ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ 10 ਮਈ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ- ਜਿਲਾ ਅਤੇ ਸੈਸ਼ਨਜ਼ ਜੱਜ
ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਦੂਜੀ ਨੈਸ਼ਨਲ ਲੋਕ ਅਦਾਲਤ 10 ਮਈ 2025 ਨੂੰ ਲਗਾਈ ਜਾਵੇਗੀ। ਜਿਸ ਸੰਬੰਧੀ ਸ਼੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਇੱਕ ਮੀਟਿੰਗ ਕੀਤੀ ਗਈ, ਜਿਸ ਵਿੱਚ ਸੈਸ਼ਨ ਡਿਵੀਜਨ ਦੇ ਸਾਰੇ ਜੂਡੀਸ਼ੀਅਲ ਅਫ਼ਸਰਾਂ ਨੇ ਭਾਗ ਲਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਦੂਜੀ ਨੈਸ਼ਨਲ ਲੋਕ ਅਦਾਲਤ 10 ਮਈ 2025 ਨੂੰ ਲਗਾਈ ਜਾਵੇਗੀ। ਜਿਸ ਸੰਬੰਧੀ ਸ਼੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਇੱਕ ਮੀਟਿੰਗ ਕੀਤੀ ਗਈ, ਜਿਸ ਵਿੱਚ ਸੈਸ਼ਨ ਡਿਵੀਜਨ ਦੇ ਸਾਰੇ ਜੂਡੀਸ਼ੀਅਲ ਅਫ਼ਸਰਾਂ ਨੇ ਭਾਗ ਲਿਆ। ਇਸ ਮੀਟਿੰਗ ਵਿੱਚ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਸਾਰੇ ਜੱਜ ਸਾਹਿਬਾਨਾ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਗਾਏ ਜਾਣ ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਜਾ ਸਕੇ।
ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੇਸ ਜਿਵੇ ਕਿ ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ), ਹੋਰ ਮੁਆਵਜ਼ੇ ਦੇ ਮਾਮਲੇ, ਪਰਿਵਾਰਿਕ ਕਾਨੂੰਨ ਦੇ ਮਾਮਲੇ, ਸਰਵਿਸਿਜ਼ ਸੰਬੰਧੀ ਮਾਮਲੇ, ਰੈਂਟ ਸੰਬੰਧੀ ਮਾਮਲੇ, ਅਕਾਦਮਿਕ ਮਾਮਲੇ, ਮੇਨਟੇਨੈਂਸ ਨਾਲ ਸੰਬੰਧਿਤ ਮੁੱਦੇ, ਮੌਰਟਰੀਜ਼ ਨਾਲ ਸੰਬੰਧਿਤ ਮਾਮਲੇ, ਖਪਤਕਾਰ ਸੁਰੱਖਿਆ ਦੇ ਮਾਮਲੇ, ਤਬਾਦਲ ਪਟੀਸ਼ਨਾਂ (ਦੀਵਾਨੀ ਅਤੇ ਫੌਜਦਾਰੀ), ਰਕਮ ਵਸੂਲੀ ਸੰਬੰਧੀ ਮਾਮਲੇ, ਕਰਿਮੀਨਲ ਕੰਪਾਊਂਡਏਬਲ ਮਾਮਲੇ, ਜਮੀਨੀ ਵਿਵਾਦਾਂ ਨਾਲ ਸੰਬੰਧਿਤ ਮਾਮਲੇ, ਵਾਟਰ ਸਪਲਾਈ ਸੀਵਰੇਜ, ਲੈਂਡ ਐਜੂਕੇਸ਼ਨ, ਟ੍ਰੈਫਿਕ ਚਲਾਨ, ਪ੍ਰੀ-ਲੀਟੀਗੇਟਿਵ, ਬੈਂਕ ਕੇਸ, ਬਿਜਲੀ ਚੋਰੀ ਦੇ ਕੇਸ, ਸਿਵਲ ਸੂਟ, 138 ਐੱਨ.ਆਈ ਐਕਟ ਅਤੇ ਕੈਂਸਲੇਸ਼ਨ ਐੱਫ.ਆਈ.ਆਰ ਆਦਿ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈੱਲਪਲਾਈਨ ਨੰਬਰ 15100 ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Author : Malout Live