ਮਾਨਸਿਕ ਰੋਗ ਵੀ ਸਰੀਰਕ ਰੋਗਾਂ ਵਾਂਗ ਇਲਾਜਯੋਗ ਹਨ- ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ

ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਦੀ ਯੋਗ ਅਗਵਾਈ ਵਿਚ ਵਿਸ਼ਵ ਮਾਨਸਿਕ ਸਿਹਤ ਦਿਵਸ ਦੇ ਸੰਬੰਧ ਵਿੱਚ ਏਕ ਓਂਕਾਰ ਹਸਪਤਾਲ ਅਤੇ ਡੀ ਅਡੀਕਸ਼ਨ ਸੈਂਟਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਮਾਗਮ ਕੀਤਾ ਗਿਆ। ਇਸ ਸਮਾਗਮ ਵਿੱਚ ਡਾ. ਬੰਦਨਾ ਬਾਂਸਲ ਡੀ.ਐਮ.ਸੀ ਸ਼੍ਰੀ ਮੁਕਤਸਰ ਸਾਹਿਬ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਇਸ ਮੌਕੇ ਡਾ. ਬੰਦਨਾ ਬਾਂਸਲ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਾਲ ਦਾ ਵਿਸ਼ਵ ਮਾਨਸਿਕ ਸਿਹਤ ਦਿਵਸ ਦਾ ਵਿਸ਼ਾ ‘ਕੰਮ ਵਾਲੇ ਸਥਾਨ ਤੇ ਮਾਨਸਿਕ ਸਿਹਤ ਨੂੰ ਤਰਜੀਹ ਦੇਣ ਦਾ ਸਮਾਂ ਹੈ”।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਦੀ ਯੋਗ ਅਗਵਾਈ ਵਿਚ ਵਿਸ਼ਵ ਮਾਨਸਿਕ ਸਿਹਤ ਦਿਵਸ ਦੇ ਸੰਬੰਧ ਵਿੱਚ ਏਕ ਓਂਕਾਰ ਹਸਪਤਾਲ ਅਤੇ ਡੀ ਅਡੀਕਸ਼ਨ ਸੈਂਟਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਮਾਗਮ ਕੀਤਾ ਗਿਆ। ਇਸ ਸਮਾਗਮ ਵਿੱਚ ਡਾ. ਬੰਦਨਾ ਬਾਂਸਲ ਡੀ.ਐਮ.ਸੀ ਸ਼੍ਰੀ ਮੁਕਤਸਰ ਸਾਹਿਬ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਇਸ ਮੌਕੇ ਡਾ. ਬੰਦਨਾ ਬਾਂਸਲ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਾਲ ਦਾ ਵਿਸ਼ਵ ਮਾਨਸਿਕ ਸਿਹਤ ਦਿਵਸ ਦਾ ਵਿਸ਼ਾ ‘ਕੰਮ ਵਾਲੇ ਸਥਾਨ ਤੇ ਮਾਨਸਿਕ ਸਿਹਤ ਨੂੰ ਤਰਜੀਹ ਦੇਣ ਦਾ ਸਮਾਂ ਹੈ”।

ਉਨ੍ਹਾਂ ਕਿਹਾ ਕਿ ਇਹ ਦਿਨ ਮਨਾਉਣ ਦਾ ਮਕਸਦ ਲੋਕਾਂ ਨੂੰ ਮਾਨਸਿਕ ਰੋਗਾਂ ਸੰਬੰਧੀ, ਇਨ੍ਹਾਂ ਰੋਗਾਂ ਤੋਂ ਕਿਵੇਂ ਬਚਿਆ ਜਾ ਸਕਦਾ ਹੈ ਅਤੇ ਇਨ੍ਹਾਂ ਰੋਗਾਂ ਦਾ ਇਲਾਜ ਕਿਹੜੇ ਹਸਪਤਾਲਾਂ ਵਿੱਚ ਉਪਲਬੱਧ ਹੈ, ਬਾਰੇ ਜਾਗਰੂਕ ਕਰਨਾ ਹੈ। ਮਾਨਸਿਕ ਰੋਗਾਂ ਦਾ ਇਲਾਜ ਵੀ ਸਰੀਰਕ ਰੋਗਾਂ ਵਾਂਗ 100 ਪ੍ਰਤੀਸ਼ਤ ਕੀਤਾ ਜਾ ਸਕਦਾ ਹੈ। ਸਾਨੂੰ ਕਿਸੇ ਵੀ ਨੀਮ ਹਕੀਮਾਂ, ਸਿਆਣਿਆ, ਜਾਦੂ-ਟੂਣਿਆਂ, ਜੰਤਰਾਂ ਮੰਤਰਾਂ, ਪਖੰਡੀਆਂ ਬਾਬਿਆਂ, ਅੰਧ ਵਿਸ਼ਵਾਸ਼, ਭੂਤ ਪ੍ਰੇਤਾਂ ਦਾ ਡਰ ਪੈਦਾ ਕਰਨ ਵਾਲੇ ਲਾਲਚੀ ਲੋਕਾਂ ਤੋਂ ਬਚਣਾ ਚਾਹੀਦਾ ਹੈ। ਸਗੋਂ ਪ੍ਰਭਾਵਿਤ ਮਾਨਸਿਕ ਰੋਗੀ ਨੂੰ ਮਨੋਰੋਗ ਡਾਕਟਰ ਦੀ ਸਲਾਹ ਲੈ ਕੇ ਇਲਾਜ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਲਖਵੀਰ ਕੌਰ ਕਾਊਂਸਲਰ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਡਿਪਰੈਸ਼ਨ (ਉਦਾਸੀ ਰੋਗ) ਨੂੰ ਛੁਪਾਉਣਾ ਨਹੀਂ ਚਾਹੀਦਾ। ਇਸ ਸੰਬੰਧੀ ਸਕੇ-ਸੰਬੰਧੀਆਂ ਨਾਲ ਗੱਲਬਾਤ ਕਰਕੇ ਇਸ ਤੋਂ ਛੁਟਕਾਰਾ ਪਾਉਣਾ ਚਾਹੀਦਾ ਹੈ। ਉਦਾਸੀ ਰੋਗ ਕਾਰਣ ਇਨਸਾਨ ਵਿੱਚ ਆਤਮ ਹੱਤਿਆ ਦੇ ਵਿਚਾਰ, ਵਿਵਹਾਰ ਵਿੱਚ ਤਬਦੀਲੀ, ਚੁੱਪ ਰਹਿਣਾ, ਕੰਮ-ਕਾਜ ਵਿੱਚ ਦਿਲਚਸਪੀ ਨਾ ਹੋਣਾ ਆਦਿ ਤੋਂ ਪ੍ਰਭਾਵਿਤ ਹੁੰਦੇ ਹਨ। ਇਸ ਮੌਕੇ ਡਾ. ਮੋਬੀਨਾ ਐੱਸ., ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫ਼ਸਰ, ਲਖਵੀਰ ਕੌਰ ਕਾਊਂਸਲਰ, ਏਕ ਉਂਕਾਰ ਅਤੇ ਨਸ਼ਾ ਛੁਡਾਉ ਕੇਂਦਰ ਦਾ ਸਟਾਫ ਅਤੇ ਆਮ ਲੋਕ ਹਾਜ਼ਿਰ ਸਨ। 

Author : Malout Live