ਭਾਗਸਰ 'ਚ ‘ਆਪ’ ਨੂੰ ਵੱਡਾ ਝਟਕਾ, 30 ਦੇ ਕਰੀਬ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਹਲਕਾ ਮਲੋਟ ਦੇ ਪਿੰਡ ਭਾਗਸਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਆਪ ਨਾਲ ਸੰਬੰਧਿਤ 30 ਦੇ ਕਰੀਬ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਹਰਪ੍ਰੀਤ ਸਿੰਘ ਕੋਟਭਾਈ ਮੈਂਬਰ ਕੋਰ ਕਮੇਟੀ ਸ਼੍ਰੋਮਣੀ ਅਕਾਲੀ ਦਲ ਅਤੇ ਹਲਕਾ ਇੰਚਾਰਜ ਮਲੋਟ ਵੱਲੋਂ ਸਵਾਗਤ ਕੀਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਹਲਕਾ ਮਲੋਟ ਦੇ ਪਿੰਡ ਭਾਗਸਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਆਪ ਨਾਲ ਸੰਬੰਧਿਤ 30 ਦੇ ਕਰੀਬ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਹਰਪ੍ਰੀਤ ਸਿੰਘ ਕੋਟਭਾਈ ਮੈਂਬਰ ਕੋਰ ਕਮੇਟੀ ਸ਼੍ਰੋਮਣੀ ਅਕਾਲੀ ਦਲ ਅਤੇ ਹਲਕਾ ਇੰਚਾਰਜ ਮਲੋਟ ਵੱਲੋਂ ਸਵਾਗਤ ਕੀਤਾ ਗਿਆ। ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਜੋਬਨਪ੍ਰੀਤ ਸਿੰਘ, ਕਰਮ ਸਿੰਘ, ਜਸਪਾਲ ਸਿੰਘ, ਜਿੰਦਰ ਸਿੰਘ, ਠਾਣਾ ਸਿੰਘ, ਮੰਗਾ ਸਿੰਘ, ਅੰਗਰੇਜ਼ ਸਿੰਘ, ਜੋਰਾ ਸਿੰਘ, ਜੱਗਾ ਸਿੰਘ, ਕਾਲਾ ਸਿੰਘ, ਗੰਗਾ ਸਿੰਘ, ਕਾਕਾ ਸਿੰਘ, ਹਰਪਾਲ ਸਿੰਘ, ਛਿੰਦਰ ਸਿੰਘ, ਭਿੰਦਾ ਸਿੰਘ, ਗੁਰਵੀਰ ਸਿੰਘ, ਮਨਦੀਪ ਕੌਰ, ਚਰਨਜੀਤ ਕੌਰ, ਕਿੰਦਰ ਕੌਰ, ਗੁਰਦੇਵ ਕੌਰ, ਸੰਦੀਪ ਕੌਰ, ਸੁਖਦੇਵ ਕੌਰ, ਪਰਮਜੀਤ ਕੌਰ, ਕੁਲਦੀਪ ਕੌਰ, ਰਵਿੰਦਰ ਕੌਰ ਅਤੇ ਜਸਪਾਲ ਕੌਰ ਸ਼ਾਮਿਲ ਹਨ।

ਇਸ ਮੌਕੇ ਹਰਪ੍ਰੀਤ ਸਿੰਘ ਕੋਟਭਾਈ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਵਾਲੇ ਹਰੇਕ ਸਾਥੀ ਨੂੰ ਪਾਰਟੀ ਅੰਦਰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕਾ ਮਲੋਟ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਵਰਕਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਇਸ ਮੌਕੇ ਜਗਮੀਤ ਸਿੰਘ ਨਾਨਕਪੁਰਾ, ਨਰਿੰਦਰ ਸਿੰਘ ਬਰਾੜ, ਸ਼ਿਵਰਾਜ ਸਿੰਘ, ਬਬਲਜੀਤ ਸਿੰਘ, ਪ੍ਰਿਤਪਾਲ ਸਿੰਘ, ਲਖਵਿੰਦਰ ਸਿੰਘ ਪ੍ਰਧਾਨ, ਗੁੱਗਾ ਕੁਮਾਰ, ਕਾਲਾ ਸਿੰਘ ਮੈਂਬਰ, ਰਾਜਵਿੰਦਰ ਸਿੰਘ ਮੈਂਬਰ, ਹਰਮੰਦਰ ਸਿੰਘ, ਰਾਜਵੀਰ ਸਿੰਘ ਮੈਂਬਰ, ਰਾਜਵਿੰਦਰ ਸਿੰਘ, ਬੱਬੀ ਢਿੱਲੋਂ, ਜਸਵਿੰਦਰ ਸਿੰਘ ਅਤੇ ਨੀਲਾ ਸਿੰਘ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਿਰ ਸਨ।

Author : Malout Live