ਸ਼੍ਰੀ ਮੁਕਤਸਰ ਸਾਹਿਬ ਵਿਖੇ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਸੰਬੰਧੀ ਕੀਤੀ ਗਈ ਮੀਟਿੰਗ

15 ਅਗਸਤ 2025 ਨੂੰ ਮਨਾਏ ਜਾਣ ਵਾਲੇ ਜਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਸੰਬੰਧੀ ਸਹਾਇਕ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਸ਼ਿਵਾਂਸ ਅਸਥਾਨਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਦੌਰਾਨ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪੋ-ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : 15 ਅਗਸਤ 2025 ਨੂੰ ਮਨਾਏ ਜਾਣ ਵਾਲੇ ਜਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਸੰਬੰਧੀ ਸਹਾਇਕ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਸ਼ਿਵਾਂਸ ਅਸਥਾਨਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਦੌਰਾਨ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪੋ-ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ 15 ਅਗਸਤ ਨੂੰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਆਜ਼ਾਦੀ ਦਿਹਾੜਾ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਜਾਵੇਗਾ।

ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਆਜ਼ਾਦੀ ਦਿਹਾੜੇ ਵਿੱਚ ਆਉਣ ਵਾਲੇ ਲੋਕਾਂ ਲਈ ਟ੍ਰੈਫਿਕ ਰੂਟ ਬਣਾਇਆ ਜਾਵੇ ਅਤੇ ਪਾਰਕਿੰਗ ਲਈ ਪਹਿਲਾਂ ਹੀ ਥਾਵਾਂ ਨਿਸ਼ਚਿਤ ਕੀਤੀਆਂ ਜਾਣ ਤਾਂ ਜੋ ਕਿਸੇ ਤਰ੍ਹਾਂ ਦੀ ਟ੍ਰੈਫਿਕ ਦੀ ਸਮੱਸਿਆ ਨਾ ਆਵੇ। ਉਨ੍ਹਾਂ ਬਿਜਲੀ ਬੋਰਡ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਜ਼ਾਦੀ ਦਿਹਾੜੇ ਮੌਕੇ ਨਿਰਵਿਘਨ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨਗਰ ਕੌਂਸਲ ਵਿਭਾਗ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੀ ਸਮੁੱਚੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ। ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Author : Malout Live