ਮੰਤਰੀ ਡਾ. ਬਲਜੀਤ ਕੌਰ ਵੱਲੋਂ ਹਲਕੇ ਵਿੱਚ ਵਿਕਾਸ ਕਾਰਜਾਂ ਲਈ ਲਗਭਗ 12 ਕਰੋੜ ਰੁਪਏ ਦੀਆਂ ਗ੍ਰਾਂਟਾਂ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਮਲੋਟ ਦੇ ਸਰਵਪੱਖੀ ਵਿਕਾਸ ਲਈ ਉਲੀਕੇ ਪ੍ਰੋਗਰਾਮ ਨੂੰ ਬਾਖੂਬੀ ਢੰਗ ਨਾਲ ਅੱਗੇ ਤੋਰਦਿਆਂ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਡਾ. ਬਲਜੀਤ ਕੌਰ ਨੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਵੱਖ-ਵੱਖ ਪ੍ਰੋਜੈਕਟਾਂ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦਾ ਐਲਾਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਲੋਕਾਂ ਦੀ ਜ਼ਰੂਰਤ ਅਨੁਸਾਰ ਲਗਾਤਾਰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਮਲੋਟ ਦੇ ਸਰਵਪੱਖੀ ਵਿਕਾਸ ਲਈ ਉਲੀਕੇ ਪ੍ਰੋਗਰਾਮ ਨੂੰ ਬਾਖੂਬੀ ਢੰਗ ਨਾਲ ਅੱਗੇ ਤੋਰਦਿਆਂ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਡਾ. ਬਲਜੀਤ ਕੌਰ ਨੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਵੱਖ-ਵੱਖ ਪ੍ਰੋਜੈਕਟਾਂ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦਾ ਐਲਾਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਲੋਕਾਂ ਦੀ ਜ਼ਰੂਰਤ ਅਨੁਸਾਰ ਲਗਾਤਾਰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਕੈਬਨਿਟ ਮੰਤਰੀ ਬਲਜੀਤ ਕੌਰ ਨੇ ਦੱਸਿਆ ਕਿ ਆਗਾਮੀ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਪਿੰਡਾਂ ਦੀਆਂ ਮੰਡੀਆਂ ਨੂੰ ਅਪਗ੍ਰੇਡ ਕਰਨ ਦਾ ਕੰਮ ਜੰਗੀ ਪੱਧਰ ਤੇ ਸ਼ੁਰੂ ਕੀਤਾ ਗਿਆ ਹੈ ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਦੀ ਕਾਫੀ ਲੋੜ ਵੀ ਪੈਣੀ ਹੈ।

ਉਨ੍ਹਾਂ ਕਿਹਾ ਕਿ ਪਿੰਡ ਔਲਖ, ਬਾਮ, ਘੱਗਾ, ਭੁਲੇਰੀਆਂ, ਉੜਾਂਗ, ਫਕਰਸਰ, ਸੰਮੇਵਾਲੀ, ਤਾਮਕੋਟ, ਚਿੱਬੜਾਂਵਾਲੀ, ਮਹਾਂਬਧਰ, ਸੋਥਾ, ਚੱਕ ਮਦਰੱਸਾ ਅਤੇ ਰਾਮਗੜ੍ਹ ਚੁੰਗਾਂ ਵਿੱਚ ਤਕਰੀਬਨ 1.71 ਕਰੋੜ ਰੁਪਏ ਦੀ ਲਾਗਤ ਨਾਲ ਮੰਡੀਆਂ ਵਿੱਚ ਸਟੀਲ ਸ਼ੈਡਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਥੇੜੀ ਪਿੰਡ ਦੇ ਪੰਚਾਇਤ ਘਰਾਂ ਦੇ ਨਵੀਨੀਕਰਨ ਲਈ 20 ਲੱਖ ਰੁਪਏ ਜਾਰੀ ਕੀਤੇ ਜਾ ਰਹੇ ਹਨ, ਜਿਸ ਨਾਲ ਪਿੰਡ ਨੂੰ ਪੰਚਾਇਤ ਘਰਾਂ ਬਾਬਤ ਕੁੱਲ 26 ਲੱਖ ਜਾਰੀ ਹੋ ਜਾਣਗੇ। ਇਸੇ ਤਰ੍ਹਾਂ ਮਲੋਟ ਸ਼ਹਿਰ ਦੇ ਸੁੰਦਰੀਕਰਨ ਲਈ ਵੀ ਲਗਭਗ 10.12 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਕੰਮ ਸ਼ੁਰੂ ਕਰਵਾਏ ਜਾ ਰਹੇ ਹਨ। ਮਲੋਟ ਸ਼ਹਿਰ ਲਈ 2,000 ਸਟਰੀਟ ਲਾਈਟਾਂ ਵੀ ਮਨਜ਼ੂਰ ਕੀਤੀਆਂ ਜਾ ਚੁੱਕੀਆਂ ਹਨ। ਆਪਣੇ ਹਲਕੇ ਦੇ ਦੌਰੇ ਦੌਰਾਨ ਉਨ੍ਹਾਂ ਪਿੰਡ ਤਰਖਾਣ ਵਾਲਾ ਦੇ ਸਰਕਾਰੀ ਸਕੂਲ ਵਿੱਚ ਏ.ਸੀ ਲਗਵਾਏ ਅਤੇ ਲੋੜਵੰਦਾਂ ਨੂੰ ਵੀਲ੍ਹ ਚੇਅਰਾਂ ਵੀ ਵੰਡੀਆਂ।

Author : Malout Live