“ਮੈਂ ਤੇਰਾ ਬੰਦਾ” ਨਾਟਕ ਗੌਰਵਸ਼ਾਲੀ ਇਤਿਹਾਸ ਨੂੰ ਦਰਸਾਉਂਦੀ ਪੇਸ਼ਕਾਰੀ ਸਾਡੇ ਲਈ ਬਣਦੀ ਹੈ ਪ੍ਰੇਰਣਾ ਸਰੋਤ- ਗੁਰਮੀਤ ਸਿੰਘ ਖੁੱਡੀਆਂ

ਚਾਲੀ ਮੁਕਤਿਆਂ ਦੀ ਸ਼ਹੀਦੀ ਨੂੰ ਸਮਰਪਿਤ ਮੇਲਾ ਮਾਘੀ 2025 ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਕਲਰਚਰ ਤੇ ਹੈਰੀਟੇਜ ਸੁਸਾਇਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਦੂਸਰੇ ਦਿਨ ਕਰਵਾਇਆ ਗਿਆ ਨਾਟਕ “ਮੈਂ ਤੇਰਾ ਬੰਦਾ” ਨਾਟਕ ਯਾਦਗਾਰੀ ਹੋ ਨਿੱਬੜਿਆ ਅਤੇ ਸੰਗਤਾਂ ਨੇ ਇਸ ਪ੍ਰੇਰਣਾ ਸਰੋਤ ਨਾਟਕ ਦੀ ਬਹੁਤ ਪ੍ਰਸ਼ੰਸਾ ਕੀਤੀ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਚਾਲੀ ਮੁਕਤਿਆਂ ਦੀ ਸ਼ਹੀਦੀ ਨੂੰ ਸਮਰਪਿਤ ਮੇਲਾ ਮਾਘੀ 2025 ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਕਲਰਚਰ ਤੇ ਹੈਰੀਟੇਜ ਸੁਸਾਇਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਦੂਸਰੇ ਦਿਨ ਕਰਵਾਇਆ ਗਿਆ ਨਾਟਕ “ਮੈਂ ਤੇਰਾ ਬੰਦਾ” ਨਾਟਕ ਯਾਦਗਾਰੀ ਹੋ ਨਿੱਬੜਿਆ ਅਤੇ ਸੰਗਤਾਂ ਨੇ ਇਸ ਪ੍ਰੇਰਣਾ ਸਰੋਤ ਨਾਟਕ ਦੀ ਬਹੁਤ ਪ੍ਰਸ਼ੰਸਾ ਕੀਤੀ। ਇਸ ਨਾਟਕ ਦੀ ਪ੍ਰਧਾਨਗੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਪੰਜਾਬ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨ ਛੋਹ ਪ੍ਰਾਪਤ ਧਰਤੀ ਤੇ 40 ਮੁਕਤਿਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਇਆ ਗਿਆ ਇਹ ਨਾਟਕ ਆਉਣ ਵਾਲੀਆਂ ਪੀੜੀਆਂ ਲਈ ਪ੍ਰੇਰਣਾ ਸਰੋਤ ਹੈ।

ਉਹਨਾਂ ਅੱਗੇ ਕਿਹਾ ਕਿ ਬੰਦਾ ਸਿੰਘ ਬਹਾਦਰ ਦੇ ਜੀਵਨ ਦੇ ਆਧਾਰ ਤੇ ਪੇਸ਼ ਕੀਤਾ ਗਿਆ ਨਾਟਕ ਸਾਡੇ ਗੌਰਵਸ਼ਾਲੀ ਇਤਿਹਾਸ ਨੂੰ ਦਰਸਾਉਂਦਾ ਹੈ ਅਤੇ ਜਿਹੜੀਆਂ ਕੌਮਾਂ ਆਪਣੇ ਗੋਰਵਮਈ ਇਤਿਹਾਸ ਨੂੰ ਭੁੱਲ ਜਾਂਦੀਆਂ ਹਨ, ਉਹ ਕਦੇ ਵੀ ਤਰੱਕੀਆਂ ਨਹੀਂ ਕਰ ਸਕਦੀਆਂ। ਇਸ ਮੌਕੇ ਸ਼੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ਼੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਸੰਗਤ ਨੂੰ ਜੀ ਆਇਆਂ ਨੂੰ ਆਖਦਿਆਂ ਕਿਹਾ ਕਿ ਅਤੇ ਨਾਟਕ ਦੀ ਪੇਸ਼ਕਾਰੀ ਕਰਨ ਵਾਲੇ ਸਾਰੇ ਕਲਾਕਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਵੱਖ-ਵੱਖ ਖੇਤਰਾਂ ਵਿੱਚ ਸਮਾਜ ਭਲਾਈ ਦੇ ਕੰਮ ਕਰਨ ਵਾਲੀਆਂ ਸਮਾਜਸੇਵੀ ਸੰਸਥਾਵਾਂ ਦੇ ਅਹੁਦੇਦਾਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।

Author : Malout Live