ਸ਼੍ਰੀ ਮੁਕਤਸਰ ਸਾਹਿਬ ਵਿੱਚ ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਗਰੁੱਪ ਦੀ ਹੋਈ ਮੀਟਿੰਗ

ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਗਰੁੱਪ ਦੀ ਮਹੀਨਾਵਾਰ ਮੀਟਿੰਗ ਭਾਈ ਮਹਾਂ ਸਿੰਘ ਹਾਲ ਵਿੱਚ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਹੋਈ। ਮੀਟਿੰਗ ਵਿੱਚ ਸਰਕਾਰ ਵਿਰੁੱਧ ਰੋਸ ਜਾਹਿਰ ਕਰਦਿਆ ਨੰਬਰਦਾਰ ਯੂਨੀਅਨ ਨੇ ਕਿਹਾ ਕਿ ਸਰਕਾਰ ਨੇ ਨੰਬਰਦਾਰਾਂ ਦੀਆਂ ਮੰਗਾਂ ਬਾਰੇ ਕੋਈ ਧਿਆਨ ਨਹੀਂ ਦਿੱਤਾ। ਨੰਬਰਦਾਰ ਯੂਨੀਅਨ ਨੇ ਕਿਹਾ ਕਿ ਜੇ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸਰਕਾਰ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਗਰੁੱਪ ਦੀ ਮਹੀਨਾਵਾਰ ਮੀਟਿੰਗ ਭਾਈ ਮਹਾਂ ਸਿੰਘ ਹਾਲ ਵਿੱਚ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਮੜਮੱਲੂ, ਚੇਅਰਮੈਨ ਸਰਦਾਰ ਅਵਤਾਰ ਸਿੰਘ ਜੰਡੋਕੇ, ਤਹਿਸੀਲ ਮੁਕਤਸਰ ਦੇ ਪ੍ਰਧਾਨ ਸਰਦਾਰ ਗੁਰਜੰਟ ਸਿੰਘ ਮਹੰਤ, ਤਹਿਸੀਲ ਲੱਖੇਵਾਲੀ ਦੇ ਪ੍ਰਧਾਨ ਸਰਦਾਰ ਰਜਿੰਦਰ ਸਿੰਘ, ਬਿੰਦਰਪਾਲ ਸਿੰਘ ਝਬੇਲਵਾਲੀ, ਜਗਸੀਰ ਸਿੰਘ ਸੁਖਨਾ ਦੋਨੋ ਸਟੇਟ ਮੈਂਬਰ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਮੰਗਾਂ ਮਾਣ ਭੱਤਾ 10,000 ਜੱਦੀ ਪੁਸ਼ਤੀ ਕਰਨਾ, ਟੋਲ ਟੈਕਸ ਮਾਫ, ਤਹਿਸੀਲ ਵਿੱਚ ਬੈਠਣ ਲਈ ਕਮਰਾ ਅਲਾਟ ਕਰਨਾ ਅਤੇ ਪੰਚਾਇਤ ਵਿੱਚ ਨੰਬਰਦਾਰਾਂ ਦੀ ਨੁਮਿੰਦਗੀ ਬਾਰੇ ਵਿਚਾਰ ਕੀਤਾ ਗਿਆ।

ਮੀਟਿੰਗ ਵਿੱਚ ਸਰਕਾਰ ਵਿਰੁੱਧ ਰੋਸ ਜਾਹਿਰ ਕਰਦਿਆ ਨੰਬਰਦਾਰ ਯੂਨੀਅਨ ਨੇ ਕਿਹਾ ਕਿ ਸਰਕਾਰ ਨੇ ਨੰਬਰਦਾਰਾਂ ਦੀਆਂ ਮੰਗਾਂ ਬਾਰੇ ਕੋਈ ਧਿਆਨ ਨਹੀਂ ਦਿੱਤਾ। ਨੰਬਰਦਾਰ ਯੂਨੀਅਨ ਨੇ ਕਿਹਾ ਕਿ ਜੇ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸਰਕਾਰ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਬਲਕਰਨ ਸਿੰਘ ਗੋਲਡੀ ਭਾਗਸਰ, ਗੁਰਪ੍ਰੀਤ ਸਿੰਘ ਜੱਸੇਆਣਾ, ਕੁਲਵੰਤ ਸਿੰਘ ਲੁਹਾਰਾ, ਦਰਸ਼ਨ ਸਿੰਘ ਕਿਰਪਾਲ ਕੇ, ਹਰਦੀਪ ਸਿੰਘ ਖੁੱਡੀਆਂ, ਰਛਪਾਲ ਸਿੰਘ ਮਿੱਠਡੀ, ਬੂਟਾ ਸਿੰਘ ਸਾਹਿਬ ਚੰਦ, ਗੁਰਤੇਜ ਸਿੰਘ ਸਾਹਿਬ ਚੰਦ, ਬਲਜਿੰਦਰ ਸਿੰਘ ਕੁਰਾਈਆਲਾ, ਸੁਖਦੇਵ ਸਿੰਘ ਬੀੜ ਸਰਕਾਰ, ਸੁਖਦੇਵ ਸਿੰਘ ਖੱਪਿਆਂ ਵਾਲੀ, ਬਲਦੇਵ ਸਿੰਘ ਬਲਮਗੜ੍ਹ, ਮਦਨ ਲਾਲ ਸ਼ੇਖ ਪੁਰਾ, ਗੁਰਪਾਲ ਸਿੰਘ ਉਦੇਕਰਨ, ਰਵਿੰਦਰ ਸਿੰਘ ਚੱਕ ਦੂਹੇਆਲਾ ਅਤੇ ਵੀਰ ਸਿੰਘ ਗੂੜੀ ਸੰਘਰ ਹਾਜ਼ਿਰ ਸਨ।

Author : Malout Live