ਨਾਰੀ ਚੇਤਨਾ ਮੰਚ (ਰਜਿ.) ਮਲੋਟ ਵੱਲੋਂ ਮੁੱਖ ਦਫ਼ਤਰ ਕੈਰੋਂ ਰੋਡ ਮਲੋਟ ਵਿਖੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
ਇਲਾਕੇ ਦੀ ਸਿਰਮੌਰ ਸੰਸਥਾ ਨਾਰੀ ਚੇਤਨਾ ਮੰਚ (ਰਜਿ.) ਮਲੋਟ ਵੱਲੋਂ ਮੁੱਖ ਦਫ਼ਤਰ ਕੈਰੋਂ ਰੋਡ ਮਲੋਟ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ। ਮੰਚ ਦੇ ਪ੍ਰਧਾਨ ਰਜਵਿੰਦਰ ਕੌਰ ਅਤੇ ਸੀਨੀਅਰ ਮੀਤ ਪ੍ਰਧਾਨ ਮੈਡਮ ਪ੍ਰੇਮ ਲਤਾ ਨੇ ਕਿਹਾ ਕਿ ਅੱਜ ਬੇਟੀ ਬਚਾਓ ਬੇਟੀ ਪੜ੍ਹਾਓ ਦੀ ਮੁੱਖ ਲੋੜ ਹੈ। ਉਨ੍ਹਾਂ ਦੱਸਿਆ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਸਭ ਤੋਂ ਪਹਿਲਾਂ 1975 ’ਚ ਅਮਰੀਕਾ ’ਚ ਮਨਾਇਆ ਗਿਆ ਸੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਇਲਾਕੇ ਦੀ ਸਿਰਮੌਰ ਸੰਸਥਾ ਨਾਰੀ ਚੇਤਨਾ ਮੰਚ (ਰਜਿ.) ਮਲੋਟ ਵੱਲੋਂ ਮੁੱਖ ਦਫ਼ਤਰ ਕੈਰੋਂ ਰੋਡ ਮਲੋਟ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ। ਮੰਚ ਦੇ ਪ੍ਰਧਾਨ ਰਜਵਿੰਦਰ ਕੌਰ ਅਤੇ ਸੀਨੀਅਰ ਮੀਤ ਪ੍ਰਧਾਨ ਮੈਡਮ ਪ੍ਰੇਮ ਲਤਾ ਨੇ ਕਿਹਾ ਕਿ ਅੱਜ ਬੇਟੀ ਬਚਾਓ ਬੇਟੀ ਪੜ੍ਹਾਓ ਦੀ ਮੁੱਖ ਲੋੜ ਹੈ। ਉਨ੍ਹਾਂ ਦੱਸਿਆ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਸਭ ਤੋਂ ਪਹਿਲਾਂ 1975 ’ਚ ਅਮਰੀਕਾ ’ਚ ਮਨਾਇਆ ਗਿਆ ਸੀ। ਸਭ ਤੋਂ ਪਹਿਲੀ ਔਰਤ ਕਲਾਰਾ ਜੇਟਕਿਨ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਅਵਾਜ ਬੁਲੰਦ ਕੀਤੀ। ਇਹ ਦਿਹਾੜਾ ਹਰੇਕ ਸਾਲ 8 ਮਾਰਚ ਨੂੰ ਵਿਸ਼ਵ ਪੱਧਰ ’ਤੇ ਮਨਾਇਆ ਜਾਂਦਾ ਹੈ। ਜਿਸ ਦੌਰਾਨ ਔਰਤਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ।
ਇਸ ਮੌਕੇ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਵਿਸ਼ੇਸ਼ ਤੌਰ ’ਤੇ ਹਾਜ਼ਿਰ ਹੋਏ। ਡਾ. ਗਿੱਲ ਨੇ ਨਾਰੀ ਚੇਤਨਾ ਮੰਚ ਦੇ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਨਾਰੀ ਸ਼ਕਤੀ ਬਿਨਾ ਸਮਾਜ ਅਧੂਰਾ ਹੈ। ਉਨ੍ਹਾਂ ਦੇਸ਼ ਵਿਦੇਸ਼ ਦੀਆਂ ਸਮੂਹ ਔਰਤਾਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਸਮਾਜ ’ਚ ਉੱਚ ਪੱਧਰੀ ਸਨਮਾਨ ਪ੍ਰਾਪਤ ਕਰਨ ਵਾਲੀਆਂ ਬੱਚੀਆਂ ਮਣਕੀਰਤ ਕੌਰ ਪੁੱਤਰੀ ਕੁਲਦੀਪ ਸਿੰਘ ਅਤੇ ਸਿਮਰਤ ਕੌਰ ਪੁੱਤਰੀ ਰਣਜੀਤ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਧਾਨ ਰਾਜਵਿੰਦਰ ਕੌਰ ਨੇ ਇਸ ਮੌਕੇ ਆਪਣੇ ਵੱਲੋਂ ਸਾਰੀਆਂ ਔਰਤਾਂ ਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਡਾ. ਗਿੱਲ ਨੇ ਪ੍ਰਧਾਨ ਰਾਜਵਿੰਦਰ ਕੌਰ ਨੂੰ ਸ਼ਲਾਘਾਯੋਗ ਸੇਵਾਵਾਂ ਲਈ ਸ਼ੋਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਲੋਕ ਭਲਾਈ ਮੰਚ ਦੇ ਪ੍ਰਧਾਨ ਜਗਜੀਤ ਸਿੰਘ ਔਲਖ ਵਿਸ਼ੇਸ਼ ਤੌਰ ’ਤੇ ਹਾਜ਼ਿਰ ਸਨ। ਇਸ ਮੌਕੇ ਮੰਚ ਦੇ ਅਹੁਦੇਦਾਰ ਬੇਟੀ ਪੂਨਮ ਖੱਤਰੀ, ਪਰਮਜੀਤ ਕੌਰ, ਮੈਡਮ ਸ਼ਰਨਜੀਤ ਕੌਰ ਅਤੇ ਪ੍ਰੇਮ ਲਤਾ ਆਦਿ ਵੀ ਹਾਜ਼ਿਰ ਸਨ।
Author : Malout Live