ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਕੀ ਟਿੱਬੀ ਦੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ ਆਧੁਨਿਕ ਕਲਾਸ ਰੂਮ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਕੀ ਟਿੱਬੀ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੂੰ ਆਧੁਨਿਕ ਕਲਾਸ ਰੂਮ ਸਮਰਪਿਤ ਕੀਤੇ ਗਏ। ਇਸ ਮੌਕੇ ਅਮਿਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਪਹੁੰਚੇ। ਆਧੁਨਿਕ ਕਲਾਸ ਰੂਮ ਦਾ ਉਦਘਾਟਨ ਸਰਪੰਚ ਸੁਖਚੈਨ ਸਿੰਘ ਅਤੇ ਪ੍ਰਿੰਸੀਪਲ ਅਨੂਪਮਾ ਮੈਡਮ ਦੁਆਰਾ ਕੀਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮਾਨਯੋਗ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਅਤੇ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ, ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ, ਹਲਕਾ ਵਿਧਾਇਕ ਲੰਬੀ ਦੇ ਸਾਂਝੇ ਯਤਨਾਂ ਸਦਕਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਕੀ ਟਿੱਬੀ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੂੰ ਆਧੁਨਿਕ ਕਲਾਸ ਰੂਮ ਸਮਰਪਿਤ ਕੀਤੇ ਗਏ। ਇਸ ਮੌਕੇ ਅਮਿਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਪਹੁੰਚੇ। ਆਧੁਨਿਕ ਕਲਾਸ ਰੂਮ ਦਾ ਉਦਘਾਟਨ ਸਰਪੰਚ ਸੁਖਚੈਨ ਸਿੰਘ ਅਤੇ ਪ੍ਰਿੰਸੀਪਲ ਅਨੂਪਮਾ ਮੈਡਮ ਦੁਆਰਾ ਕੀਤਾ ਗਿਆ। ਅਮਿਤ ਸਿੰਘ ਖੁੱਡੀਆਂ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਅਤੇ ਮਾਤਾ-ਪਿਤਾ ਦੇ ਆਗਿਆਕਾਰੀ ਰਹਿਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਅਮਿਤ ਸਿੰਘ ਖੁੱਡੀਆਂ ਅਤੇ ਸਮੂਹ ਗ੍ਰਾਮ ਪੰਚਾਇਤ ਵੱਲੋਂ ਸਕੂਲ ਲਈ ਸਲਾਘਾਯੋਗ ਕੰਮਾਂ ਦੀ ਪ੍ਰਸ਼ੰਸਾ ਕਰਦੇ ਹੋਏ ਮਾਸਟਰ ਗੁਰਮੇਲ ਸਿੰਘ ਜੋ ਕਿ 31 ਮਾਰਚ ਨੂੰ ਸੇਵਾ ਮੁਕਤ ਹੋ ਚੁੱਕੇ ਸਨ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮੂਹ ਗ੍ਰਾਮ ਪੰਚਾਇਤ ਪੱਕੀ ਟਿੱਬੀ ਅਤੇ ਚੱਕ ਉਧਮ ਸਿੰਘ ਸਰਪੰਚ ਸੁਖਵਿੰਦਰ ਕੌਰ ਪਤਨੀ ਦਾਰਾ ਸਿੰਘ, ਲਵਜੀਤ ਸਿੰਘ, ਟੋਨੀ ਭੁੱਲਰ ਪੀ.ਏ. ਚੇਅਰਮੈਨ ਪਰਵਿੰਦਰ ਸਿੰਘ ਲਾਲੀ ਕਰਮਗੜ੍ਹ, ਸੈਕੇਟਰੀ ਗੁਰਚਰਨ ਸਿੰਘ, ਮਨਦੀਪ ਸਿੰਘ ਯੂਥ ਆਗੂ, ਦਲਵਿੰਦਰ ਸਿੰਘ, ਤਰਲੋਚਨ ਸਿੰਘ, ਕੁਲਵਿੰਦਰ ਸਿੰਘ, ਸੁਖਦੇਵ ਸਿੰਘ, ਸਤਨਾਮ ਸਿੰਘ, ਜਸਪਾਲ ਸਿੰਘ, ਡਾ. ਰਮੇਸ਼ ਕੁਮਾਰ, ਵਿਜੇ ਕੁਮਾਰ ਮੈਂਬਰ, ਜਵਿੰਦਰ ਸਿੰਘ ਮੈਂਬਰ, ਬਲਦੇਵ ਸਿੰਘ ਮੈਂਬਰ, ਸਵਰਨ ਸਿੰਘ ਮੈਂਬਰ, ਕੁਲਦੀਪ ਸਿੰਘ ਮੈਂਬਰ, ਜਸਵੰਤ ਕੌਰ ਮੈਂਬਰ, ਲਖਵਿੰਦਰ ਕੌਰ ਮੈਂਬਰ, ਚਿੜੀਬਾਈ ਮੈਂਬਰ, ਸਾਹਿਬ ਸਿੰਘ ਬਰਾੜ, ਸਮੂਹ ਸਕੂਲ ਅਤੇ ਹੈੱਲਥ ਸੈਂਟਰ ਦਾ ਸਟਾਫ, ਆਂਗਣਵਾੜੀ ਵਰਕਰ ਆਦਿ ਹਾਜ਼ਿਰ ਸਨ।

Author : Malout Live