ਸਰਕਾਰੀ ਪ੍ਰਾਇਮਰੀ ਸਕੂਲ ਗੁਲਾਬੇਵਾਲਾ ਵਿਖੇ 'ਮਦਰ ਵਰਕਸ਼ਾਪ' ਦਾ ਹੋਇਆ ਆਯੋਜਨ
ਸਰਕਾਰੀ ਪ੍ਰਾਇਮਰੀ ਸਕੂਲ ਗੁਲਾਬੇਵਾਲਾ ਵਿਖੇ ਪ੍ਰੀ-ਪ੍ਰਾਇਮਰੀ ਸਿੱਖਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮਕਸਦ ਨਾਲ ਇੱਕ ਵਿਸ਼ੇਸ਼ 'ਮਦਰ ਵਰਕਸ਼ਾਪ' ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਲਈ ਤਿਆਰ ਕੀਤੇ ਗਏ 'ਪ੍ਰਿੰਟਿਡ ਮਟੀਰੀਅਲ' (ਲਰਨਿੰਗ ਸਮੱਗਰੀ) ਬਾਰੇ ਮਾਵਾਂ ਨਾਲ ਵਿਸਥਾਰਪੂਰਵਕ ਚਰਚਾ ਕਰਨਾ ਸੀ, ਤਾਂ ਜੋ ਬੱਚਿਆਂ ਦੀ ਪੜ੍ਹਾਈ ਵਿੱਚ ਘਰ ਦੇ ਮਾਹੌਲ ਦਾ ਸਹਿਯੋਗ ਵੀ ਲਿਆ ਜਾ ਸਕੇ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਰਕਾਰੀ ਪ੍ਰਾਇਮਰੀ ਸਕੂਲ ਗੁਲਾਬੇਵਾਲਾ ਵਿਖੇ ਪ੍ਰੀ-ਪ੍ਰਾਇਮਰੀ ਸਿੱਖਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮਕਸਦ ਨਾਲ ਇੱਕ ਵਿਸ਼ੇਸ਼ 'ਮਦਰ ਵਰਕਸ਼ਾਪ' ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਲਈ ਤਿਆਰ ਕੀਤੇ ਗਏ 'ਪ੍ਰਿੰਟਿਡ ਮਟੀਰੀਅਲ' (ਲਰਨਿੰਗ ਸਮੱਗਰੀ) ਬਾਰੇ ਮਾਵਾਂ ਨਾਲ ਵਿਸਥਾਰਪੂਰਵਕ ਚਰਚਾ ਕਰਨਾ ਸੀ, ਤਾਂ ਜੋ ਬੱਚਿਆਂ ਦੀ ਪੜ੍ਹਾਈ ਵਿੱਚ ਘਰ ਦੇ ਮਾਹੌਲ ਦਾ ਸਹਿਯੋਗ ਵੀ ਲਿਆ ਜਾ ਸਕੇ।
ਇਸ ਮੌਕੇ 'ਪ੍ਰਥਮ' ਸੰਸਥਾ ਦੇ ਡਿਸਟ੍ਰਿਕਟ ਕੋਆਰਡੀਨੇਟਰ ਤਨਵੀਰ ਫਾਂਡਾ, ਸੁਨੀਲ ਨਾਰੰਗ ਅਤੇ ਜਸਵਿੰਦਰ ਕੌਰ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਮਾਪਿਆਂ ਨੂੰ ਪ੍ਰਿੰਟਿਡ ਮਟੀਰੀਅਲ ਦੀ ਵਰਤੋਂ ਕਰਨ ਦੇ ਤਰੀਕਿਆਂ ਅਤੇ ਬੱਚਿਆਂ ਦੇ ਮੁਢਲੇ ਵਿਕਾਸ ਵਿੱਚ ਮਾਂ ਦੀ ਅਹਿਮ ਭੂਮਿਕਾ ਬਾਰੇ ਜਾਗਰੂਕ ਕੀਤਾ। ਇਸ ਸਮਾਗਮ ਵਿੱਚ ਪ੍ਰੀ-ਪ੍ਰਾਇਮਰੀ ਬੱਚਿਆਂ ਦੀਆਂ ਮਾਵਾਂ (ਸਮੂਹ ਮਦਰ) ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਅਤੇ ਸਕੂਲ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਸਕੂਲ ਸਟਾਫ਼ ਵੱਲੋਂ ਆਏ ਹੋਏ ਸਾਰੇ ਮਹਿਮਾਨਾਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ ਗਿਆ।
Author : Malout Live



