ਮਿਮਿਟ ਮਲੋਟ ਦੇ ਲੜਕੇ ਅਤੇ ਲੜਕੀਆਂ ਨੇ ਜਿੱਤੀਆਂ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਹੈਂਡਬਾਲ ਟੂਰਨਾਮੈਂਟ ਦੀਆਂ ਟਰਾਫੀਆਂ
ਮਲੋਟ ਇੰਸਟੀਚਿਊਟ ਆਫ ਮੈਨੇਜ਼ਮੈਂਟ ਐਂਡ ਇਨਫਰਮੇਸ਼ਨ ਟੈਕਨੋਲੋਜੀ (ਮਿਮਿਟ) ਮਲੋਟ ਵਿਖੇ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਇੰਟਰ ਕਾਲਜ ਹੈਂਡਬਾਲ ਟੂਰਨਾਮੈਂਟ ਦੀ ਸਮਾਪਤੀ ਹੋਈ। ਸੰਸਥਾ ਦੇ ਡਾਇਰੈਕਟਰ ਡਾ. ਜਸਕਰਨ ਸਿੰਘ ਭੁੱਲਰ ਵੱਲੋਂ ਵੱਖ-ਵੱਖ ਕਾਲਜਾਂ ਦੇ ਖਿਡਾਰੀਆਂ ਕੋਚ ਸਾਹਿਬਾਨਾਂ, ਪੀ.ਟੀ.ਯੂ ਦੇ ਅਫਸਰ ਸਾਹਿਬਾਨਾਂ, ਸਾਰੇ ਰੈਫਰੀਆਂ ਅਤੇ ਸੰਸਥਾ ਦੇ ਸਟਾਫ਼ ਮੈਂਬਰਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ।
ਮਲੋਟ : ਪੰਜਾਬ ਸਰਕਾਰ ਦੁਆਰਾ ਸਥਾਪਿਤ ਮਲੋਟ ਇੰਸਟੀਚਿਊਟ ਆਫ ਮੈਨੇਜ਼ਮੈਂਟ ਐਂਡ ਇਨਫਰਮੇਸ਼ਨ ਟੈਕਨੋਲੋਜੀ (ਮਿਮਿਟ) ਮਲੋਟ ਵਿਖੇ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਇੰਟਰ ਕਾਲਜ ਹੈਂਡਬਾਲ ਟੂਰਨਾਮੈਂਟ ਦੀ ਸਮਾਪਤੀ ਹੋਈ। ਇਸ ਦੋ ਰੋਜ਼ਾ ਟੂਰਨਾਮੈਂਟ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਸੰਸਥਾ ਦੇ ਡੀਨ ਵਿਦਿਆਰਥੀ ਮਾਮਲੇ ਡਾ. ਮੋਹਿਤ ਕੁਮਾਰ ਅਤੇ ਸਪੋਰਟਸ ਪ੍ਰੈਜੀਡੈਂਟ ਸ੍ਰੀ ਜਤਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਨਾਲ ਸੰਬੰਧਿਤ ਵੱਖ-ਵੱਖ ਕਾਲਜਾਂ ਦੇ ਲੜਕੇ ਅਤੇ ਲੜਕੀਆਂ ਦੇ ਹੈਂਡਬਾਲ ਦੇ ਮੁਕਾਬਲੇ ਮਿਮਿਟ, ਮਲੋਟ ਵਿਖੇ ਕਰਵਾਏ ਗਏ। ਹੈਂਡਬਾਲ ਟੂਰਨਾਮੈਂਟ ਵਿੱਚ ਲੜਕੀਆਂ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਤੀਜੇ ਸਥਾਨ ਤੇ ਜੀ.ਟੀ.ਬੀ.ਆਈ.ਐਮ.ਟੀ ਦਾਖਾਂ ਅਤੇ ਦੂਜੇ ਸਥਾਨ ਤੇ ਸੀ.ਈ.ਸੀ ਲਾਂਡਰਾਂ ਦੀਆਂ ਲੜਕੀਆਂ ਨੇ ਜਿੱਤ ਪ੍ਰਾਪਤ ਕੀਤੀ ਅਤੇ ਮਿਮਿਟ ਦੀਆਂ ਲੜਕੀਆਂ ਨੇ ਗੋਲਡ ਮੈਡਲ ਅਤੇ ਵਿਨਰ ਟਰਾਫੀ ਆਪਣੇ ਨਾਮ ਕੀਤੀ।
ਇਸੇ ਤਰ੍ਹਾਂ ਲੜਕਿਆਂ ਦੇ ਮੁਕਾਬਲੇ ਵੀ ਬਹੁਤ ਰੋਚਕ ਵੇਖਣ ਨੂੰ ਮਿਲੇ। ਲੜਕਿਆਂ ਦੇ ਮੁਕਾਬਲਿਆਂ ਵਿੱਚ ਚੰਡੀਗੜ੍ਹ ਗਰੁੱਪ ਆਫ ਕਾਲਜ ਝੰਝੇੜੀ ਨੇ ਤੀਜਾ ਸਥਾਨ, ਚੰਡੀਗੜ੍ਹ ਇੰਜੀਨੀਅਰਿੰਗ ਕਾਲਜ ਲਾਡਰਾਂ ਨੇ ਦੂਜਾ ਸਥਾਨ ਹਾਸਿਲ ਕੀਤਾ ਅਤੇ ਮਿਮਿਟ ਮਲੋਟ ਦੀ ਟੀਮ ਨੇ ਗੋਲਡ ਮੈਡਲ ਅਤੇ ਟਰਾਫੀ ਜਿੱਤ ਕੇ ਮਿਮਿਟ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਸੰਸਥਾ ਦੇ ਡਾਇਰੈਕਟਰ ਡਾ. ਜਸਕਰਨ ਸਿੰਘ ਭੁੱਲਰ ਵੱਲੋਂ ਵੱਖ-ਵੱਖ ਕਾਲਜਾਂ ਦੇ ਖਿਡਾਰੀਆਂ ਕੋਚ ਸਾਹਿਬਾਨਾਂ, ਪੀ.ਟੀ.ਯੂ ਦੇ ਅਫਸਰ ਸਾਹਿਬਾਨਾਂ, ਸਾਰੇ ਰੈਫਰੀਆਂ ਅਤੇ ਸੰਸਥਾ ਦੇ ਸਟਾਫ਼ ਮੈਂਬਰਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ। ਇਸ ਪੂਰੇ ਟੂਰਨਾਮੈਂਟ ਨੂੰ ਵਧੀਆ ਤਰੀਕੇ ਨਾਲ ਕਰਵਾਉਣ ਲਈ ਡਾ. ਭੁੱਲਰ ਨੇ ਡੀਨ ਵਿਦਿਆਰਥੀ ਮਾਮਲੇ ਡਾ. ਮੋਹਿਤ ਕੁਮਾਰ, ਪ੍ਰੈਜੀਡੈਂਟ ਸਪੋਰਟਸ ਇੰਜੀਨੀਅਰ ਜਤਿੰਦਰ ਸਿੰਘ, ਸਹਾਇਕ ਸਪੋਰਟਸ ਪ੍ਰੈਜੀਡੈਂਟ ਸ਼੍ਰੀ ਵਰਿੰਦਰ ਸਿੰਘ ਸ਼੍ਰੀ ਅਤੇ ਗੁਰਵਿੰਦਰ ਸਿੰਘ ਦੀ ਸਲਾਘਾ ਕੀਤੀ। ਸੰਸਥਾ ਵੱਲੋਂ ਵੱਖ-ਵੱਖ ਰੈਫਰੀ ਸਾਹਿਬਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਮੰਚ ਸੰਚਾਲਨ ਇੰਜੀਨੀਅਰ ਗੁਰਪ੍ਰੀਤ ਸਿੰਘ ਸੋਨੀ ਵੱਲੋਂ ਕੀਤਾ ਗਿਆ।
Author : Malout Live



