ਸ਼੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵੱਡੀ ਕਾਰਵਾਈ, 4 ਮਹੀਨਿਆਂ ਤੋਂ ਭਗੌੜਾ PO ਮੁਲਜ਼ਮ ਕਾਬੂ
ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਇੱਕ ਪੀ.ਓ ਭਗੌੜੇ ਮੁਲਜ਼ਮ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਜਸਬੀਰ ਸਿੰਘ ਪੁੱਤਰ ਗੁਰਦਾਸ ਸਿੰਘ, ਵਾਸੀ ਮੌੜ ਰੋਡ, ਸ਼੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਅਭਿਮੰਨਿਊ ਰਾਣਾ ਆਈ.ਪੀ.ਐੱਸ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਦੇ ਨਾਲ-ਨਾਲ ਵੱਖ-ਵੱਖ ਮਾਮਲਿਆਂ ਵਿੱਚ ਮਾਨਯੋਗ ਅਦਾਲਤ ਵੱਲੋਂ ਭਗੌੜੇ (ਪੀ.ਓ) ਐਲਾਨੇ ਗਏ ਮੁਲਜ਼ਮਾਂ ਖਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਇੰਸਪੈਕਟਰ ਮੁਖਤਿਆਰ ਸਿੰਘ, ਇੰਚਾਰਜ ਪੀ.ਓ ਸਟਾਫ਼, ਸ਼੍ਰੀ ਮੁਕਤਸਰ ਸਾਹਿਬ ਅਤੇ ਪੁਲਿਸ ਪਾਰਟੀ ਵੱਲੋਂ ਕਾਰਵਾਈ ਕਰਦਿਆਂ ਇੱਕ ਪੀ.ਓ ਭਗੌੜੇ ਮੁਲਜ਼ਮ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਜਸਬੀਰ ਸਿੰਘ ਪੁੱਤਰ ਗੁਰਦਾਸ ਸਿੰਘ, ਵਾਸੀ ਮੌੜ ਰੋਡ, ਸ਼੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ।
ਉਕਤ ਮੁਲਜ਼ਮ ਦੇ ਖਿਲਾਫ਼ ਥਾਣਾ ਸਿਟੀ ਸ਼੍ਰੀ ਮੁਕਤਸਰ ਸਾਹਿਬ ਵਿਖੇ FIR No. 20 ਮਿਤੀ 01.02.2021, ਧਾਰਾ 21(ਏ) NDPS Act ਤਹਿਤ ਮਾਮਲਾ ਦਰਜ ਹੈ। ਉਕਤ ਮੁਲਜ਼ਮ ਮਾਨਯੋਗ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਮਿਤੀ 06.05.2026 ਨੂੰ ਭਗੌੜਾ (ਪੀ.ਓ) ਘੋਸ਼ਿਤ ਕੀਤਾ ਗਿਆ ਸੀ। ਪੀ.ਓ ਸਟਾਫ਼ ਵੱਲੋਂ ਮੁਲਜ਼ਮ ਦੀ ਭਾਲ ਕਰਕੇ ਉਸ ਨੂੰ ਮਿਤੀ 03-09-2026 ਨੂੰ ਕਾਬੂ ਕਰ ਲਿਆ ਗਿਆ। ਕਾਬੂ ਕੀਤੇ ਗਏ ਪੀ.ਓ ਮੁਲਜ਼ਮ ਨੂੰ ਮਾਨਯੋਗ ਅਦਾਲਤ ਪੇਸ਼ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਭਗੌੜੇ ਮੁਲਜ਼ਮਾਂ ਖਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ।
Author : Malout Live



