ਮਲੋਟ ਵਿਖੇ ਐਨ.ਆਰ.ਆਈ ਰਜਿੰਦਰ ਜੱਸਲ ਵੱਲੋਂ ਟੀ ਬੀ ਦੇ ਰੋਗੀਆਂ ਲਈ ਰਾਸ਼ਨ ਕਿੱਟਾਂ ਭੇਂਟ
ਐਨ.ਆਰ.ਆਈ ਰਜਿੰਦਰ ਸਿੰਘ ਜੱਸਲ ਵੱਲੋਂ ਸਰਕਾਰੀ ਹਸਪਤਾਲ ਮਲੋਟ ਵਿਖੇ ਟੀ.ਬੀ ਦੇ ਮਰੀਜ਼ਾਂ ਵਾਸਤੇ ਰਾਸ਼ਨ ਦੀਆਂ ਕਿੱਟਾਂ ਭੇਂਟ ਕੀਤੀਆਂ ਗਈਆਂ। ਜਾਣਕਾਰੀ ਦਿੰਦਿਆਂ ਸਮਾਜਸੇਵੀ ਸੰਸਥਾਵਾਂ ਦੇ ਕੋਆਰਡੀਨੇਟਰ ਮਨੋਜ ਅਸੀਜਾ ਨੇ ਦੱਸਿਆ ਗਿਆ ਕਿ ਐਨ.ਆਰ.ਆਈ ਜੱਸਲ ਜਦੋਂ ਵੀ ਮਲੋਟ ਆਉਂਦੇ ਹਨ ਤਾਂ ਉਹ ਆਪਣੀ ਸਮਾਜਸੇਵਾ ਦੇ ਕੰਮਾਂ ਨੂੰ ਵੀ ਅੰਜਾਮ ਦੇ ਕੇ ਜਾਂਦੇ ਹਨ।
ਮਲੋਟ : ਐਨ.ਆਰ.ਆਈ ਰਜਿੰਦਰ ਸਿੰਘ ਜੱਸਲ ਵੱਲੋਂ ਸਰਕਾਰੀ ਹਸਪਤਾਲ ਮਲੋਟ ਵਿਖੇ ਟੀ.ਬੀ ਦੇ ਮਰੀਜ਼ਾਂ ਵਾਸਤੇ ਰਾਸ਼ਨ ਦੀਆਂ ਕਿੱਟਾਂ ਭੇਂਟ ਕੀਤੀਆਂ ਗਈਆਂ। ਜਾਣਕਾਰੀ ਦਿੰਦਿਆਂ ਸਮਾਜਸੇਵੀ ਸੰਸਥਾਵਾਂ ਦੇ ਕੋਆਰਡੀਨੇਟਰ ਮਨੋਜ ਅਸੀਜਾ ਨੇ ਦੱਸਿਆ ਗਿਆ ਕਿ ਐਨ.ਆਰ.ਆਈ ਜੱਸਲ ਜਦੋਂ ਵੀ ਮਲੋਟ ਆਉਂਦੇ ਹਨ ਤਾਂ ਉਹ ਆਪਣੀ ਸਮਾਜਸੇਵਾ ਦੇ ਕੰਮਾਂ ਨੂੰ ਵੀ ਅੰਜਾਮ ਦੇ ਕੇ ਜਾਂਦੇ ਹਨ। ਇਸੇ ਲੜ੍ਹੀ ਤਹਿਤ ਉਨ੍ਹਾਂ ਵੱਲੋਂ ਸਰਕਾਰੀ ਹਸਪਤਾਲ ਮਲੋਟ ਵਿਖੇ ਟੀ.ਬੀ ਦੇ ਰੋਗੀਆਂ ਲਈ ਰਾਸ਼ਨ ਕਿੱਟਾਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਤੇ ਸਰਕਾਰੀ ਹਸਪਤਾਲ ਦੇ ਐਸ.ਐਮ.ਓ ਡਾਕਟਰ ਰਜਿੰਦਰ ਕੁਮਾਰ ਵੱਲੋਂ ਉਨ੍ਹਾਂ ਦਾ ਇਸ ਪਰਉਪਕਾਰੀ ਸੇਵਾ ਲਈ ਧੰਨਵਾਦ ਕੀਤਾ ਗਿਆ।
ਕੋਆਰਡੀਨੇਟਰ ਮਨੋਜ ਅਸੀਜਾ ਨੇ ਦੱਸਿਆ ਕਿ ਟੀ.ਬੀ ਦੇ ਮਰੀਜਾਂ ਨੂੰ ਰਾਸ਼ਨ ਦੀਆਂ ਕਿੱਟਾਂ ਸੰਸਥਾਵਾਂ ਵੱਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਪਹਿਲਾਂ ਵੀ ਸਮੇਂ ਸਮੇਂ ਤੇ ਮੁਹੱਈਆ ਕਾਰਵਾਈਆਂ ਜਾਦੀਆਂ ਹਨ। ਜ਼ਿਕਰਯੋਗ ਹੈ ਕਿ ਐਨ.ਆਰ.ਆਈ ਜੱਸਲ ਪਿਛਲੇ ਕਈ ਸਾਲਾਂ ਤੋਂ ਆਪਣੀ ਫੇਰੀ ਦੌਰਾਨ ਸਕੂਲੀ ਬੱਚਿਆਂ ਵਾਸਤੇ ਜਰਸੀਆਂ ਜਾਂ ਸਿਹਤ ਚੈਕਅੱਪ ਕੈਂਪਾਂ ਵਿੱਚ ਸਹਿਯੋਗ ਕਰਦੇ ਆ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਹਸਪਤਾਲ ਦੇ ਸਿਸਟਰ ਰੇਨੂੰ ਅਤੇ ਹੈੱਲਥ ਵਰਕਰ ਨਰਿੰਦਰ ਕੁਮਾਰ ਵੀ ਹਾਜ਼ਿਰ ਸਨ।
Author : Malout Live



