਵਾਦ ਕੀਤਾ।
Author : Malout Live