ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਅੰਬੇਡਕਰ ਨੂੰ ਮੰਤਰੀ ਖੁੱਡੀਆਂ ਨੇ ਦਿੱਤੀ ਨਿੱਘੀ ਸ਼ਰਧਾਂਜਲੀ

ਸਿੱਖਿਆ ਸ਼ੇਰਨੀ ਦਾ ਐਸਾ ਦੁੱਧ ਹੈ ਜੋ ਪੀਵੇਗਾ ਉਹ ਦਹਾੜੇਗਾ। ਡਾ. ਭੀਮ ਰਾਓ ਅੰਬੇਡਕਰ ਦੇ ਇਸ ਵਿਚਾਰ ਨੂੰ ਦੁਹਰਾਉਂਦਿਆਂ ਇਸ ਗੱਲ ਦਾ ਪ੍ਰਗਟਾਵਾ ਖੇਤੀਬਾੜੀ ਮੰਤਰੀ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਅੰਬੇਡਕਰ ਨੂੰ ਉਨ੍ਹਾਂ ਦੇ 134 ਵੇਂ ਜਨਮਦਿਨ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ‘ਚ ਸ਼ਰਧਾਂਜਲੀ ਦਿੰਦਿਆਂ ਕੀਤਾ। ਇਹ ਸਮਾਗਮ ਮਹਾਰਾਜਾ ਰਣਜੀਤ ਸਿੰਘ ਕਾਲਜ ਵਿਖੇ ਕਰਵਾਇਆ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿੱਖਿਆ ਸ਼ੇਰਨੀ ਦਾ ਐਸਾ ਦੁੱਧ ਹੈ ਜੋ ਪੀਵੇਗਾ ਉਹ ਦਹਾੜੇਗਾ। ਡਾ. ਭੀਮ ਰਾਓ ਅੰਬੇਡਕਰ ਦੇ ਇਸ ਵਿਚਾਰ ਨੂੰ ਦੁਹਰਾਉਂਦਿਆਂ ਇਸ ਗੱਲ ਦਾ ਪ੍ਰਗਟਾਵਾ ਖੇਤੀਬਾੜੀ ਮੰਤਰੀ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਅੰਬੇਡਕਰ ਨੂੰ ਉਨ੍ਹਾਂ ਦੇ 134 ਵੇਂ ਜਨਮਦਿਨ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ‘ਚ ਸ਼ਰਧਾਂਜਲੀ ਦਿੰਦਿਆਂ ਕੀਤਾ। ਇਹ ਸਮਾਗਮ ਮਹਾਰਾਜਾ ਰਣਜੀਤ ਸਿੰਘ ਕਾਲਜ ਵਿਖੇ ਕਰਵਾਇਆ ਗਿਆ। ਇਸ ਮੌਕੇ ਬੋਲਦਿਆਂ ਸ਼੍ਰੀ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਡਾ. ਅੰਬੇਡਕਰ ਜੀ ਦੇ ਸੁਪਨਿਆਂ ਨੂੰ ਅਮਲੀ ਜਾਮਾ ਪਹਿਨਾਉਣ ਦਾ ਕੰਮ ਨਿਰੰਤਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਚਲਾਈ ਜਾ ਰਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਸਾਲ 2024-25 ਦੌਰਾਨ ਸਾਲ 2023-24 ਦੇ 1,20,725 ਵਿਦਿਆਰਥੀਆਂ ਲਈ 95.24 ਕਰੋੜ ਰੁਪਏ ਅਤੇ ਸਾਲ 2024-25 ਦੇ 2,22,762 ਵਿਦਿਆਰਥੀਆਂ ਲਈ 242.00 ਕਰੋੜ ਰੁਪਏ ਅਤੇ ਸਾਲ 2017-18 ਤੋਂ 2019-20 ਤੱਕ ਦੀ ਬਕਾਇਆ ਰਹਿੰਦੀ ਰਾਸ਼ੀ ਲਈ ਰਾਜ ਸਰਕਾਰ ਵੱਲੋਂ 92.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ।

ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਲਈ ਚਲਾਈ ਜਾ ਰਹੀ ਡਾ. ਅੰਬੇਡਕਰ ਸਕਾਲਰਸ਼ਿਪ ਸੰਬੰਧੀ ਨੁਕੱੜ ਨਾਟਕ ਪੇਸ਼ ਕੀਤਾ। ਇਸ ਮੌਕੇ ਚੇਅਰਮੈਨ ਪੰਜਾਬ ਰਾਜ ਸਹਿਕਾਰੀ ਬੈਂਕ ਸ਼੍ਰੀ ਜਗਦੇਵ ਸਿੰਘ ਬਾਮ, ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜ਼ਿਲ੍ਹਾ ਯੋਜਨਾਬੰਦੀ ਬੋਰਡ, ਸ਼੍ਰੀ ਜਸ਼ਨ ਬਰਾੜ ਮਾਰਕਿਟ ਕਮੇਟੀ ਚੇਅਰਮੈਨ ਮਲੋਟ, ਵਧੀਕ ਡਿਪਟੀ ਕਮਿਸ਼ਨਰ(ਜ) ਸ਼੍ਰੀ ਗੁਰਪ੍ਰੀਤ ਸਿੰਘ ਥਿੰਦ, ਉੱਪ ਮੰਡਲ ਮੈਜਿਸਟਰੇਟ ਮਲੋਟ ਡਾ. ਸੰਜੀਵ ਕੁਮਾਰ ਸ਼ਰਮਾ, ਕਾਲਜ ਦੇ ਪ੍ਰਿੰਸੀਪਲ ਡਾ. ਰਜਿੰਦਰ ਸਿੰਘ ਸੇਖੋਂ, ਕਾਲਜ ਮੈਨੇਜਮੈਂਟ ਦੇ ਚੇਅਰਮੈਨ ਸ਼੍ਰੀ ਰਜਿੰਦਰ ਸਿੰਘ ਸੰਧੂ, ਜ਼ਿਲ੍ਹਾ ਭਲਾਈ ਅਫਸਰ ਸ਼੍ਰੀ ਜਗਮੋਹਨ ਸਿੰਘ ਮਾਨ, ਸ਼੍ਰੀ ਵਰਿੰਦਰ ਢੋਸੀਵਾਲ, ਸ. ਰਸ਼ਪਾਲ ਸਿੰਘ ਖੁੱਡੀਆਂ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ, ਸ. ਗੁਰਬਾਜ ਸਿੰਘ ਵਣਵਾਲਾ, ਸ. ਬਲਰਾਜ ਸਿੰਘ ਮਾਹੂਆਣਾ, ਸ਼੍ਰੀ ਗਗਨ ਔਲਖ, ਸ. ਪਰਮਜੀਤ ਸਿੰਘ ਗਿੱਲ ਦਫ਼ਤਰ ਇੰਚਾਰਜ ਮੰਤਰੀ ਡਾ. ਬਲਜੀਤ ਕੌਰ, ਸ਼੍ਰੀ ਰਮੇਸ਼ ਅਰਨੀਵਾਲਾ, ਜ਼ਿਲ੍ਹਾ ਮੀਡੀਆ ਇੰਚਾਰਜ ਅਤੇ ਮੋਹਿਤ ਸੋਨੀ ਸ਼ੋਸ਼ਲ ਮੀਡੀਆ ਇੰਚਾਰਜ ਤੇ ਆਮ ਆਦਮੀ ਪਾਰਟੀ, ਸ਼੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਕਾਲਜ ਦੇ ਸਟਾਫ਼, ਵਿਦਿਆਰਥੀ ਅਤੇ ਪਤਵੰਤੇ ਵਿਅਕਤੀ ਹਾਜ਼ਿਰ ਸਨ।

Author : Malout Live