ਐਨ.ਐੱਸ.ਕਿਊ.ਐਫ ਵੋਕੇਸ਼ਨਲ ਟੀਚਰਜ਼ ਫਰੰਟ ਪੰਜਾਬ ਵੱਲੋਂ ਲੁਧਿਆਣਾ ਵਿੱਖੇ ਕੱਢੀ ਗਈ ਪੋਲ ਖੋਲ੍ਹ ਰੈਲੀ

ਐਨ.ਐੱਸ.ਕਿਊ.ਐਫ ਵੋਕੇਸ਼ਨਲ ਟੀਚਰਜ਼ ਫਰੰਟ ਪੰਜਾਬ ਵੱਲੋਂ ਲੁਧਿਆਣਾ ਵਿੱਖੇ ਪੋਲ ਖੋਲ੍ਹ ਰੈਲੀਕੱਢੀ ਗਈ। ਬੇਰੋਜ਼ਗਾਰ ਟੀਚਰਜ਼ ਯੂਨੀਅਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਵਾਅਦੇ ਨਾਲ ਪੰਜਾਬ ਵਿੱਚ ਆਈ ਸੀ। ਪਰ ਕੱਚੇ ਮੁਲਾਜ਼ਮਾਂ ਨੂੰ ਅਤੇ ਆਊਟਸੋਰਸਿੰਗ ਮੁਲਾਜ਼ਮਾਂ ਨੂੰ 3 ਸਾਲ ਬੀਤਣ ਤੋਂ ਬਾਅਦ ਵੀ ਹਜੇ ਤੱਕ ਸਰਕਾਰ ਪੱਕਾ ਨਹੀਂ ਕਰ ਪਾਈ।

ਪੰਜਾਬ : ਬੇਰੋਜ਼ਗਾਰ ਟੀਚਰਜ਼ ਯੂਨੀਅਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਵਾਅਦੇ ਨਾਲ ਪੰਜਾਬ ਵਿੱਚ ਆਈ ਸੀ। ਪਰ ਕੱਚੇ ਮੁਲਾਜ਼ਮਾਂ ਨੂੰ ਅਤੇ ਆਊਟਸੋਰਸਿੰਗ ਮੁਲਾਜ਼ਮਾਂ ਨੂੰ 3 ਸਾਲ ਬੀਤਣ ਤੋਂ ਬਾਅਦ ਵੀ ਹਜੇ ਤੱਕ ਸਰਕਾਰ ਪੱਕਾ ਨਹੀਂ ਕਰ ਪਾਈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਵੱਲੋਂ ਕਈ ਵਾਰ ਵਿਭਾਗ ਅਤੇ ਸਿੱਖਿਆ ਮੰਤਰੀ, ਸਬ ਕਮੇਟੀ ਨਾਲ ਮੀਟਿੰਗਾਂ ਕਰਨ ਤੋਂ ਬਾਅਦ ਵੀ ਕੋਈ ਸਿੱਟਾ ਨਹੀਂ ਨਿਕਲਿਆ। ਜਿਸ ਤੋਂ ਥੱਕ ਕੇ ਅਧਿਆਪਕਾਂ ਨੇ ਲੁਧਿਆਣਾ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਪੋਲ-ਖੋਲ ਰੈਲੀ ਕੀਤੀ ਅਤੇ ਸਰਕਾਰ ਦੀ ਨਜ਼ਰਅੰਦਾਜ਼ੀ ਨੂੰ ਜੱਗ ਜਾਹਿਰ ਕੀਤਾ। ਇਹ ਰੈਲੀ ਰੱਖ ਬਾਗ ਤੋਂ ਸ਼ੁਰੂ ਹੋ ਕੇ ਭਾਰਤ ਨਗਰ ਚੌਂਕ ਤੱਕ ਕੱਢੀ ਗਈ ਅਤੇ ਕਾਫੀ ਸਮੇਂ ਤੱਕ ਟ੍ਰੈਫਿਕ ਨੂੰ ਵੀ ਰੋਕ ਕੇ ਰੱਖਿਆ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਸਿੱਖਿਆ ਮੰਤਰੀ ਦਾ ਪੁਤਲਾ ਵੀ ਫੂਕਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਵਿਚਾਲੇ ਪੁਲਿਸ ਵੱਲੋਂ ਲਾਠੀਚਾਰਜ ਦੀ ਕੋਸ਼ਿਸ਼ ਵੀ ਕੀਤੀ ਗਈ ਅਤੇ ਕਾਫੀ ਅਧਿਆਪਕਾਂ ਨੂੰ ਸੱਟਾਂ ਵੀ ਲੱਗੀਆਂ।

10 ਸਾਲਾਂ ਤੋਂ ਪ੍ਰਾਈਵੇਟ ਕੰਪਨੀਆਂ ਦੇ ਅੰਦਰ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਆ ਰਹੇ ਇਨ੍ਹਾਂ ਅਧਿਆਪਕਾਂ ਨੇ ਕਈ ਵਾਰ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਉਨ੍ਹਾਂ ਦੇ ਵਾਅਦੇ ਯਾਦ ਕਰਵਾਏ, ਪਰ ਕੁੱਝ ਵੀ ਸਿੱਟਾ ਨਹੀਂ ਨਿਕਲਿਆ। ਇਸੇ ਕਰਕੇ ਧਰਨੇ ਵਿੱਚ ਅਧਿਆਪਕਾਂ ਵੱਲੋਂ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਵੱਲੋਂ ਸਰਕਾਰ ਨੂੰ ਸਿੱਧੇ ਤੌਰ ਤੇ ਇਹ ਚੇਤਾਵਨੀ ਦਿੱਤੀ ਗਈ ਕਿ ਸਾਡੀਆਂ ਮੰਗਾਂ ਦਾ ਹੱਲ ਕੀਤਾ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਤੋਂ ਵੀ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਆਉਣ ਵਾਲੀਆਂ ਵੋਟਾਂ ਵਿੱਚ ਸਰਕਾਰ ਖਿਲਾਫ ਪ੍ਰਚਾਰ ਕੀਤਾ ਜਾਵੇਗਾ। ਇਸ ਮੌਕੇ ਜਗਜੀਤ ਸਿੰਘ ਸ਼੍ਰੀ ਮੁਕਤਸਰ ਸਾਹਿਬ, ਰਣਜੀਤ ਸਿੰਘ ਨਵਾਂਸਹਿਰ, ਰਣਜੀਤ ਸਿੰਘ ਬਰਨਾਲਾ, ਗੁਰਜੀਤ ਸਿੰਘ ਬਠਿੰਡਾ, ਗੁਰਜਿੰਦਰ ਸਿੰਘ ਫਰੀਦਕੋਟ, ਗੁਰਪ੍ਰੀਤ ਸਿੰਘ ਮਾਨਸਾ, ਰਾਵਿੰਦਰ ਪਠਾਨਕੋਟ, ਭੁਪਿੰਦਰ ਸਿੰਘ ਰੋਪੜ, ਲਵਦੀਪ ਸਿੰਘ ਹੁਸ਼ਿਆਰਪੁਰ, ਹੇਮੰਤ ਪਟਿਆਲਾ, ਗੁਰਵਿੰਦਰ ਸਿੰਘ ਅੰਮ੍ਰਿਤਸਰ, ਰੁਪਿੰਦਰ ਸਿੰਘ ਮੋਹਾਲੀ, ਨਵਨੀਤ ਸਿੰਘ ਲੁਧਿਆਣਾ, ਮਨਿੰਦਰ ਸਿੰਘ ਜਲੰਧਰ, ਕਮਲਜੀਤ ਸਿੰਘ ਫਤਿਹਗੜ੍ਹ ਸਾਹਿਬ, ਅਜੇਪਾਲ ਸਿੰਘ ਸੰਗਰੂਰ, ਤਰਸੇਮ ਸਿੰਘ ਫਾਜ਼ਿਲਕਾ ਅਤੇ ਬਲਜੀਤ ਸਿੰਘ ਫਿਰੋਜ਼ਪੁਰ ਮੁੱਖ ਰੂਪ ਵਿੱਚ ਹਾਜ਼ਿਰ ਸਨ।

Author : Malout Live