ਲੁਧਿਆਣਾ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਕੀਤਾ ਗਿਆ ਵਿਸ਼ਾਲ ਰੋਸ ਪ੍ਰਦਰਸ਼ਨ

ਬੀਤੇ ਦਿਨ ਸਰਬ ਆਂਗਣਵਾੜੀ ਵਰਕਰ ਯੂਨੀਅਨ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਦੀ ਅਗਵਾਈ ਵਿੱਚ ਲੁਧਿਆਣਾ ਦੇ ਪੱਛਮੀ ਵਿੱਚ ਜਿੱਥੇ ਕਿ ਜ਼ਿਮਨੀ ਚੋਣ ਹੋਣ ਜਾ ਰਹੀ ਹੈ, ਉੱਥੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਵਿੱਚ ਪੂਰੇ ਪੰਜਾਬ ਦੇ ਆਂਗਣਵਾੜੀ ਵਰਕਰ ਹੈਲਪਰ ਨੇ ਭਾਗ ਲਿਆ ਤੇ ਉਨ੍ਹਾਂ ਵੱਲੋਂ ਪੁਰਜੋਰ ਤਰੀਕੇ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ।

ਪੰਜਾਬ : ਬੀਤੇ ਦਿਨ ਸਰਬ ਆਂਗਣਵਾੜੀ ਵਰਕਰ ਯੂਨੀਅਨ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਦੀ ਅਗਵਾਈ ਵਿੱਚ ਲੁਧਿਆਣਾ ਦੇ ਪੱਛਮੀ ਵਿੱਚ ਜਿੱਥੇ ਕਿ ਜ਼ਿਮਨੀ ਚੋਣ ਹੋਣ ਜਾ ਰਹੀ ਹੈ, ਉੱਥੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਵਿੱਚ ਪੂਰੇ ਪੰਜਾਬ ਦੇ ਆਂਗਣਵਾੜੀ ਵਰਕਰ ਹੈਲਪਰ ਨੇ ਭਾਗ ਲਿਆ ਤੇ ਉਨ੍ਹਾਂ ਵੱਲੋਂ ਪੁਰਜੋਰ ਤਰੀਕੇ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਵਿਸ਼ਾਲ ਰੋਸ ਪ੍ਰਦਰਸ਼ਨ ਦਾ ਕਾਰਨ ਸੂਬਾ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਨੂੰ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਅੱਖਾਂ ਪਰੋਖੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਚੋਣਾਂ ਦੌਰਾਨ ਵਾਅਦਾ ਕੀਤਾ ਗਿਆ ਸੀ ਕਿ ਆਣਵਾੜੀ ਵਰਕਰ ਹੈਲਪਰਾਂ ਦਾ ਮਾਣ-ਭੱਤਾ ਡਬਲ ਕੀਤਾ ਜਾਵੇਗਾ। ਪਰ ਸਾਢੇ ਤਿੰਨ ਸਾਲ ਬੀਤ ਜਾਣ ਤੇ ਵੀ ਉਹਨਾਂ ਦੀ ਮੰਗ ਨਹੀਂ ਮੰਨੀ ਗਈ ਹੈ। ਆਂਗਣਵਾੜੀ ਵਰਕਰ ਹੈਲਪਰਾਂ ਨੂੰ ਅੱਜ ਮਜਬੂਰ ਹੋ ਕੇ ਸੜਕਾਂ ਤੇ ਆਉਣਾ ਪੈ ਰਿਹਾ ਹੈ।

ਯੂਨੀਅਨ ਦੀ ਮੰਗ ਹੈ ਕਿ ਮਾਨ ਸਰਕਾਰ ਦੁਆਰਾ ਕੀਤਾ ਮਾਣ-ਭੱਤਾ ਡਬਲ ਕਰਨ ਦਾ ਵਾਅਦਾ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਆਂਗਣਵਾੜੀ ਵਰਕਰਾਂ ਨੂੰ ਸਰਕਾਰੀ ਮੁਲਾਜ਼ਮ ਐਲਾਨਿਆ ਜਾਵੇ। ਪੀ-ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ। ਮੋਬਾਇਲ ਭੱਤਾ ਡਬਲ ਕੀਤਾ ਜਾਵੇ। ਪੋਸ਼ਨ ਟਰੈਕਟਰ ਤੇ ਕੰਮ ਕਰਨ ਦਾ ਡਬਲ ਮੋਬਾਇਲ ਡਾਟਾ ਪੈਕ  ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਮੀਟਿੰਗ ਦਾ ਸਮਾਂ 26-06-2025 ਦਾ ਦਿੱਤਾ ਗਿਆ, ਜਿਸ ਨੂੰ ਨਾ ਮਨਜ਼ੂਰ ਕਰਦੇ ਹੋਏ ਮੈਡਮ ਛੀਨਾ ਵੱਲੋਂ ਇਨਕਾਰ ਕਰਦਿਆਂ ਆਖਿਆ ਕਿ ਜਿਮਨੀ ਚੋਣ ਤੋਂ ਪਹਿਲਾਂ ਦਾ ਸਮਾਂ ਦਿੱਤਾ ਜਾਵੇ। ਦੁਬਾਰਾ ਮੰਗ ਪੱਤਰ ਲੈਣ MLA ਮਨਵਿੰਦਰ ਸਿੰਘ ਗਿਆਸਪੁਰਾ ਆਏ ਅਤੇ  18-06-2025 ਦੀ ਮੁੱਖ ਮੰਤਰੀ ਸਾਹਿਬ ਨਾਲ ਮੀਟਿੰਗ ਲਈ ਲਿਖਤੀ ਰੂਪ ਵਿੱਚ ਪੱਤਰ ਦਿੱਤਾ ਗਿਆ। ਉਨ੍ਹਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜੇਕਰ ਸਰਕਾਰ ਨੇ ਕੋਈ ਮੰਗ ਨਾ ਮੰਨੀ ਤਾਂ ਦੁਬਾਰਾ ਵਿਸ਼ਾਲ ਰੂਪ ਵਿੱਚ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

Author : Malout Live