ਪੰਜਾਬ 'ਚ 'ਮਾਸਕ' ਹੋਇਆ ਜ਼ਰੂਰੀ, ਸਰਕਾਰ ਨੇ ਨਵੀਂ ਐਡਵਾਇਜ਼ਰੀ ਕੀਤੀ ਜਾਰੀ

ਦੇਸ਼ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਵਿਭਾਗ ਨੇ ਵੀ ਬਚਾਅ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਲੋਕਾਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਹੈ ਤੇ ਸਿਹਤ ਵਿਭਾਗ ਪੂਰੀ ਤਿਆਰੀ 'ਚ ਹੈ।

ਪੰਜਾਬ : ਦੇਸ਼ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਵਿਭਾਗ ਨੇ ਵੀ ਬਚਾਅ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਲੋਕਾਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਹੈ ਤੇ ਸਿਹਤ ਵਿਭਾਗ ਪੂਰੀ ਤਿਆਰੀ 'ਚ ਹੈ। ਸਿਹਤ ਵਿਭਾਗ ਵੱਲੋਂ ਜਾਰੀ ਐਡਵਾਇਜ਼ਰੀ ਵਿੱਚ ਵੱਡੀ ਉਮਰ ਦੇ ਵਿਅਕਤੀਆਂ, ਗਰਭਵਤੀ ਔਰਤਾਂ, ਬਿਮਾਰ ਜਾਂ ਕਮਜ਼ੋਰ ਰੋਗ ਪ੍ਰਤੀਰੋਧਕ ਸਮਰੱਥਾ ਵਾਲੇ ਲੋਕਾਂ ਨੂੰ ਭੀੜ-ਭਾੜ ਵਾਲੀਆਂ ਥਾਵਾਂ 'ਤੇ ਮਾਸਕ ਪਾਉਣ ਦੀ ਸਲਾਹ ਦਿੱਤੀ ਗਈ ਹੈ।

ਹੈੱਲਥ ਕੇਅਰ ਸਟਾਫ਼ ਨੂੰ ਵੀ ਮਾਸਕ ਪਾਉਣ ਅਤੇ ਕੋਵਿਡ-ਉੱਚਿਤ ਵਿਹਾਰ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਖੰਘਣ ਜਾਂ ਛਿੱਕਣ ਸਮੇਂ ਆਪਣੇ ਮੂੰਹ ਤੇ ਨੱਕ ਨੂੰ ਰੁਮਾਲ ਆਦਿ ਨਾਲ ਢਕਣ ਲਈ ਵੀ ਕਿਹਾ ਗਿਆ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਬੁਖਾਰ, ਖੰਘ ਜਾਂ ਸਾਹ ਲੈਣ ਦੀ ਦਿੱਕਤ ਹੋਣ 'ਤੇ ਮਾਸਕ ਪਾਇਆ ਜਾਵੇ ਤੇ ਤੁਰੰਤ ਡਾਕਟਰੀ ਜਾਂਚ ਕਰਵਾਈ ਜਾਵੇ।

Author : Malout Live