ਨਗਰ ਕੌਂਸਲ ਮਲੋਟ ਵੱਲੋਂ ਸ਼ਹਿਰ ਵਿੱਚ ਘੁੰਮਦੇ ਅਵਾਰਾ ਪਸ਼ੂਆਂ ਨੂੰ ਸਰਕਾਰੀ ਗਊਸ਼ਾਲਾ ਰੱਤਾ ਟਿੱਬਾ ਵਿਖੇ ਛੱਡਿਆ ਜਾ ਰਿਹਾ ਹੈ

ਪਿਛਲੇ ਕਾਫੀ ਸਮੇਂ ਤੋਂ ਮਲੋਟ ਸ਼ਹਿਰ ਵਾਸੀਆਂ ਦੀ ਮੰਗ ਸੀ ਕਿ ਸ਼ਹਿਰ ਵਿੱਚ ਘੁੰਮਦੇ ਅਵਾਰਾ ਪਸ਼ੂ ਜਿੱਥੇ ਹਾਦਸਿਆਂ ਦਾ ਕਾਰਨ ਬਣ ਰਹੇ ਹਨ, ਉੱਥੇ ਦੁਕਾਨਦਾਰਾਂ ਦਾ ਵੀ ਕਾਫੀ ਨੁਕਸਾਨ ਕਰਦੇ ਹਨ। ਇਨ੍ਹਾਂ ਤੋਂ ਨਿਜਾਤ ਦਿਵਾਉਣ ਦੀ ਮੰਗ ਕਰਦਿਆਂ ਇਲਾਕਾ ਵਾਸੀਆਂ ਨੇ ਕੈਬਨਿਟ ਮੰਤਰੀ ਅੱਗੇ ਗੁਹਾਰ ਲਗਾਈ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪਿਛਲੇ ਕਾਫੀ ਸਮੇਂ ਤੋਂ ਮਲੋਟ ਸ਼ਹਿਰ ਵਾਸੀਆਂ ਦੀ ਮੰਗ ਸੀ ਕਿ ਸ਼ਹਿਰ ਵਿੱਚ ਘੁੰਮਦੇ ਅਵਾਰਾ ਪਸ਼ੂ ਜਿੱਥੇ ਹਾਦਸਿਆਂ ਦਾ ਕਾਰਨ ਬਣ ਰਹੇ ਹਨ, ਉੱਥੇ ਦੁਕਾਨਦਾਰਾਂ ਦਾ ਵੀ ਕਾਫੀ ਨੁਕਸਾਨ ਕਰਦੇ ਹਨ। ਇਨ੍ਹਾਂ ਤੋਂ ਨਿਜਾਤ ਦਿਵਾਉਣ ਦੀ ਮੰਗ ਕਰਦਿਆਂ ਇਲਾਕਾ ਵਾਸੀਆਂ ਨੇ ਕੈਬਨਿਟ ਮੰਤਰੀ ਅੱਗੇ ਗੁਹਾਰ ਲਗਾਈ ਹੈ। ਦਰਅਸਲ ਹਲਕਾ ਮਲੋਟ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ ਹੇਠ ਜ਼ਿਲ੍ਹਾ ਪ੍ਰਸਾਸ਼ਨ ਦੇ ਹੁਕਮਾਂ ‘ਤੇ ਨਗਰ ਕੌਂਸਲ ਮਲੋਟ ਵੱਲੋਂ ਇਨ੍ਹਾਂ ਅਵਾਰਾ ਪਸ਼ੂਆਂ ਨੂੰ ਫੜ ਕੇ ਸਰਕਾਰੀ ਗਊਸ਼ਾਲਾ ਵਿੱਚ ਛੱਡਣ ਦੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ।

ਜਿਸ ਨਾਲ ਹਾਦਸਿਆਂ ‘ਤੇ ਵੀ ਠੱਲ ਪਵੇਗੀ ਤੇ ਲੋਕਾਂ ਦਾ ਨੁਕਸਾਨ ਵੀ ਨਹੀਂ ਹੋਵੇਗਾ। ਨਗਰ ਕੌਂਸਲ ਮਲੋਟ ਦੇ ਕਾਰਜ ਸਾਧਕ ਅਫ਼ਸਰ ਮੰਗਤ ਰਾਮ ਨੇ ਦੱਸਿਆ ਕਿ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਹੁਕਮਾਂ ਅਨੁਸਾਰ ਨਗਰ ਕੌਂਸਲ ਮਲੋਟ ਵੱਲੋਂ ਸ਼ਹਿਰ ਵਿੱਚ ਘੁੰਮਦੇ ਅਵਾਰਾ ਪਸ਼ੂਆਂ ਨੂੰ ਫੜ ਸਰਕਾਰੀ ਗਊਸ਼ਾਲਾ ਰੱਤਾ ਟਿੱਬਾ ਵਿਖੇ ਛੱਡਿਆ ਜਾ ਰਿਹਾ ਹੈ। ਜਿਸ ਲਈ ਉਹ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਵੀ ਅਪੀਲ ਕਰਦੇ ਹੈ ਕਿ ਅਵਾਰਾ ਪਸ਼ੂਆਂ ਨੂੰ ਸ਼ਹਿਰ ਹਦੂਤ ਅੰਦਰ ਪਸ਼ੂਆਂ ਨੂੰ ਨਾ ਛੱਡਿਆ ਜਾਵੇ ਅਤੇ ਸਿੱਧੇ ਆਪ ਗਊਸ਼ਾਲਾ ਵਿੱਚ ਛੱਡ ਕੇ ਆਉਣ।

Author : Malout Live