ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬਵਾਲੀ ਰਹੂੜਿਆਂਵਾਲੀ ਦੇ ਹਿੰਦੀ ਮਿਸਟ੍ਰੈੱਸ ਸ਼੍ਰੀਮਤੀ ਸੁਸ਼ਾਂਤ ਜਿੰਦਲ ਨੂੰ ਐੱਨ.ਸੀ.ਸੀ ਵਿੱਚ ਮਿਲਿਆ ਰੈਂਕ
ਪਿੰਡ ਡੱਬਵਾਲੀ ਰਹੂੜਿਆਂਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਈ ਇਹ ਬੇਹੱਦ ਮਾਣ ਅਤੇ ਖੁਸ਼ੀ ਦਾ ਵਿਸ਼ਾ ਹੈ ਕਿ ਸਕੂਲ ਦੀ ਹਿੰਦੀ ਮਿਸਟ੍ਰੈੱਸ ਸ਼੍ਰੀਮਤੀ ਸੁਸ਼ਾਂਤ ਜਿੰਦਲ ਨੂੰ 6 ਪੰਜਾਬ ਬਟਾਲੀਅਨ ਐੱਨ.ਸੀ.ਸੀ ਮਲੋਟ ਵਿਖੇ ਕਮਾਂਡਿੰਗ ਅਫ਼ਸਰ ਦਾ ਰੈਂਕ ਪ੍ਰਦਾਨ ਕੀਤਾ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪਿੰਡ ਡੱਬਵਾਲੀ ਰਹੂੜਿਆਂਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਈ ਇਹ ਬੇਹੱਦ ਮਾਣ ਅਤੇ ਖੁਸ਼ੀ ਦਾ ਵਿਸ਼ਾ ਹੈ ਕਿ ਸਕੂਲ ਦੀ ਹਿੰਦੀ ਮਿਸਟ੍ਰੈੱਸ ਸ਼੍ਰੀਮਤੀ ਸੁਸ਼ਾਂਤ ਜਿੰਦਲ ਨੂੰ 6 ਪੰਜਾਬ ਬਟਾਲੀਅਨ ਐੱਨ.ਸੀ.ਸੀ ਮਲੋਟ ਵਿਖੇ ਕਮਾਂਡਿੰਗ ਅਫ਼ਸਰ ਦਾ ਰੈਂਕ ਪ੍ਰਦਾਨ ਕੀਤਾ ਗਿਆ। ਇਹ ਰੈਂਕ ਉਨ੍ਹਾਂ ਨੂੰ ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਕਰਨਲ ਭੁਪਿੰਦਰ ਸਿੰਘ ਮਾਨ ਵੱਲੋਂ ਇੱਕ ਵਿਸ਼ੇਸ਼ ਸੈਰੇਮਨੀ ਦੌਰਾਨ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸ਼੍ਰੀਮਤੀ ਸੁਸ਼ਾਂਤ ਜਿੰਦਲ ਨੇ ਐਸੋਸੀਏਟ ਐੱਨ.ਸੀ.ਸੀ ਅਫ਼ਸਰ (ANO) ਦੇ ਪ੍ਰੀ-ਕਮਿਸ਼ਨ ਟ੍ਰੇਨਿੰਗ (PRCN) ਕੋਰਸ ਨੂੰ ਸਫਲਤਾਪੂਰਵਕ ‘ਏ’ ਗ੍ਰੇਡ ਨਾਲ ਪੂਰਾ ਕੀਤਾ ਹੈ। ਇਸ ਪ੍ਰਾਪਤੀ ਉਪਰੰਤ ਉਨ੍ਹਾਂ ਨੂੰ ਇਹ ਮਹੱਤਵਪੂਰਨ ਰੈਂਕ ਪ੍ਰਦਾਨ ਕੀਤਾ ਗਿਆ।
ਇਹ ਉਪਲੱਬਧੀ ਸ਼੍ਰੀਮਤੀ ਜਿੰਦਲ ਦੀ ਮਿਹਨਤ, ਲਗਨ, ਸਮਰਪਣ ਅਤੇ ਐੱਨ.ਸੀ.ਸੀ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਦੀ ਇਸ ਸਫਲਤਾ ਨਾਲ ਨਾ ਸਿਰਫ਼ ਸਕੂਲ ਸਗੋਂ ਸਮੁੱਚੇ ਇਲਾਕੇ ਦਾ ਮਾਣ ਵੀ ਵਧਿਆ ਹੈ। ਸਕੂਲ ਦੇ ਪ੍ਰਿੰਸੀਪਲ ਹਰਿੰਦਰ ਪਾਲ ਸਿੰਘ ਅਤੇ ਸਮੂਹ ਸਟਾਫ ਨੇ ਸ਼੍ਰੀਮਤੀ ਸੁਸ਼ਾਂਤ ਜਿੰਦਲ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਸ਼੍ਰੀਮਤੀ ਜਿੰਦਲ ਭਵਿੱਖ ਵਿੱਚ ਵੀ ਐੱਨ.ਸੀ.ਸੀ ਦੇ ਖੇਤਰ ਵਿੱਚ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਸ਼ਾਨਦਾਰ ਸੇਵਾਵਾਂ ਨਿਭਾਉਣਗੇ ਅਤੇ ਸੰਸਥਾ ਦਾ ਨਾਮ ਰੌਸ਼ਨ ਕਰਨਗੇ।
Author : Malout Live



