ਸ਼੍ਰੀ ਮੁਕਤਸਰ ਸਾਹਿਬ ਵਿਖੇ ਮੇਲੇ ਮਾਘੀ ਸੰਬੰਧੀ ਜਿਲ੍ਹਾ ਪੁਲਿਸ ਵੱਲੋਂ ਕੀਤੀ ਗਈ ਮੀਟਿੰਗ
ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਪਾਵਨ ਧਰਤੀ ਤੇ ਹਰ ਮਾਘੀ ਦਾ ਮੇਲਾ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਂਦਾ ਹੈ। ਇਸ ਸਾਲ ਵੀ ਮੇਲਾ ਮਾਘੀ ਨੂੰ ਮੁੱਖ ਰੱਖਦਿਆਂ ਸ਼੍ਰੀ ਮੁਕਤਸਰ ਸਾਹਿਬ ਦੇ ਐੱਸ.ਐੱਸ.ਪੀ ਸ਼੍ਰੀ ਅਭਿਮੰਨਿਊ ਰਾਣਾ (ਆਈ.ਪੀ.ਐੱਸ) ਵੱਲੋਂ ਮੀਟਿੰਗ ਕੀਤੀ ਗਈ, ਜਿਸ ਵਿੱਚ ਮੇਲੇ ਦੌਰਾਨ ਟ੍ਰੈਫਿਕ ਪ੍ਰਬੰਧਾਂ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਤਾਂ ਜੋ ਮੇਲੇ ਵਿੱਚ ਕਿਸੇ ਨੂੰ ਵੀ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਪਾਵਨ ਧਰਤੀ ਤੇ ਹਰ ਮਾਘੀ ਦਾ ਮੇਲਾ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਂਦਾ ਹੈ। ਇਸ ਸਾਲ ਵੀ ਮੇਲਾ ਮਾਘੀ ਨੂੰ ਮੁੱਖ ਰੱਖਦਿਆਂ ਸ਼੍ਰੀ ਮੁਕਤਸਰ ਸਾਹਿਬ ਦੇ ਐੱਸ.ਐੱਸ.ਪੀ ਸ਼੍ਰੀ ਅਭਿਮੰਨਿਊ ਰਾਣਾ (ਆਈ.ਪੀ.ਐੱਸ) ਵੱਲੋਂ ਮੀਟਿੰਗ ਕੀਤੀ ਗਈ, ਜਿਸ ਵਿੱਚ ਮੇਲੇ ਦੌਰਾਨ ਟ੍ਰੈਫਿਕ ਪ੍ਰਬੰਧਾਂ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਤਾਂ ਜੋ ਮੇਲੇ ਵਿੱਚ ਕਿਸੇ ਨੂੰ ਵੀ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਮਾਘੀ ਦਾ ਇਹ ਪਵਿੱਤਰ ਦਿਹਾੜਾ 40 ਮੁਕਤਿਆਂ ਦੀ ਯਾਦ ਵਿੱਚ ਹਰ ਸਾਲ ਲੋਹੜੀ ਤੋਂ ਬਾਅਦ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਜਾਂਦਾ ਹੈ ਅਤੇ ਬਹੁਤ ਵੱਡੀ ਗਿਣਤੀ ਦੇ ਵਿੱਚ ਸੰਗਤ ਇੱਥੇ ਪਹੁੰਚਦੀ ਹੈ। ਇਸੇ ਨੂੰ ਮੁੱਖ ਰੱਖਦਿਆਂ ਸ਼ਹਿਰ ਦੇ ਟ੍ਰੈਫਿਕ ਨੂੰ ਕੰਟਰੋਲ ਕਰਨ ਜੋ ਪ੍ਰਕਿਰਿਆ ਕਰਨੀ ਹੈ, ਉਸ ਦੇ ਬਾਰੇ ਵਿੱਚ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ ਇਹ ਵਿਸ਼ੇਸ਼ ਮੀਟਿੰਗ ਕੀਤੀ।
Author : Malout Live



