ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਮਾਰਕੀਟ ਕਮੇਟੀ ਬਰੀਵਾਲਾ ਅਧੀਨ ਪੈਂਦੀਆਂ ਸੜਕਾਂ ਦੇ ਨਵੀਨੀਕਰਨ ਦੀ ਕਰਵਾਈ ਸ਼ੁਰੂਆਤ
ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਮਾਰਕੀਟ ਕਮੇਟੀ ਬਰੀਵਾਲਾ ਅਧੀਨ ਪੈਂਦੀਆਂ ਸੜਕਾਂ ਦੇ ਮੁਰੰਮਤ ਅਤੇ ਨਵੀਨੀਕਰਨ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਬੋਲਦਿਆਂ ਵਿਧਾਇਕ ਕਾਕਾ ਬਰਾੜ ਨੇ ਦੱਸਿਆ ਕਿ 15 ਕਿਲੋਮੀਟਰ ਲੰਬਾਈ ਵਾਲੀਆਂ ਇਨ੍ਹਾ ਸੜਕਾਂ ਨੂੰ ਤਕਰੀਬਨ ਸਾਢੇ 4 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤੋਂ ਤਿਆਰ ਕਰਵਾਇਆ ਜਾਵੇਗਾ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਮਾਰਕੀਟ ਕਮੇਟੀ ਬਰੀਵਾਲਾ ਅਧੀਨ ਪੈਂਦੀਆਂ ਸੜਕਾਂ ਦੇ ਮੁਰੰਮਤ ਅਤੇ ਨਵੀਨੀਕਰਨ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਬੋਲਦਿਆਂ ਵਿਧਾਇਕ ਕਾਕਾ ਬਰਾੜ ਨੇ ਦੱਸਿਆ ਕਿ 15 ਕਿਲੋਮੀਟਰ ਲੰਬਾਈ ਵਾਲੀਆਂ ਇਨ੍ਹਾ ਸੜਕਾਂ ਨੂੰ ਤਕਰੀਬਨ ਸਾਢੇ 4 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤੋਂ ਤਿਆਰ ਕਰਵਾਇਆ ਜਾਵੇਗਾ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸੇ ਤਹਿਤ ਹਰ ਹਲਕੇ ਵਿੱਚ ਵਿਕਾਸ ਕਾਰਜ ਪੂਰੇ ਜ਼ੋਰਾਂ ਸ਼ੋਰਾਂ 'ਤੇ ਚੱਲ ਰਹੇ ਹਨ।
ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਹਲਕੇ ਵਿੱਚ ਵੀ ਉਨ੍ਹਾਂ ਵੱਲੋਂ ਲੋਕਾਂ ਦੀ ਮੰਗ ਅਨੁਸਾਰ ਬਹੁਤ ਸਾਰੇ ਵਿਕਾਸ ਕਾਰਜ ਉਲੀਕੇ ਜਾ ਰਹੇ ਹਨ ਜਿਨ੍ਹਾਂ ਦਾ ਸਿੱਧਾ ਫਾਇਦਾ ਆਮ ਲੋਕਾਂ ਨੂੰ ਹੋਵੇਗਾ ਅਤੇ ਇਹ ਸੜਕਾਂ ਵੀ ਉਨ੍ਹਾਂ ਕੰਮਾਂ ਦੀ ਲੜੀ ਦਾ ਇੱਕ ਹਿੱਸਾ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੀ ਭਲਾਈ ਲਈ ਉਹ ਹਮੇਸ਼ਾ ਡੱਟ ਕੇ ਖੜ੍ਹੇ ਹਨ ਅਤੇ ਭਵਿੱਖ ਵਿੱਚ ਵੀ ਲੋਕਾਂ ਦੀ ਹਰ ਸਹੂਲਤ ਅਤੇ ਮੰਗ ਨੂੰ ਪੂਰਾ ਕਰਨ ਲਈ ਪੁਰਜ਼ੋਰ ਕੋਸ਼ਿਸ਼ਾਂ ਜਾਰੀ ਰੱਖਣਗੇ।
Author : Malout Live