ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ' ਜਸ਼ਨ ਏ ਇਨਕਲਾਬ ' ਪ੍ਰੋਗਰਾਮ ਦੀਆ ਤਿਆਰੀਆਂ ਸੰਬੰਧੀ ਹੋਈ ਮੀਟਿੰਗ
ਬੀਤੇ ਦਿਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਣਯੋਗ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਵਿਸ਼ੇਸ਼ ਤੌਰ ਤੇ ਯੂਥ ਵਿੰਗ ਦੇ ਪੰਜਾਬ ਵਾਈਸ ਪ੍ਰਧਾਨ ਤਜਿੰਦਰ ਸਿੰਘ ਖਹਿਰਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਸ਼ਨ ਬਰਾੜ, ਜ਼ਿਲ੍ਹਾ ਯੂਥ ਪ੍ਰਧਾਨ ਖੁਸ਼ਵੀਰ ਸਿੰਘ ਮਾਨ, ਮਲੋਟ ਤੋਂ ਯੂਥ ਵਿੰਗ ਪ੍ਰਧਾਨ ਪ੍ਰਭਜੋਤ ਸਿੰਘ ਅਤੇ ਯੂਥ ਵਿੰਗ ਦੀ ਸਾਰੀ ਟੀਮ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਬੀਤੇ ਦਿਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਣਯੋਗ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਵਿਸ਼ੇਸ਼ ਤੌਰ ਤੇ ਯੂਥ ਵਿੰਗ ਦੇ ਪੰਜਾਬ ਵਾਈਸ ਪ੍ਰਧਾਨ ਤਜਿੰਦਰ ਸਿੰਘ ਖਹਿਰਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਸ਼ਨ ਬਰਾੜ, ਜ਼ਿਲ੍ਹਾ ਯੂਥ ਪ੍ਰਧਾਨ ਖੁਸ਼ਵੀਰ ਸਿੰਘ ਮਾਨ, ਮਲੋਟ ਤੋਂ ਯੂਥ ਵਿੰਗ ਪ੍ਰਧਾਨ ਪ੍ਰਭਜੋਤ ਸਿੰਘ ਅਤੇ ਯੂਥ ਵਿੰਗ ਦੀ ਸਾਰੀ ਟੀਮ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਤੋਂ ਬਾਅਦ ਹਲਕਾ ਸੰਗਠਨ ਇੰਚਾਰਜ ਵਿਕਰਾਂਤ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਮੀਟਿੰਗ ਆਉਣ ਵਾਲੇ ਦਿਨਾਂ ਵਿਚ ਸ਼ਹੀਦ -ਏ-ਆਜ਼ਮ ਭਗਤ ਸਿੰਘ ਜੀ ਦੀ ਜਨਮ ਵਰ੍ਹੇਗੰਢ ਦੇ ਸੰਬੰਧ ਵਿੱਚ ਉਲੀਕੇ ਗਏ ਪ੍ਰੋਗਰਾਮ 'ਜਸ਼ਨ-ਏ -ਇਨਕਲਾਬ ' ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਰੱਖੀ ਗਈ ਸੀ।
Author : Malout Live



