ਗਿੱਦੜਬਾਹਾ ਦੇ ਵੱਖ-ਵੱਖ ਵਾਰਡਾਂ ਵਿੱਚ ਰੱਖਿਆ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ

ਹਲਕਾ ਵਿਧਾਇਕ ਗਿੱਦੜਬਾਹਾ ਸ਼੍ਰੀ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗਿੱਦੜਬਾਹਾ ਸ਼ਹਿਰ ਦੇ ਵਾਰਡ ਨੰਬਰ 6, 8, 9, 10, 11, 12, 14 ਅਤੇ 18 ਦੀਆਂ ਵਾਰਡ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਵਾਉਣਾ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਹਲਕਾ ਵਿਧਾਇਕ ਗਿੱਦੜਬਾਹਾ ਸ਼੍ਰੀ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗਿੱਦੜਬਾਹਾ ਸ਼ਹਿਰ ਦੇ ਵਾਰਡ ਨੰਬਰ 6, 8, 9, 10, 11, 12, 14 ਅਤੇ 18 ਦੀਆਂ ਵਾਰਡ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਹਰਕੇ ਵਿਅਕਤੀ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਨਸ਼ਾ ਤਸਕਰ ਸੰਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਇਸ ਸੰਬੰਧੀ ਸੂਚਨਾ ਪੁਲਿਸ ਨੂੰ ਦੇਣ ਤਾਂ ਜੋ ਉਨ੍ਹਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਸਕੇ।

ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਜ ਲੋੜ ਹੈ ਕਿ ਪੰਜਾਬ ਦੇ ਪਾਣੀ ਅਤੇ ਜਵਾਨੀ ਬਚਾਏ ਜਾਣ ਦੀ। ਇਸ ਲਈ ਪੰਜਾਬ ਸਰਕਾਰ ਡਟੀ ਹੋਈ ਹੈ ਅਤੇ ਲੋਕ ਵੀ ਪੂਰਾ ਸਹਿਯੋਗ ਦੇਣ। ਉਨ੍ਹਾਂ ਵਾਰਡਾਂ ਦੇ ਪਹਿਰੇਦਾਰਾਂ ਨੂੰ ਇਸ ਮੁਹਿੰਮ ਵਿੱਚ ਸਰਗਰਮ ਹੋਣ ਦਾ ਵੀ ਸੱਦਾ ਦਿੱਤਾ। ਇਸ ਮੌਕੇ ਯੂਥ ਆਗੂ ਪੈਵੀ ਢਿੱਲੋਂ, ਹਲਕਾ ਗਿੱਦੜਬਾਹਾ ਮੋਰਚੇ ਦੇ ਕੋਆਰਡੀਨੇਟਰ ਮਾਧੋ ਦਾਸ ਸਿੰਘ ਖ਼ਾਲਸਾ ਤੋਂ ਇਲਾਵਾ ਵੱਖ-ਵੱਖ ਵਾਰਡਾਂ ਦੇ ਲੋਕ ਹਾਜ਼ਿਰ ਸਨ।

Author : Malout Live