ਅਕਾਲੀ ਦਲ ਨੂੰ ਵੱਡਾ ਝਟਕਾ, ਦਰਜਨ ਦੇ ਕਰੀਬ ਟਕਸਾਲੀ ਅਕਾਲੀ ਪਰਿਵਾਰ ਆਪ ਵਿੱਚ ਸ਼ਾਮਿਲ

ਮਲੋਟ ਦੇ ਪਿੰਡ ਆਲਮ ਵਾਲਾ ਵਿਖੇ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਦਰਜਨ ਦੇ ਕਰੀਬ ਟਕਸਾਲੀ ਅਕਾਲੀ ਪਰਿਵਾਰਾਂ ਨੇ ਆਪ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ। ਪਿੰਡ ਆਲਮ ਵਾਲਾ ਵਿਖੇ ਅਕਾਸ਼ਦੀਪ ਸਿੰਘ ਦੇ ਗ੍ਰਹਿ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਮੈਂਬਰ ਪੰਚਾਇਤ ਰੇਸ਼ਮ ਸਿੰਘ, ਮੈਂਬਰ ਪੰਚਾਇਤ ਬੰਗਾਲ ਸਿੰਘ ਅਤੇ ਯੂਧ ਆਗੂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਅਕਾਲੀ ਪਰਿਵਾਰ ਆਪ ਨਾਲ ਜੁੜੇ।

ਮਲੋਟ : ਮਲੋਟ ਦੇ ਪਿੰਡ ਆਲਮ ਵਾਲਾ ਵਿਖੇ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਦਰਜਨ ਦੇ ਕਰੀਬ ਟਕਸਾਲੀ ਅਕਾਲੀ ਪਰਿਵਾਰਾਂ ਨੇ ਆਪ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ। ਪਿੰਡ ਆਲਮ ਵਾਲਾ ਵਿਖੇ ਅਕਾਸ਼ਦੀਪ ਸਿੰਘ ਦੇ ਗ੍ਰਹਿ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਮੈਂਬਰ ਪੰਚਾਇਤ ਰੇਸ਼ਮ ਸਿੰਘ, ਮੈਂਬਰ ਪੰਚਾਇਤ ਬੰਗਾਲ ਸਿੰਘ ਅਤੇ ਯੂਧ ਆਗੂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਅਕਾਲੀ ਪਰਿਵਾਰ ਆਪ ਨਾਲ ਜੁੜੇ। ਇਸ ਮੌਕੇ ਆਪ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ, ਵਿਕਾਸ ਕਾਰਜਾਂ ਅਤੇ ਆਮ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਤੋਂ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹੋ ਕੇ ਉਨ੍ਹਾਂ ਨੇ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਫੈਸਲਾ ਕੀਤਾ ਹੈ। ਅਮੀਤ ਖੁੱਡੀਆਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਸਰਕਾਰ ਦੇ ਵਿਕਾਸਮੁਖੀ ਕੰਮਾਂ ਕਾਰਨ ਲੋਕਾਂ ਦਾ ਭਰੋਸਾ ਲਗਾਤਾਰ ਪਾਰਟੀ ਪ੍ਰਤੀ ਵਧ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਾਰਟੀ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਅਤੇ ਪੰਜਾਬ ਦੇ ਵਿਕਾਸ ਨੂੰ ਹੋਰ ਤੇਜ਼ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੰਬੀ ਹਲਕੇ ਸਮੇਤ ਪੂਰੇ ਪੰਜਾਬ ਵਿੱਚ ਲੋਕ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਅਕਾਲੀ ਦਲ ਦੇ ਟਕਸਾਲੀ ਪਰਿਵਾਰਾਂ ਵੱਲੋਂ ‘ਆਪ’ ਵਿੱਚ ਸ਼ਾਮਲ ਹੋਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਲੋਕ ਰਵਾਇਤੀ ਸਿਆਸਤ ਤੋਂ ਉੱਪਰ ਉੱਠ ਕੇ ਵਿਕਾਸ ਅਤੇ ਲੋਕ ਭਲਾਈ ਦੀ ਸਿਆਸਤ ਨੂੰ ਤਰਜੀਹ ਦੇ ਰਹੇ ਹਨ। ਅਮੀਤ ਖੁੱਡੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਪਰਿਵਾਰ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਇਸ ਮੌਕੇ ਸਮਾਜ ਸੇਵੀ ਆਕਾਸ਼ਦੀਪ ਸਿੰਘ, ਸੁਖਪਾਲ ਸਿੰਘ ਲਾਡੀ ਮਿਸਤਰੀ, ਚੜਤਾ ਸਿੰਘ, ਅਮਰਜੀਤ ਸਿੰਘ ਖਾਲਸਾ, ਦਰਸ਼ਨ ਸਿੰਘ, ਗੁਰਸੇਵਕ ਸਿੰਘ, ਮਲਕੀਤ ਸਿੰਘ, ਪਿਰਥੀ ਸਿੰਘ ਸਣੇ ਹੋਰ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ।

Author : Malout Live