ਆਰ.ਪੀ.ਆਈ ਦੇ ਦਫ਼ਤਰ, ਮਲੋਟ ਵਿਖੇ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ, ਸ਼ਹੀਦ ਰਾਜਗੁਰੂ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਸਹਿਤ ਮਨਾਇਆ ਗਿਆ
ਰਿਪਬਲਿਕਨ ਪਾਰਟੀ ਦੇ ਦਫ਼ਤਰ ਵਿਖੇ ਪਾਰਟੀ ਵੱਲੋਂ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਰਿਪਬਲਿਕਨ ਪਾਰਟੀ ਦੇ ਦਫ਼ਤਰ ਵਿਖੇ ਪਾਰਟੀ ਵੱਲੋਂ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਸੂਬਾ ਪ੍ਰਧਾਨ ਕੁਲਵੰਤ ਸਿੰਘ ਭਾਈ ਕਾ ਕੇਰਾ ਨੇ ਦੱਸਿਆ ਕਿ
ਅੱਜ ਦੀ ਤਾਰੀਖ ਅਸੀਂ ਓਹਨਾਂ ਮਹਾਨ ਸ਼ਹੀਦਾਂ ਨੂੰ ਸਮਰਪਿਤ ਕਰਦੇ ਹਾਂ ਜਿੰਨ੍ਹਾਂ ਨੇ ਆਪਣੇ ਦੇਸ਼ ਅਤੇ ਦੇਸ਼ ਵਾਸੀਆ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ ਸਨ। ਅੱਜ ਸਾਨੂੰ ਉਹਨਾਂ ਦੀਆਂ ਦਿੱਤੀਆਂ ਸ਼ਹੀਦੀਆਂ ਦਾ ਮੁੱਲ ਸਮਝਣ ਦੀ ਲੋੜ ਹੈ।
Author : Malout Live