ਮਲੋਟ ਰਿਟੇਲ ਕਰਿਆਨਾ ਐਸੋਸੀਏਸ਼ਨ ਵੱਲੋਂ ਹਰ ਮਹੀਨੇ ਦੇ ਆਖਰੀ ਐਤਵਾਰ ਨੂੰ ਬੰਦ ਰੱਖਣ ਦਾ ਐਲਾਨ
ਰਿਟੇਲ ਕਰਿਆਨਾ ਐਸੋਸੀਏਸ਼ਨ ਮਲੋਟ ਵੱਲੋਂ ਸ਼ਹਿਰ ਦੇ ਸਮੂਹ ਦੁਕਾਨਦਾਰਾਂ ਅਤੇ ਆਮ ਪਬਲਿਕ ਲਈ ਇੱਕ ਜਨਤਕ ਸੂਚਨਾ ਜਾਰੀ ਕੀਤੀ ਗਈ ਹੈ। ਫ਼ੈਸਲੇ ਅਨੁਸਾਰ ਆਉਣ ਵਾਲੀ 28 ਜੂਨ 2026 ਤੋਂ ਹਰ ਮਹੀਨੇ ਦੇ ਆਖਰੀ ਐਤਵਾਰ ਨੂੰ ਮਲੋਟ ਸ਼ਹਿਰ ਦੀਆਂ ਕਰਿਆਨੇ ਦੀਆਂ ਸਾਰੀਆਂ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਰੱਖੀਆਂ ਜਾਣਗੀਆਂ।
ਮਲੋਟ : ਰਿਟੇਲ ਕਰਿਆਨਾ ਐਸੋਸੀਏਸ਼ਨ ਮਲੋਟ ਵੱਲੋਂ ਸ਼ਹਿਰ ਦੇ ਸਮੂਹ ਦੁਕਾਨਦਾਰਾਂ ਅਤੇ ਆਮ ਪਬਲਿਕ ਲਈ ਇੱਕ ਜਨਤਕ ਸੂਚਨਾ ਜਾਰੀ ਕੀਤੀ ਗਈ ਹੈ। ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਪਵਨ ਮੱਕੜ, ਵਿਜੈ ਬਜਾਜ ਅਤੇ ਗੌਰਵ ਧੂੜੀਆ ਨੇ ਦੱਸਿਆ ਕਿ ਦੋਨਾਂ ਯੂਨੀਅਨਾਂ ਦੀ ਇੱਕ ਅਹਿਮ ਸਾਂਝੀ ਮੀਟਿੰਗ ਹੋਈ, ਜਿਸ ਵਿੱਚ ਸਰਬਸੰਮਤੀ ਨਾਲ ਇੱਕ ਵੱਡਾ ਫ਼ੈਸਲਾ ਲਿਆ ਗਿਆ ਹੈ।
ਲਏ ਗਏ ਫ਼ੈਸਲੇ ਅਨੁਸਾਰ ਆਉਣ ਵਾਲੀ 28 ਜੂਨ 2026 ਤੋਂ ਹਰ ਮਹੀਨੇ ਦੇ ਆਖਰੀ ਐਤਵਾਰ ਨੂੰ ਮਲੋਟ ਸ਼ਹਿਰ ਦੀਆਂ ਕਰਿਆਨੇ ਦੀਆਂ ਸਾਰੀਆਂ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਰੱਖੀਆਂ ਜਾਣਗੀਆਂ। ਐਸੋਸੀਏਸ਼ਨ ਦੇ ਆਗੂਆਂ ਨੇ ਸਮੂਹ ਦੁਕਾਨਦਾਰ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੰਸਥਾ ਦੀ ਮਜਬੂਤੀ ਅਤੇ ਆਪਸੀ ਏਕਤਾ ਨੂੰ ਮੁੱਖ ਰੱਖਦੇ ਹੋਏ ਇਸ ਫ਼ੈਸਲੇ ਦਾ ਪੂਰਾ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਸਾਰੇ ਮੈਂਬਰਾਂ ਨੂੰ ਬੇਨਤੀ ਕੀਤੀ ਕਿ ਮਹੀਨੇ ਦੇ ਹਰ ਆਖਰੀ ਐਤਵਾਰ ਨੂੰ ਆਪਣੀਆਂ ਦੁਕਾਨਾਂ ਲਾਜ਼ਮੀ ਤੌਰ 'ਤੇ ਬੰਦ ਰੱਖੀਆਂ ਜਾਣ ਤਾਂ ਜੋ ਫੈਸਲੇ ਨੂੰ ਸਫ਼ਲਤਾਪੂਰਵਕ ਲਾਗੂ ਕੀਤਾ ਜਾ ਸਕੇ।
Author : Malout Live



