ਭਵਿੱਖ ਵਿੱਚ ਵੀ ਵੱਧ ਤੋਂ ਵੱਧ ਲਗਾਏ ਜਾਣਗੇ ਅਜਿਹੇ ਕੈਂਪ- ਡਾ. ਬਲਜੀਤ ਕੌਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ। ਇਸ ਕੈਂਪ ਦੌਰਾਨ ਉਹਨਾਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਹ ਨਿਵੇਕਲੀ ਪਹਿਲਕਦਮੀ ਹੈ ਜਿਸ ਤਹਿਤ ਔਰਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ।
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਇਸ ਕੈਂਪ ਦੌਰਾਨ ਜਿੰਨ੍ਹਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ ਅਤੇ ਕਿਸੇ ਕਾਰਣ ਉਨ੍ਹਾਂ ਨੂੰ ਨਿਯੁਕਤੀ ਪੱਤਰ ਨਹੀਂ ਮਿਲੇ ਤਾਂ ਉਹ ਮਾਯੂਸ ਨਾ ਹੋਣ ਭਵਿੱਖ ਵਿੱਚ ਅਜਿਹੇ ਕੈਂਪ ਜਲਦੀ ਲਗਾ ਕੇ ਉਨ੍ਹਾਂ ਦੀ ਚੋਣ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਚੁਣੀਆਂ ਗਈਆਂ ਪ੍ਰਾਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਭਵਿੱਖ ਵਿੱਚ ਵੀ ਔਰਤਾਂ ਦੇ ਸ਼ਸ਼ਤੀਕਰਨ ਲਈ ਅਜਿਹੇ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਸ਼੍ਰੀ ਹਰਦੀਪ ਸਿੰਘ ਡਿੰਪੀ ਢਿੱਲੋਂ, ਐੱਸ.ਡੀ.ਐਮ ਗਿੱਦੜਬਾਹਾ ਸ਼੍ਰੀ ਜਸਪਾਲ ਸਿੰਘ, ਕ੍ਰਿਪਾਲ ਸਿੰਘ ਪ੍ਰਧਾਨ ਟਰੱਕ ਯੂਨੀਅਨ, ਸ਼੍ਰੀ ਰਾਜੇਸ਼ ਮਹਾਜਨ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਗੁਰਤੇਜ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਿਰ ਸਨ।
Author: Malout Live