ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਦੁੱਧ ਚੁਆਈ ਮੁਕਾਬਲਿਆਂ ਦੀ ਸ਼ੁਰੂਆਤ

ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ ਹਰ ਮਹੀਨੇ ਦੇ ਦੂਜੇ ਸੋਮਵਾਰ ਨੂੰ ਕਰਵਾਏ ਜਾਣਗੇ। ਜਿਸ ਵਿੱਚ ਵੱਧ ਦੁੱਧ ਦੇਣ ਵਾਲੀਆਂ ਮੱਝਾਂ, ਗਾਵਾਂ ਅਤੇ ਬੱਕਰੀਆਂ ਦੀ ਨਸਲ ਅਨੁਸਾਰ ਚੁਆਈ ਕਰਵਾਈ ਜਾਵੇਗੀ ਅਤੇ ਇਨ੍ਹਾਂ ਚੁਆਈ ਮੁਕਾਬਲਿਆਂ ਵਿੱਚ ਪਹਿਲੇ, ਦੂਜੇ, ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਪਸ਼ੂ ਪਾਲਕਾਂ ਨੂੰ ਇਨਾਮ ਦਿੱਤੇ ਜਾਣਗੇ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਰਹਿਨੁਮਾਈ, ਰਾਹੁਲ ਭੰਡਾਰੀ ਆਈ.ਏ.ਐੱਸ ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਦੀ ਯੋਗ ਅਗਵਾਈ ਅਤੇ ਡਾ. ਪਰਮਦੀਪ ਸਿੰਘ ਵਾਲੀਆ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਸ਼ੂ ਪਾਲਣ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ ਹਰ ਮਹੀਨੇ ਦੇ ਦੂਜੇ ਸੋਮਵਾਰ ਨੂੰ ਕਰਵਾਏ ਜਾਣਗੇ। ਜਿਸ ਵਿੱਚ ਵੱਧ ਦੁੱਧ ਦੇਣ ਵਾਲੀਆਂ ਮੱਝਾਂ, ਗਾਵਾਂ ਅਤੇ ਬੱਕਰੀਆਂ ਦੀ ਨਸਲ ਅਨੁਸਾਰ ਚੁਆਈ ਕਰਵਾਈ ਜਾਵੇਗੀ ਅਤੇ ਇਨ੍ਹਾਂ ਚੁਆਈ ਮੁਕਾਬਲਿਆਂ ਵਿੱਚ ਪਹਿਲੇ, ਦੂਜੇ, ਅਤੇ ਤੀਜੇ ਸਥਾਨ ਤੇ ਆਉਣ ਵਾਲੇ ਪਸ਼ੂ ਪਾਲਕਾਂ ਨੂੰ ਇਨਾਮ ਦਿੱਤੇ ਜਾਣਗੇ।

ਪੰਜਾਬ ਸਰਕਾਰ ਵੱਲੋ ABIP-SS ਸਕੀਮ ਅਧੀਨ ਸਾਰੀਆਂ ਪਸ਼ੂ ਸੰਸਥਾਵਾਂ ਵਿੱਚ ਮਸਨੂਈ ਗਰਭਧਾਨ ਨਾਲ ਵੱਛੀਆਂ ਪੈਦਾ ਕਰਨ ਵਾਲੇ ਵੀਰਜ ਦੇ ਟੀਕੇ ਸਬਸਿਡੀ ਤੇ ਉਪਲੱਬਧ ਕਰਵਾਏ ਗਏ ਹਨ। ਇਹ ਬਹੁਤ ਹੀ ਚੰਗੀ ਨਗਲ ਦੇ ਵੱਛੀਆਂ ਵਾਲੇ ਟੀਕੇ ਹਨ। ਸਾਰੇ ਪਸ਼ੂ ਪਾਲਕ ਵੀਰਾਂ ਨੂੰ ਅਪੀਲ ਹੈ ਕਿ ਪਸ਼ੂ ਪਾਲਣ ਵਿਭਾਗ ਦੀਆਂ ਸੰਸਥਾਵਾਂ ਨਾਲ ਤਾਲਮੇਲ ਕਰਕੇ ਇਸ ਸੀਮਨ ਦਾ ਲਾਭ ਉਠਾਇਆ ਜਾਵੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪਸ਼ੂਆਂ ਨੂੰ ਮਾਰੂ ਬਿਮਾਰੀਆਂ ਜਿਵੇ ਕਿ ਮੂੰਹ ਖੁਰ, ਗਲਘੋਟੂ ਆਦਿ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਘਰ-ਘਰ ਜਾ ਕੇ ਟੀਕਾਕਰਨ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਨੂੰ ਵੱਖ-ਵੱਖ ਤੱਤਾਂ ਦੀਆਂ ਘਾਟਾਂ ਨੂੰ ਪੂਰਾ ਕਰਨ ਲਈ ਯੂਰੋਮਿਨ ਲਿਕਸ (ਪਸ਼ੂ ਚਾਟ) ਸਬਸਿਡੀ ਰੇਟਾਂ ਤੇ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ।

Author : Malout Live