ਪਿੰਡ ਦਾਨੇਵਾਲਾ ਦੇ ਗੁਰਦੁਆਰਾ ਸ਼ਹੀਦਾ ਸਿੰਘਾਂ ਸਾਹਿਬ ਵਿਖੇ ਮਨਾਇਆ ਸ਼ਹੀਦੀ ਦਿਹਾੜਾ
ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਨਾਲ ਸ਼ਹੀਦ ਹੋਏ ਸ਼ਹੀਦ ਸਿੰਘਾਂ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਲੋਟ ਦੇ ਪਿੰਡ ਦਾਨੇਵਾਲਾ ਦੇ ਗੁਰਦੁਆਰਾ ਸ਼ਹੀਦਾ ਸਿੰਘਾਂ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।
ਮਲੋਟ : ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਨਾਲ ਸ਼ਹੀਦ ਹੋਏ ਸ਼ਹੀਦ ਸਿੰਘਾਂ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਲੋਟ ਦੇ ਪਿੰਡ ਦਾਨੇਵਾਲਾ ਦੇ ਗੁਰਦੁਆਰਾ ਸ਼ਹੀਦਾ ਸਿੰਘਾਂ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਕਥਾ ਵਾਚਕਾਂ ਨੇ ਸਿੱਖ ਇਤਿਹਾਸ ਬਾਰੇ ਕਥਾ ਸੁਣਾ ਕੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜਾਣੂੰ ਕਰਵਾਇਆ।
ਇਸ ਸਮਾਗਮ ਵਿੱਚ ਇਲਾਕੇ ਭਰ ਦੀਆਂ ਸੰਗਤਾਂ ਨੇ ਹਾਜਰੀ ਭਰੀ। ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਮੂਹ ਸੰਗਤ ਲਈ ਅਤੁੱਟ ਲੰਗਰ ਵੀ ਵਰਤਾਇਆ ਗਿਆ।
Author : Malout Live



