ਸ੍ਰੀਮਤੀ ਪ੍ਰੋ. ਮੰਜੂ ਕਪੂਰ ਨੇ ਸਰਕਾਰੀ ਕਾਲਜ ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰਿੰਸੀਪਲ ਵਜੋਂ ਸੰਭਾਲਿਆ ਕਾਰਜਭਾਰ
ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫਰੀਦਕੋਟ ਦੇ ਪ੍ਰੋਫੈਸਰ ਸ੍ਰੀਮਤੀ ਪ੍ਰੋ. ਮੰਜੂ ਕਪੂਰ ਨੇ ਸਰਕਾਰੀ ਕਾਲਜ ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰਿੰਸੀਪਲ ਵਜੋਂ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਪ੍ਰੋ. ਮੰਜੂ ਕਪੂਰ ਦਾ ਅਕਾਦਮਿਕ ਸਫ਼ਰ ਕਾਫ਼ੀ ਵਿਸ਼ਾਲ ਅਤੇ ਅਨੁਭਵੀ ਰਿਹਾ ਹੈ। ਪ੍ਰੋ. ਕਪੂਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਪ੍ਰਦਾਨ ਕਰਨਾ, ਨਾਲ ਹੀ ਕਾਲਜ ਦੀ ਅਕਾਦਮਿਕ, ਸੱਭਿਆਚਾਰਕ ਅਤੇ ਸਹਿ-ਪਾਠਕ੍ਰਮਕ ਗਤਿਵਿਧੀਆਂ ਨੂੰ ਹੋਰ ਉੱਚਾਈਆਂ 'ਤੇ ਲਿਜਾਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਰਹੇਗੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਰਾਜ ਵਿੱਚ ਉੱਚੇਰੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਕਾਲਜਾਂ ਵਿੱਚ ਪ੍ਰਿੰਸੀਪਲਾਂ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਲੜੀ ਤਹਿਤ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫਰੀਦਕੋਟ ਦੇ ਪ੍ਰੋਫੈਸਰ ਸ੍ਰੀਮਤੀ ਪ੍ਰੋ. ਮੰਜੂ ਕਪੂਰ ਨੇ ਸਰਕਾਰੀ ਕਾਲਜ ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰਿੰਸੀਪਲ ਵਜੋਂ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਪ੍ਰੋ. ਮੰਜੂ ਕਪੂਰ ਦਾ ਅਕਾਦਮਿਕ ਸਫ਼ਰ ਕਾਫ਼ੀ ਵਿਸ਼ਾਲ ਅਤੇ ਅਨੁਭਵੀ ਰਿਹਾ ਹੈ। ਉਨ੍ਹਾਂ ਨੇ ਸਰਕਾਰੀ ਬਰਜਿੰਦਰਾ ਕਾਲਜ ਵਿੱਚ ਕਰੀਬ 10 ਸਾਲ ਅਤੇ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫਰੀਦਕੋਟ ਵਿੱਚ 19 ਸਾਲ ਤੱਕ ਬਤੌਰ ਪ੍ਰੋਫੈਸਰ ਆਪਣੀਆਂ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਦੀ ਅਕਾਦਮਿਕ ਕਾਬਲੀਅਤ ਅਤੇ ਪ੍ਰਸ਼ਾਸਕੀ ਤਜਰਬੇ ਨੂੰ ਧਿਆਨ ਵਿੱਚ ਰੱਖਦਿਆਂ ਇਹ ਨਿਯੁਕਤੀ ਕੀਤੀ ਗਈ ਹੈ।
ਕਾਲਜ ਵਿੱਚ ਪਹੁੰਚਣ ਉਪਰੰਤ ਵਾਇਸ ਪ੍ਰਿੰਸੀਪਲ ਡਾ. ਹਰਦਵਿੰਦਰ ਸਿੰਘ ਬਰਾੜ ਸਮੇਤ ਸਮੂਹ ਕਾਲਜ ਸਟਾਫ਼ ਵੱਲੋਂ ਪ੍ਰੋ. ਮੰਜੂ ਕਪੂਰ ਦਾ ਫੁੱਲਾਂ ਦੇ ਗੁਲਦਸਤੇ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ, ਪ੍ਰੋ. ਰਣਜੀਤ ਸਿੰਘ ਬਾਜਵਾ, ਡਾ. ਰੁਪਿੰਦਰਜੀਤ ਕੌਰ, ਪ੍ਰੋ. ਰਾਜੇਸ਼ਵਰੀ ਦੇਵੀ ਅਤੇ ਪ੍ਰੋ. ਸੰਦੀਪ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ। ਕਾਰਜਭਾਰ ਸੰਭਾਲਣ ਉਪਰੰਤ ਪ੍ਰਿੰਸੀਪਲ ਪ੍ਰੋ. ਕਪੂਰ ਵੱਲੋਂ ਕਾਲਜ ਦਾ ਦੌਰਾ ਕੀਤਾ ਗਿਆ ਅਤੇ ਤੁਰੰਤ ਬਾਅਦ ਕਾਲਜ ਸਟਾਫ਼ ਨਾਲ ਇੱਕ ਮੀਟਿੰਗ ਵੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਦੀ ਪੜ੍ਹਾਈ, ਉਨ੍ਹਾਂ ਦੇ ਚੰਗੇ ਭਵਿੱਖ ਅਤੇ ਕਾਲਜ ਨੂੰ ਇਲਾਕੇ ਦੀ ਸਿਰਮੌਰ ਸੰਸਥਾ ਬਣਾਉਣ ਲਈ ਸਮੂਹ ਸਟਾਫ਼ ਨੂੰ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ। ਪ੍ਰੋ. ਕਪੂਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਪ੍ਰਦਾਨ ਕਰਨਾ, ਨਾਲ ਹੀ ਕਾਲਜ ਦੀ ਅਕਾਦਮਿਕ, ਸੱਭਿਆਚਾਰਕ ਅਤੇ ਸਹਿ-ਪਾਠਕ੍ਰਮਕ ਗਤਿਵਿਧੀਆਂ ਨੂੰ ਹੋਰ ਉੱਚਾਈਆਂ 'ਤੇ ਲਿਜਾਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਰਹੇਗੀ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਾਂਝੇ ਯਤਨਾਂ ਨਾਲ ਕਾਲਜ ਨੂੰ ਨਵੀਂ ਦਿਸ਼ਾ ਅਤੇ ਨਵਾਂ ਆਤਮਵਿਸ਼ਵਾਸ ਮਿਲੇਗਾ।
Author : Malout Live



