ਪਿੰਡ ਭਲਾਈਆਣਾ ਵਿਖੇ ਲਗਾਇਆ ਗਿਆ ਮੈਡੀਕਲ ਕੈਂਪ
ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਕੌਣੀ ਦੀ ਰਹਿਨੁਮਾਈ ਹੇਠ ਪਿੰਡ ਭਲਾਈਆਣਾ ਵਿਖੇ ਭਾਈ ਘਨੱਈਆ ਸੇਵਾ ਸੋਸਾਇਟੀ ਕੌਣੀ, ਅਸ਼ੀਰਵਾਦ ਮਲਟੀ ਸਪੈਸ਼ਲਿਟੀ ਹਸਪਤਾਲ ਗਿੱਦੜਬਾਹਾ ਅਤੇ ਪਿੰਡ ਭਲਾਈਆਣਾ ਦੀ H.W.C ਦੇ ਸਮੂਹ ਸਟਾਫ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਲਗਾਇਆ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਕੌਣੀ ਦੀ ਰਹਿਨੁਮਾਈ ਹੇਠ ਪਿੰਡ ਭਲਾਈਆਣਾ ਵਿਖੇ ਭਾਈ ਘਨੱਈਆ ਸੇਵਾ ਸੋਸਾਇਟੀ ਕੌਣੀ, ਅਸ਼ੀਰਵਾਦ ਮਲਟੀ ਸਪੈਸ਼ਲਿਟੀ ਹਸਪਤਾਲ ਗਿੱਦੜਬਾਹਾ ਅਤੇ ਪਿੰਡ ਭਲਾਈਆਣਾ ਦੀ H.W.C ਦੇ ਸਮੂਹ ਸਟਾਫ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ. ਰਜਵਾਨ ਅਲੀ, ਔਰਤਾਂ ਦੇ ਰੋਗਾਂ ਦੇ ਮਾਹਿਰ ਡਾ. ਮੋਨਾ ਰਾਣੀ, ਡਾ. ਰੋਬਿਨ ਗਰਗ ਅਤੇ ਡਾ. ਨਿਤਿਨ ਸੈਨ ਵੀ ਪਹੁੰਚੇ। ਇਸ ਕੈਂਪ ਵਿੱਚ 200 ਤੋਂ ਵੱਧ ਮਰੀਜ਼ਾਂ ਦਾ ਚੈੱਕਅੱਪ ਕੀਤਾ ਗਿਆ ਅਤੇ ਲੋੜ ਅਨੁਸਾਰ ਮਰੀਜ਼ਾਂ ਨੂੰ ਫਰੀ ਦਵਾਈਆਂ ਵੀ ਦਿੱਤੀਆਂ ਗਈਆਂ।
ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਕੌਣੀ ਨੇ ਪਿੰਡ ਵਾਸੀਆਂ ਨੂੰ ਕਿਹਾ ਇਹ ਕੈਂਪ ਇਸ ਤਰ੍ਹਾਂ ਹੀ ਵੱਖ-ਵੱਖ ਪਿੰਡਾਂ ਵਿੱਚ ਲੱਗਦੇ ਰਹਿਣਗੇ। ਉਹਨਾਂ ਨੇ ਸਾਰੇ ਪਿੰਡ ਵਾਸੀਆਂ ਅਤੇ ਡਾਕਟਰ ਸਹਿਬਾਨਾਂ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਪਿੰਡ ਭਲਾਈਆਣਾ ਦੇ ਸਮਾਜ ਸੇਵੀ ਆਗੂ ਕੁਲਵਿੰਦਰ ਸਿੰਘ, ਗੁਰਮੀਤ ਸਿੰਘ, ਗੋਰਾ ਖਾਲਸਾ ਮਾਸਟਰ ਗੁਰਭੈ ਸਿੰਘ, ਲਖਵਿੰਦਰ ਸਿੰਘ ਪੰਚ, ਮਨਵੀਰ ਸਿੰਘ ਪੰਚ ਅਤੇ ਠਾਕਰ ਸਿੰਘ ਪੰਚ ਵੀ ਹਾਜ਼ਿਰ ਸਨ।
Author : Malout Live