ਮਲੋਟ ਨੇੜਲੇ ਪਿੰਡ ਕਬਰਵਾਲਾ ਦੀ ਪੰਚਾਇਤ ਤੇ ਪਿੰਡ ਵਾਸੀਆਂ ਦਾ ਨਸ਼ਾ ਤਸਕਰਾਂ ਖਿਲਾਫ ਵੱਡਾ ਕਦਮ

ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਲੰਬੀ ਦੇ ਪਿੰਡ ਕਬਰਵਾਲਾ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਫੜੇ ਗਏ ਮੁਲਜ਼ਮਾਂ ਦੀ ਜ਼ਮਾਨਤ ਦੇਣ ਵਾਲੇ ਨੂੰ 10 ਹਜ਼ਾਰ ਰੁਪਏ ਜੁਰਮਾਨਾ ਕਰਨ ਦਾ ਫ਼ੈਸਲਾ ਕੀਤਾ ਹੈ। ਪਿੰਡ ਵਾਸੀਆਂ ਨੇ ਗੁਰਦੁਆਰੇ ਤੋਂ ਮੁਨਿਆਦੀ ਕਰਵਾ ਕੇ ਲੋਕਾਂ ਨੂੰ ਇਸ ਮੁਹਿੰਮ ਵਿੱਚ ਸਾਥ ਦੇਣ ਦੀ ਅਪੀਲ ਕੀਤੀ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਲੰਬੀ ਦੇ ਪਿੰਡ ਕਬਰਵਾਲਾ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਫੜੇ ਗਏ ਮੁਲਜ਼ਮਾਂ ਦੀ ਜ਼ਮਾਨਤ ਦੇਣ ਵਾਲੇ ਨੂੰ 10 ਹਜ਼ਾਰ ਰੁਪਏ ਜੁਰਮਾਨਾ ਕਰਨ ਦਾ ਫ਼ੈਸਲਾ ਕੀਤਾ ਹੈ। ਪਿੰਡ ਵਾਸੀਆਂ ਨੇ ਗੁਰਦੁਆਰੇ ਤੋਂ ਮੁਨਿਆਦੀ ਕਰਵਾ ਕੇ ਲੋਕਾਂ ਨੂੰ ਇਸ ਮੁਹਿੰਮ ਵਿੱਚ ਸਾਥ ਦੇਣ ਦੀ ਅਪੀਲ ਕੀਤੀ ਹੈ। ਇਹ ਫ਼ੈਸਲਾ ਲਾਗੂ ਕਰਨ ਅਤੇ ਨਸ਼ਾ ਪੀੜ੍ਹਿਤਾਂ ਦੀ ਮੱਦਦ ਲਈ ਵਿਸ਼ੇਸ਼ ਕਮੇਟੀ ਵੀ ਬਣਾਈ ਗਈ ਹੈ। ਪਿੰਡ ਦੇ ਸਾਬਕਾ ਸਰਪੰਚ ਨੇ ਕਿਹਾ ਕਿ ਉਨ੍ਹਾਂ ਨੇ ਕਥਿਤ ਨਸ਼ਾ ਪੀੜ੍ਹਿਤਾਂ ਦੀ ਸੂਚੀ ਤਿਆਰ ਕੀਤੀ ਹੈ। ਕਮੇਟੀ ਮੈਂਬਰ ਇਨ੍ਹਾਂ ਨੌਜਵਾਨਾਂ ਦੇ ਘਰ ਜਾ ਕੇ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨਗੇ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ।

ਸੂਬੇ ਦੇ ਕਈ ਪਿੰਡਾਂ ਵਿੱਚ ਪਹਿਲਾਂ ਵੀ ਅਜਿਹੇ ਮਤੇ ਪਾਸ ਕੀਤੇ ਜਾ ਚੁੱਕੇ ਹਨ। ਹਾਲ ਹੀ ਵਿੱਚ ਬਠਿੰਡਾ ਦੇ ਪਿੰਡ ਜੱਸੀ ਪੌ ਵਾਲੀ ਨੇ ਵੀ ਨਸ਼ਾ ਵੇਚਣ, ਚੋਰੀਆਂ ਕਰਨ ਅਤੇ ਉਨ੍ਹਾਂ ਦੀ ਜ਼ਮਾਨਤ ਲੈਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨ ਦਾ ਮਤਾ ਪਾਸ ਕੀਤਾ ਸੀ। ਇਸੇ ਤਰ੍ਹਾਂ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਕਟੋਰੇਵਾਲਾ ਦੀ ਪੰਚਾਇਤ ਵੱਲੋਂ ਪਿਛਲੇ ਸਾਲ ਅਗਸਤ ਵਿੱਚ ਤੰਬਾਕੂ, ਐਨਰਜੀ ਡਰਿੰਕਸ ਅਤੇ ਨਸ਼ਿਆਂ 'ਤੇ ਪਾਬੰਦੀ ਦਾ ਮਤਾ ਪੂਰੀ ਤਰ੍ਹਾਂ ਕਾਮਯਾਬ ਰਿਹਾ।

Author : Malout Live