ਪਿੰਡ ਔਲਖ ਵਿਖੇ ਮਨਾਇਆ ਗਿਆ ਨਾਰੀ ਜਲ ਸ਼ਕਤੀ ਦਿਵਸ (ਅੰਤਰਰਾਸ਼ਟਰੀ ਮਹਿਲਾ ਦਿਵਸ-2026)

ਪਿੰਡ ਔਲਖ ਵਿਖੇ ਨਾਰੀ ਜਲ ਸ਼ਕਤੀ ਦਿਵਸ (ਅੰਤਰਰਾਸ਼ਟਰੀ ਮਹਿਲਾ ਦਿਵਸ-2026) ਪਿੰਡ ਦੀ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪੰਚਾਇਤ ਘਰ ਵਿਖੇ ਮਨਾਇਆ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪਿੰਡ ਔਲਖ ਵਿਖੇ ਨਾਰੀ ਜਲ ਸ਼ਕਤੀ ਦਿਵਸ (ਅੰਤਰਰਾਸ਼ਟਰੀ ਮਹਿਲਾ ਦਿਵਸ-2026) ਪਿੰਡ ਦੀ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪੰਚਾਇਤ ਘਰ ਵਿਖੇ ਮਨਾਇਆ ਗਿਆ।

ਇਸ ਮੌਕੇ ਪਿੰਡ ਵਾਸੀਆਂ ਨੂੰ ਮਹਿਲਾ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਹੋਇਆ ਪੀਣ ਯੋਗ ਪਾਣੀ ਦੀ ਸੰਭਾਲ, ਰੱਖ-ਰਖਾਵ ਅਤੇ ਸਵੱਛ ਭਾਰਤ ਮਿਸ਼ਨ ਤਹਿਤ ਅਪਣੇ ਆਲੇ-ਦੁਆਲੇ ਦੀ ਸਫਾਈ ਦੇ ਨਾਲ ਸੁੱਕੇ ਅਤੇ ਗਿੱਲੇ ਕੂੜੇ ਦੇ ਸੁਰੱਖਿਅਤ ਨਿਪਟਾਰੇ ਬਾਰੇ ਜਾਗਰੂਕ ਕੀਤਾ ਗਿਆ ਅਤੇ ਮੌਕੇ ਤੇ ਫੀਲਡ ਟੈਸਟ ਕਿੱਟ ਨਾਲ ਪੀਣ ਯੋਗ ਪਾਣੀ ਦੇ ਨਮੂਨਿਆਂ ਦੇ ਟੈਸਟ ਵੀ ਕੀਤੇ ਗਏ। ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਆਈ.ਈ.ਸੀ ਹਰਪ੍ਰੀਤ ਸਿੰਘ, ਬੀ.ਆਰ.ਸੀ ਕੁਲਬੀਰ ਸਿੰਘ, ਮਲਕੀਤ ਸਿੰਘ, ਮੌਟੀਵੇਟਰ ਹਰਮੀਤ ਸਿੰਘ ਅਤੇ ਲਖਵਿੰਦਰ ਸਿੰਘ ਹਾਜ਼ਿਰ ਸਨ।

Author : Malout Live