ਸਾਲ ਦੀ ਅਖੀਰਲੀ ਲੱਗਣ ਵਾਲੀ ਕੌਮੀ ਲੋਕ ਅਦਾਲਤ ਸੰਬੰਧੀ ਕੀਤੀ ਗਈ ਮੀਟਿੰਗ

ਸਾਲ ਦੀ ਆਖਰੀ ਕੌਮੀ ਲੋਕ ਅਦਾਲਤ ਦਾ ਆਯੋਜਨ ਮਿਤੀ 13-12-2025 ਨੂੰ ਕੀਤਾ ਜਾ ਰਿਹਾ ਹੈ। ਜਿਸ ਸੰਬੰਧੀ ਸ਼੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਸਾਰੇ ਜੱਜ ਸਾਹਿਬਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਗਾਏ ਜਾਣ ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਜਾ ਸਕੇ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮਾਣਯੋਗ ਚੀਫ ਜਸਟਿਸ ਸ੍ਰੀ ਸ਼ੀਲ ਨਾਗੂ, ਪੈਟਰਨ ਇਨ ਚੀਫ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮਾਣਯੋਗ ਜਸਟਿਸ ਸ਼੍ਰੀ ਏ.ਕੇ ਮਿਸ਼ਰਾ, ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਲ ਦੀ ਆਖਰੀ ਕੌਮੀ ਲੋਕ ਅਦਾਲਤ ਦਾ ਆਯੋਜਨ ਮਿਤੀ 13-12-2025 ਨੂੰ ਕੀਤਾ ਜਾ ਰਿਹਾ ਹੈ। ਜਿਸ ਸੰਬੰਧੀ ਸ਼੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਸਾਰੇ ਜੱਜ ਸਾਹਿਬਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਗਾਏ ਜਾਣ ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਜਾ ਸਕੇ।

ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੇਸ ਜਿਵੇ ਕਿ ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ), ਹੋਰ ਮੁਆਵਜ਼ੇ ਦੇ ਮਾਮਲੇ, ਪਰਿਵਾਰਿਕ ਕਾਨੂੰਨ ਦੇ ਮਾਮਲੇ, ਸਰਵਿਸਿਜ਼ ਸੰਬੰਧੀ ਮਾਮਲੇ, ਰੈਂਟ ਸੰਬੰਧੀ ਮਾਮਲੇ, ਅਕਾਦਮਿਕ ਮਾਮਲੇ, ਮੇਨਟੇਨੈਂਸ ਨਾਲ ਸੰਬੰਧਿਤ ਮੁੱਦੇ, ਮੌਰਟਰੀਜ਼ ਨਾਲ ਸੰਬੰਧਿਤ ਮਾਮਲੇ, ਖਪਤਕਾਰ ਸੁਰੱਖਿਆ ਦੇ ਮਾਮਲੇ, ਤਬਾਦਲ ਪਟੀਸ਼ਨਾਂ (ਦੀਵਾਨੀ ਅਤੇ ਫੌਜਦਾਰੀ), ਰਕਮ ਵਸੂਲੀ ਸੰਬੰਧੀ ਮਾਮਲੇ, ਕਰਿਮਿਨਲ ਕੰਪਾਊਂਡਏਬਲ ਮਾਮਲੇ, ਜ਼ਮੀਨੀ ਵਿਵਾਦਾਂ ਨਾਲ ਸੰਬੰਧਿਤ ਮਾਮਲੇ, ਵਾਟਰ ਸਪਲਾਈ, ਸੀਵਰੇਜ, ਲੈਂਡ ਐਜੂਕੇਸ਼ਨ, ਪਰਿਵਾਰਿਕ ਝਗੜੇ, ਟ੍ਰੈਫਿਕ ਚਲਾਨ, ਪ੍ਰੀ-ਲੀਟੀਗੇਟਿਵ ਬੈਂਕ ਕੇਸ, ਬਿਜਲੀ ਚੋਰੀ ਦੇ ਕੇਸ, ਸਿਵਲ ਸੂਟ, 138 ਐੱਨ.ਆਈ ਐਕਟ ਅਤੇ ਕੈਂਸਲੇਸ਼ਨ, ਐੱਫ.ਆਈ.ਆਰ ਆਦਿ ਕੇਸਾਂ ਦਾ ਨਿਪਟਾਰਾ ਕਰਵਾਇਆ ਜਾਵੇਗਾ। ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈੱਲਪਲਾਈਨ ਨੰਬਰ 15100 ’ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Author : Malout Live