ਮਲੋਟ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਕਾਬੂ

ਥਾਣਾ ਸਿਟੀ ਮਲੋਟ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਤਲਾਸ਼ੀ ਦੌਰਾਨ ਉਕਤ ਪਾਸੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।

ਮਲੋਟ : ਥਾਣਾ ਸਿਟੀ ਮਲੋਟ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਏ.ਐਸ.ਆਈ ਬਲਦੇਵ ਸਿੰਘ ਸਮੇਤ ਪੁਲਿਸ ਪਾਰਟੀ ਸਕਾਈ ਮਾਲ ਤੋਂ ਅੱਗੇ ਸ਼ੇਖੂ ਪਿੰਡ ਲਿੰਕ ਰੋਡ ਤੇ ਜਾ ਰਹੇ ਸੀ। ਪੁਲਸ ਪਾਰਟੀ ਨੇ ਇਕ ਵਿਅਕਤੀ ਨੂੰ ਸ਼ੱਕੀ ਹਾਲਤ ਵਿੱਚ ਵੇਖਿਆ। ਪੁਲਿਸ ਨੇ ਤਲਾਸ਼ੀ ਦੌਰਾਨ ਉਕਤ ਪਾਸੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।

ਪੁਲਿਸ ਨੇ ਮੁਲਜ਼ਮ ਯੋਗੇਸ਼ ਕੁਮਾਰ ਉਰਫ ਰਿੰਕੂ ਉਰਫ ਸ਼ਾਸ਼ਤਰੀ ਵਾਸੀ ਮਲੋਟ ਵਿਰੁੱਧ ਥਾਣਾ ਸਿਟੀ ਮਲੋਟ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਕਾਬੂ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ।

Author : Malout Live