ਮਲੋਟ ਵਿੱਚ ਕਿਸਾਨਾਂ ਅਤੇ ਖੇਤ ਮਜਦੂਰਾਂ ਦਾ ਵੱਡਾ ਐਲਾਨ, ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਪੱਕਾ ਮੋਰਚਾ ਲਗਾਉਣ ਦੀ ਤਿਆਰੀ
ਮਲੋਟ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਖੇਤ ਮਜਦੂਰ ਯੂਨੀਅਨ ਵੱਲੋਂ ਇਕ ਅਹਿਮ ਮੀਟਿੰਗ ਕੀਤੀ ਗਈ। ਗੱਲ਼ਬਾਤ ਕਰਦਿਆਂ ਆਗੂਆਂ ਨੇ ਦੱਸਿਆ ਕਿ ਪਿਛਲੇ 5 ਸਾਲਾਂ ਤੋਂ ਭਗਵੰਤ ਮਾਨ ਸਰਕਾਰ ਦੁਆਰਾ ਕਿਸਾਨਾਂ ਅਤੇ ਮਜਦੂਰਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ।
ਮਲੋਟ : ਮਲੋਟ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਖੇਤ ਮਜਦੂਰ ਯੂਨੀਅਨ ਵੱਲੋਂ ਇਕ ਅਹਿਮ ਮੀਟਿੰਗ ਕੀਤੀ ਗਈ। ਗੱਲ਼ਬਾਤ ਕਰਦਿਆਂ ਆਗੂਆਂ ਨੇ ਦੱਸਿਆ ਕਿ ਪਿਛਲੇ 5 ਸਾਲਾਂ ਤੋਂ ਭਗਵੰਤ ਮਾਨ ਸਰਕਾਰ ਦੁਆਰਾ ਕਿਸਾਨਾਂ ਅਤੇ ਮਜਦੂਰਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਆਪਣਾ ਹੱਕ ਮੰਗਦੇ ਕਿਸਾਨਾਂ ਅਤੇ ਮਜਦੂਰਾਂ ਤੇ ਲਾਠੀਆਂ ਚਲਾਈਆਂ ਗਈਆਂ ਅਤੇ ਝੂਠੇ ਮੁਕੱਦਮੇ ਬਣਾਏ ਗਏ। ਉਨ੍ਹਾਂ ਕਿਹਾ ਕਿ ਸਰਕਾਰ ਨੇ ਵਾਅਦਾ ਕੀਤਾ ਕਿ ਸਾਰੇ ਕੇਸ ਵਾਪਸ ਲਏ ਜਾਣਗੇ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ।
ਪਰ ਸਰਕਾਰ ਦੇ 5 ਸਾਲ ਪੂਰੇ ਹੋ ਚੱਲੇ ਹਨ ਅਤੇ ਅਜੇ ਤੱਕ ਵੀ ਕੋਈ ਮਸਲਾ ਹੱਲ ਨਹੀਂ ਕੀਤਾ ਗਿਆ ਹੈ। ਕਿਸਾਨ ਕਈ-ਕਈ ਦਿਨ ਮੰਡੀਆਂ ਵਿੱਚ ਰੁਲ ਰਿਹਾ ਹੈ। ਉਨ੍ਹਾਂ ਫੈਸਲਾ ਕੀਤਾ ਕਿ 29 ਨਵੰਬਰ ਤੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਪੱਕਾ ਮੋਰਚਾ ਲਗਾਇਆ ਜਾਵੇਗਾ ਅਤੇ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਸਮੂਹ ਕਿਸਾਨਾਂ ਅਤੇ ਮਜਦੂਰਾਂ ਨੂੰ ਅਪੀਲ ਕੀਤੀ ਕਿ 29 ਨਵੰਬਰ ਨੂੰ ਉਨ੍ਹਾਂ ਦੇ ਇਸ ਮੋਰਚੇ ਤੇ ਸਾਥ ਦੇਣ ਲਈ ਜਰੂਰ ਪਹੁੰਚਣ।
Author : Malout Live



