ਮਲੋਟ ਦੇ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਵਿਰਦੀ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰ ਨਿਯੁਕਤ

ਆਮ ਆਦਮੀ ਪਾਰਟੀ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਮਲੋਟ ਦੇ ਸਰਗਰਮ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਵਿਰਦੀ ਨੂੰ ਨਸ਼ਾ ਮੁਕਤੀ ਮੋਰਚਾ ਦਾ ਹਲਕਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।

ਮਲੋਟ : ਆਮ ਆਦਮੀ ਪਾਰਟੀ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਮਲੋਟ ਦੇ ਸਰਗਰਮ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਵਿਰਦੀ ਨੂੰ ਨਸ਼ਾ ਮੁਕਤੀ ਮੋਰਚਾ ਦਾ ਹਲਕਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।

ਜ਼ਿੰਮੇਵਾਰੀ ਮਿਲਣ 'ਤੇ ਗੁਰਪ੍ਰੀਤ ਸਿੰਘ ਵਿਰਦੀ ਨੇ ਪਾਰਟੀ ਹਾਈਕਮਾਨ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ, ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣ ਲਈ ਉਹ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਜਾਗਰੂਕ ਕਰਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਦੀ ਨਿਯੁਕਤੀ ਤੇ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

Author : Malout Live