12 ਸਤੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ
ਮਾਣਯੋਗ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਲ ਦੀ ਤੀਸਰੀ ਕੌਮੀ ਲੋਕ ਅਦਾਲਤ 12 ਸਤੰਬਰ 2026 ਨੂੰ ਲਗਾਈ ਜਾ ਰਹੀ ਹੈ। ਇਸ ਸੰਬੰਧੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀਮਤੀ ਜਸਵਿੰਦਰ ਸ਼ੀਮਰ ਵੱਲੋਂ ਸੈਸ਼ਨ ਡਿਵੀਜ਼ਨ ਦੇ ਸਮੂਹ ਜੂਡੀਸ਼ੀਅਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮਾਣਯੋਗ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਲ ਦੀ ਤੀਸਰੀ ਕੌਮੀ ਲੋਕ ਅਦਾਲਤ 12 ਸਤੰਬਰ 2026 ਨੂੰ ਲਗਾਈ ਜਾ ਰਹੀ ਹੈ। ਇਸ ਸੰਬੰਧੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀਮਤੀ ਜਸਵਿੰਦਰ ਸ਼ੀਮਰ ਵੱਲੋਂ ਸੈਸ਼ਨ ਡਿਵੀਜ਼ਨ ਦੇ ਸਮੂਹ ਜੂਡੀਸ਼ੀਅਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਨੇ ਜੱਜਾਂ ਨੂੰ ਅਪੀਲ ਕੀਤੀ ਕਿ ‘ਮੀਡੀਏਸ਼ਨ ਫਾਰ ਦਾ ਨੇਸ਼ਨ’ ਮੁਹਿੰਮ 3.0 ਤਹਿਤ ਵੱਧ ਤੋਂ ਵੱਧ ਕੇਸ ਮੀਡੀਏਸ਼ਨ ਲਈ ਭੇਜੇ ਜਾਣ ਅਤੇ ਆਪਸੀ ਸੁਲਾਹ-ਸਮਝੌਤੇ ਰਾਹੀਂ ਵੱਧ ਤੋਂ ਵੱਧ ਮਾਮਲਿਆਂ ਦਾ ਨਿਪਟਾਰਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਗਾ ਕੇ ਲੋਕਾਂ ਨੂੰ ਤੁਰੰਤ ਅਤੇ ਸੁਖਾਲੇ ਢੰਗ ਨਾਲ ਨਿਆਂ ਦਿਵਾਉਣ ਦੇ ਉਪਰਾਲੇ ਕੀਤੇ ਜਾਣ। ਲੋਕ ਅਦਾਲਤ ਵਿੱਚ ਮੋਟਰ ਐਕਸੀਡੈਂਟ ਕਲੇਮ, ਮੁਆਵਜ਼ੇ, ਪਰਿਵਾਰਕ ਝਗੜੇ, ਸਰਵਿਸ, ਕਿਰਾਏ, ਮੇਨਟੇਨੈਂਸ, ਰਕਮ ਵਸੂਲੀ, ਜ਼ਮੀਨੀ ਵਿਵਾਦ, ਟ੍ਰੈਫਿਕ ਚਲਾਨ, ਬੈਂਕ ਕੇਸ, ਬਿਜਲੀ ਚੋਰੀ, ਸਿਵਲ ਸੂਟ, ਧਾਰਾ 138 ਐੱਨ.ਆਈ ਐਕਟ, ਕਰਿਮੀਨਲ ਕੰਪਾਊਂਡਏਬਲ ਕੇਸਾਂ ਸਮੇਤ ਹੋਰ ਕਈ ਮਾਮਲਿਆਂ ਦਾ ਨਿਪਟਾਰਾ ਕੀਤਾ ਜਾ ਸਕਦਾ ਹੈ। ਮੀਟਿੰਗ ਵਿੱਚ ਹਾਜ਼ਿਰ ਜੂਡੀਸ਼ੀਅਲ ਅਫਸਰਾਂ ਨੇ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਨ ਲਈ ਹਰ ਸੰਭਵ ਉਪਰਾਲਾ ਕਰਨ ਦਾ ਵਿਸ਼ਵਾਸ ਦਵਾਇਆ। ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਟੋਲ-ਫ੍ਰੀ ਹੈਲਪਲਾਈਨ 15100 ਜਾਂ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Author : Malout Live



