ਫਾਜ਼ਿਲਕਾ ਮਲੋਟ ਰੋਡ ਤੇ ਪਿੰਡ ਆਲਮਵਾਲਾ ਦੇ ਨੇੜੇ ਹੋਏ ਸੜਕ ਹਾਦਸੇ ਵਿੱਚ ਮਾਂ ਪੁੱਤ ਦੀ ਦਰਦਨਾਕ ਮੌਤ

ਬੀਤੀ ਸ਼ਾਮ ਫਾਜਿਲਕਾ-ਮਲੋਟ ਰੋਡ 'ਤੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿੱਚ ਮਾਂ-ਪੁੱਤ ਦੀ ਮੌਤ ਹੋ ਗਈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਇੱਕ ਟਰੈਕਟਰ ਮੋਟਰਸਾਈਕਲ ਨਾਲ ਟਕਰਾਇਆ ਅਤੇ ਮਾਂ ਪੁੱਤਰ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਦੀ ਹਸਪਤਾਲ ਲਿਜਾਂਦਿਆਂ ਮੌਤ ਹੋ ਗਈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਬੀਤੀ ਸ਼ਾਮ ਫਾਜਿਲਕਾ-ਮਲੋਟ ਰੋਡ 'ਤੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿੱਚ ਮਾਂ-ਪੁੱਤ ਦੀ ਮੌਤ ਹੋ ਗਈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਇੱਕ ਟਰੈਕਟਰ ਮੋਟਰਸਾਈਕਲ ਨਾਲ ਟਕਰਾਇਆ ਅਤੇ ਮਾਂ ਪੁੱਤਰ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਦੀ ਹਸਪਤਾਲ ਲਿਜਾਂਦਿਆਂ ਮੌਤ ਹੋ ਗਈ। ਇਹ ਹਾਦਸਾ ਪਿੰਡ ਆਲਮਵਾਲਾ ਕੋਲ ਵਾਪਰਿਆ। ਜਾਣਕਾਰੀ ਅਨੁਸਾਰ 27 ਸਾਲਾ ਸੁਖਮਨਦੀਪ ਸਿੰਘ ਪੁੱਤਰ ਹਰਬੰਸ ਸਿੰਘ ਆਪਣੀ ਮਾਤਾ ਜਸਵਿੰਦਰ ਕੌਰ (55 ਸਾਲ) ਦੇ ਨਾਲ ਮਲੋਟ ਵਿਖੇ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਮੋਟਰਸਾਈਕਲ 'ਤੇ ਆਪਣੇ ਪਿੰਡ ਨੂਰਪੁਰ (ਜ਼ਿਲ੍ਹਾ ਫਾਜ਼ਿਲਕਾ) ਨੂੰ ਜਾ ਰਿਹਾ ਸੀ।

ਇਸੇ ਦਰਮਿਆਨ ਸੜਕ 'ਤੇ ਜਾ ਰਹੇ ਟਰੈਕਟਰ ਨਾਲ ਉਸ ਦੇ ਮੋਟਰਸਾਈਕਲ ਦੀ ਟੱਕਰ ਹੋ ਗਈ। ਇਹ ਹਾਦਸਾ ਇੰਨਾ ਗੰਭੀਰ ਸੀ ਕਿ ਦੋਵੇਂ ਮਾਂ ਪੁੱਤਰ ਗੰਭੀਰ ਜ਼ਖਮੀ ਹੋ ਗਏ। ਜਿੰਨ੍ਹਾ ਨੂੰ ਰਾਹਗੀਰਾਂ ਵੱਲੋਂ ਮਲੋਟ ਦੇ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ। ਪਰ ਦੋਵੇਂ ਹੀ ਰਸਤੇ 'ਚ ਦਮ ਤੋੜ ਗਏ। ਸੁਖਮਨਦੀਪ ਸਿੰਘ 3 ਭੈਣਾਂ ਦਾ ਇਕਲੌਤਾ ਭਰਾ ਸੀ। ਕਬਰਵਾਲਾ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Author : Malout Live