ਸ਼੍ਰੀ ਮੁਕਤਸਰ ਸਾਹਿਬ ਵਿਖੇ ਨੀਟ ਰੀ-ਪ੍ਰੀਖਿਆ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹੋਈ ਸੰਪੰਨ
ਬੀਤੇ ਦਿਨ ਸ਼੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਸੈਕੰਡਰੀ ਗਰਲਜ਼ ਸਕੂਲ ਦੇ ਸੈਂਟਰ ਵਿਖੇ ਨੀਟ ਦੀ ਰੀ-ਪ੍ਰੀਖਿਆ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸ਼ਾਂਤੀਪੂਰਵਕ ਨੇਪਰੇ ਚੜ੍ਹੀ। ਇਸ ਪ੍ਰੀਖਿਆ ਲਈ ਕੁੱਲ 573 ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਹੋਈ ਸੀ, ਜਿਨ੍ਹਾਂ ਵਿੱਚੋਂ 500 ਵਿਦਿਆਰਥੀ ਪ੍ਰੀਖਿਆ ਵਿੱਚ ਸ਼ਾਮਿਲ ਹੋਏ ਜਦੋਂ ਕਿ 73 ਵਿਦਿਆਰਥੀ ਗ਼ੈਰ-ਹਾਜ਼ਰ ਰਹੇ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਬੀਤੇ ਦਿਨ ਸ਼੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਸੈਕੰਡਰੀ ਗਰਲਜ਼ ਸਕੂਲ ਦੇ ਸੈਂਟਰ ਵਿਖੇ ਨੀਟ ਦੀ ਰੀ-ਪ੍ਰੀਖਿਆ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸ਼ਾਂਤੀਪੂਰਵਕ ਨੇਪਰੇ ਚੜ੍ਹੀ। ਇਸ ਪ੍ਰੀਖਿਆ ਲਈ ਕੁੱਲ 573 ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਹੋਈ ਸੀ, ਜਿਨ੍ਹਾਂ ਵਿੱਚੋਂ 500 ਵਿਦਿਆਰਥੀ ਪ੍ਰੀਖਿਆ ਵਿੱਚ ਸ਼ਾਮਿਲ ਹੋਏ ਜਦੋਂ ਕਿ 73 ਵਿਦਿਆਰਥੀ ਗ਼ੈਰ-ਹਾਜ਼ਰ ਰਹੇ। ਜਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰੀਖਿਆ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ। ਪ੍ਰੀਖਿਆ ਕੇਂਦਰ ਦੇ ਬਾਹਰ ਭਾਰੀ ਪੁਲਿਸ ਬਲ ਤਾਇਨਾਤ ਰਿਹਾ ਅਤੇ ਸ਼ਨਾਖਤੀ ਪੱਤਰ ਤੋਂ ਬਿਨਾਂ ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
Author : Malout Live



