NSQF ਅਧਿਆਪਕਾਂ ਵੱਲੋਂ ਆਪ ਉਮੀਦਵਾਰ ਦੇ ਘਰ ਅੱਗੇ ਕੀਤਾ ਗਿਆ ਰੋਸ ਮੁਜ਼ਾਹਰਾ

NSQF ਵੋਕੇਸ਼ਨਲ ਟੀਚਰਜ਼ ਫਰੰਟ ਪੰਜਾਬ ਵੱਲੋਂ ਪਿਛਲੇ ਦਿਨੀਂ ਹਲਕਾ ਪੱਛਮ ਤੋਂ ਆਪ ਉਮੀਦਵਾਰ ਸੰਜੀਵ ਅਰੋੜਾ ਦੇ ਘਰ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ। ਰੈਲੀ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਵੋਕੇਸ਼ਨਲ ਅਧਿਆਪਕਾਂ ਨੇ ਸ਼ਮੂਲੀਅਤ ਕਰਕੇ ਆਪਣੀ ਹੱਕੀ ਮੰਗਾਂ ਲਈ ਆਵਾਜ਼ ਬੁਲੰਦ ਕੀਤੀ।

ਪੰਜਾਬ : NSQF ਵੋਕੇਸ਼ਨਲ ਟੀਚਰਜ਼ ਫਰੰਟ ਪੰਜਾਬ ਵੱਲੋਂ ਪਿਛਲੇ ਦਿਨੀਂ ਹਲਕਾ ਪੱਛਮ ਤੋਂ ਆਪ ਉਮੀਦਵਾਰ ਸੰਜੀਵ ਅਰੋੜਾ ਦੇ ਘਰ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ। ਰੈਲੀ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਵੋਕੇਸ਼ਨਲ ਅਧਿਆਪਕਾਂ ਨੇ ਸ਼ਮੂਲੀਅਤ ਕਰਕੇ ਆਪਣੀ ਹੱਕੀ ਮੰਗਾਂ ਲਈ ਆਵਾਜ਼ ਬੁਲੰਦ ਕੀਤੀ। ਫਰੰਟ ਦੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸਰਦਾਰ ਜਗਜੀਤ ਸਿੰਘ ਨੇ ਦੱਸਿਆ ਕਿ 2022 ਸਰਕਾਰ ਬਨਣ ਤੋਂ ਪਹਿਲਾਂ ਆਪ ਸਰਕਾਰ ਨੇ ਕੱਚੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਆਉਣ ਤੇ ਕਿਸੇ ਵੀ ਮੁਲਾਜ਼ਮ ਨੂੰ ਧਰਨਾ, ਰੈਲੀ ਨਹੀਂ ਕਰਨੀ ਪਵੇਗੀ ਅਤੇ ਮੈਂ ਆਪਣੇ ਹਰੇ ਪੈਨ ਨਾਲ ਪਹਿਲੀ ਕੈਬਨਿਟ ਮੀਟਿੰਗ ਵਿੱਚ ਕੱਚੇ ਮੁਲਾਜ਼ਮ ਪੱਕੇ ਕਰਾਂਗਾ, ਪਰ ਅੱਜ ਤਿੰਨ ਸਾਲ ਬਾਅਦ ਵੀ ਮੰਗਾਂ ਮੰਨਣਾਂ ਤਾਂ ਦੂਰ ਸਰਕਾਰ ਮੀਟਿੰਗ ਕਰਨ ਤੋਂ ਮੁਨਕਰ ਹੋ ਰਹੀ ਹੈ।

ਜਿਸ ਨਾਲ ਇੰਝ ਲੱਗਦਾ ਕਿ ਸਰਕਾਰ ਕੱਚੇ ਮੁਲਾਜ਼ਮਾਂ ਦੀ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਸਰਕਾਰ ਸਰਕਾਰੀ ਸਕੂਲਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਰਹੀ ਹੈ। ਸਿੱਖਿਆ ਅਤੇ ਸਿਹਤ ਮਾਡਲ ਤੇ ਬਣੀ ਸਰਕਾਰ ਅੱਜ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਕੰਪਨੀਆਂ ਦੇ ਹਵਾਲੇ ਕਰ ਰਹੀ ਹੈ। ਜੇਕਰ ਸਰਕਾਰ ਇਸ ਨੀਤੀ ਤੋਂ ਪਿੱਛੇ ਨਹੀਂ ਹਟਦੀ ਤਾਂ NSQF ਵੋਕੇਸ਼ਨਲ ਫਰੰਟ ਵੱਲੋਂ ਇੰਨ੍ਹਾਂ ਦੇ MLA ਅਤੇ ਮੰਤਰੀਆਂ ਦਾ ਪਿੰਡਾਂ ਅਤੇ ਸ਼ਹਿਰਾਂ ਵਿੱਚ ਹਰ ਥਾਂ ਉੱਤੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਸ. ਕੰਵਰਪਾਲ ਸਿੰਘ, ਸ. ਦਲਵਿੰਦਰ ਸਿੰਘ, ਸ. ਸੁਖਮੰਦਰ ਸਿੰਘ, ਸ. ਸਤਪਾਲ ਸਿੰਘ, ਸ. ਰਜਿੰਦਰ ਸਿੰਘ, ਸ੍ਰੀਮਤੀ ਹਰਪ੍ਰੀਤ ਕੌਰ, ਸ੍ਰੀਮਤੀ ਪਰਮਜੀਤ ਕੌਰ, ਕਿਰਨਪਾਲ ਕੌਰ, ਸਿਮਰਨਜੀਤ ਕੌਰ ਅਤੇ ਮਨਪ੍ਰੀਤ ਸਿੰਘ ਸ਼ਾਮਿਲ ਸਨ।

Author : Malout Live