ਮਲੋਟ ਵਿਖੇ 2 ਅਗਸਤ ਨੂੰ ਪਹੁੰਚ ਰਹੇ ਮੀਰੀ-ਪੀਰੀ ਖਾਲਸਾ ਮਾਰਚ ਦੀਆਂ ਸੰਬੰਧੀ ਕੀਤੀ ਗਈ ਮੀਟਿੰਗ

ਧੰਨ-ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ 2 ਅਗਸਤ 2026 ਨੂੰ ਮਲੋਟ ਪਹੁੰਚ ਰਹੇ ਮੀਰੀ-ਪੀਰੀ ਖਾਲਸਾ ਮਾਰਚ ਦੀਆਂ ਤਿਆਰੀਆਂ ਸੰਬੰਧੀ ਗੁਰਦੁਆਰਾ ਭਾਈ ਜਗਤਾ ਜੀ ਮਲੋਟ ਵਿਖੇ ਇਲਾਕੇ ਦੀਆਂ ਧਾਰਮਿਕ ਜੱਥੇਬੰਦੀਆਂ, ਸਮਾਜਸੇਵੀ ਸੰਸਥਾਵਾਂ, ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ, ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਅਤੇ ਐਮ.ਸੀ ਸਾਹਿਬਾਨ ਦੀ ਅਹਿਮ ਮੀਟਿੰਗ ਹੋਈ।

ਮਲੋਟ : ਧੰਨ-ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ 2 ਅਗਸਤ 2026 ਨੂੰ ਮਲੋਟ ਪਹੁੰਚ ਰਹੇ ਮੀਰੀ-ਪੀਰੀ ਖਾਲਸਾ ਮਾਰਚ ਦੀਆਂ ਤਿਆਰੀਆਂ ਸੰਬੰਧੀ ਗੁਰਦੁਆਰਾ ਭਾਈ ਜਗਤਾ ਜੀ ਮਲੋਟ ਵਿਖੇ ਇਲਾਕੇ ਦੀਆਂ ਧਾਰਮਿਕ ਜੱਥੇਬੰਦੀਆਂ, ਸਮਾਜਸੇਵੀ ਸੰਸਥਾਵਾਂ, ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ, ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਅਤੇ ਐਮ.ਸੀ ਸਾਹਿਬਾਨ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਸਮਾਜਸੇਵੀ ਅਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਨੇ ਦੱਸਿਆ ਕਿ 24 ਜੁਲਾਈ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਇਹ ਖਾਲਸਾ ਮਾਰਚ 2 ਅਗਸਤ ਨੂੰ ਸ਼ਾਮ ਕਰੀਬ 5 ਵਜੇ ਸ਼੍ਰੀ ਗੁਰੂ ਨਾਨਕ ਦੇਵ ਜੀ ਚੌਂਕ ਮਲੋਟ ਪਹੁੰਚੇਗਾ ਅਤੇ 4 ਅਗਸਤ ਨੂੰ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸੰਪੰਨ ਹੋਵੇਗਾ। ਉਨ੍ਹਾਂ ਸੰਗਤਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਨਗਰ ਕੀਰਤਨ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਜੋ ਵੀ ਵਿਅਕਤੀ ਕੇਸ ਰੱਖਣ ਦਾ ਪ੍ਰਣ ਕਰੇਗਾ, ਉਸ ਨੂੰ ਸਿੰਘ ਸਾਹਿਬ ਵੱਲੋਂ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਜਾਵੇਗਾ।

ਡਾ. ਗਿੱਲ ਨੇ ਜੀ.ਟੀ ਰੋਡ 'ਤੇ ਸਵਾਗਤੀ ਗੇਟ, ਪਾਲਕੀ ਸਾਹਿਬ ਲਈ ਮੈਟ ਅਤੇ ਹੋਰ ਲੋੜੀਂਦੇ ਪ੍ਰਬੰਧ ਕਰਨ, ਫੁੱਲਾਂ ਦੀ ਵਰਖਾ ਨਾਲ ਨਗਰ ਕੀਰਤਨ ਦਾ ਸਵਾਗਤ ਕਰਨ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਚੌਂਕ ਤੋਂ ਦਾਨੇਵਾਲਾ ਚੌਂਕ ਤੱਕ ਸੰਗਤ ਵੱਲੋਂ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਕਲਗੀਧਰ ਸਾਹਿਬ ਦਾਨੇਵਾਲਾ ਵਿਖੇ ਗੁਰੂ ਕੇ ਲੰਗਰਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਹਰ ਸੰਭਵ ਸੇਵਾ ਦਾ ਭਰੋਸਾ ਦਿੱਤਾ ਗੁਰਦੁਆਰਾ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਮੁਕਤਸਰ ਸਾਹਿਬ ਦੇ ਮੈਨੇਜਰ ਸਰਦਾਰ ਨਿਰਮਲ ਸਿੰਘ ਖਾਲਸਾ ਨੇ ਨਗਰ ਕੀਰਤਨ ਦੇ ਰੂਟ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਾਰਜਕਾਰੀ ਜੱਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਗਰ ਕੀਰਤਨ ਵਿੱਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ।

Author : Malout Live