ਪੰਜਾਬ ਦੇ ਹਰ ਪਿੰਡ 'ਚ ਆਧੁਨਿਕ ਸਟੇਡੀਅਮ ਉਸਾਰੇ ਜਾਣਗੇ, ਪਹਿਲੇ ਪੜਾਅ ਅਧੀਨ 3,083 ਸਟੇਡੀਅਮਾਂ ਦੀ ਉਸਾਰੀ ਪ੍ਰਗਤੀ ਅਧੀਨ- ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸਰਕਾਰ ਜਲਦੀ ਪੰਜਾਬ ਭਰ ਵਿੱਚ 13,000 ਅਤਿ-ਆਧੁਨਿਕ ਸਟੇਡੀਅਮਾਂ ਦੀ ਉਸਾਰੀ ਸ਼ੁਰੂ ਕਰੇਗੀ, ਜਿਸ ਤੇ ਪਹਿਲੇ ਪੜਾਅ ਅਧੀਨ 3083 ਅਜਿਹੇ ਸਟੇਡੀਅਮਾਂ ਦੀ ਉਸਾਰੀ ਦਾ ਕੰਮ ਪਹਿਲਾਂ ਹੀ ਚੱਲ ਰਿਹਾ ਹੈ।

ਮਲੋਟ (ਪੰਜਾਬ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸਰਕਾਰ ਜਲਦੀ ਪੰਜਾਬ ਭਰ ਵਿੱਚ 13,000 ਅਤਿ-ਆਧੁਨਿਕ ਸਟੇਡੀਅਮਾਂ ਦੀ ਉਸਾਰੀ ਸ਼ੁਰੂ ਕਰੇਗੀ, ਜਿਸ ਤੇ ਪਹਿਲੇ ਪੜਾਅ ਅਧੀਨ 3083 ਅਜਿਹੇ ਸਟੇਡੀਅਮਾਂ ਦੀ ਉਸਾਰੀ ਦਾ ਕੰਮ ਪਹਿਲਾਂ ਹੀ ਚੱਲ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇੱਕ ਅਜਿਹਾ ਮਾਹੌਲ ਸਿਰਜਣ ਲਈ ਵਚਨਬੱਧ ਹੈ, ਜਿੱਥੇ ਅਜਿਹੀਆਂ ਹੋਰ ਪ੍ਰਤਿਭਾਵਾਂ ਵਧ-ਫੁੱਲ ਸਕਣ।

ਸੂਬਾ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਟੇਡੀਅਮ ਸੂਬੇ ਭਰ ਵਿੱਚ ਖਾਸ ਕਰਕੇ ਪਿੰਡ ਪੱਧਰ 'ਤੇ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨ ਵਿੱਚ ਵਧੇਰੇ ਸਹਾਈ ਹੋਣਗੇ।

Author : Malout Live