ਡੀ.ਏ.ਵੀ ਕਾਲਜ, ਮਲੋਟ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ

ਡੀ.ਏ.ਵੀ ਕਾਲਜ, ਮਲੋਟ ਵਿਖੇ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਅਤੇ ਐਨ.ਐੱਸ.ਐੱਸ ਪ੍ਰੋਗਰਾਮ ਅਫ਼ਸਰਾਂ ਡਾ. ਜਸਬੀਰ ਕੌਰ ਅਤੇ ਡਾ. ਵਿਨੀਤ ਕੁਮਾਰ ਦੀ ਅਗਵਾਈ ਵਿੱਚ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।

ਮਲੋਟ (ਸ਼੍ਰੀ ਮੁਕਸਤਸਰ ਸਾਹਿਬ) : ਡੀ.ਏ.ਵੀ ਕਾਲਜ, ਮਲੋਟ ਵਿਖੇ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਅਤੇ ਐਨ.ਐੱਸ.ਐੱਸ ਪ੍ਰੋਗਰਾਮ ਅਫ਼ਸਰਾਂ ਡਾ. ਜਸਬੀਰ ਕੌਰ ਅਤੇ ਡਾ. ਵਿਨੀਤ ਕੁਮਾਰ ਦੀ ਅਗਵਾਈ ਵਿੱਚ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਇਸ ਦਿਨ ਇੱਕ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ।

ਜਿਸ ਵਿੱਚ ਵਿਦਿਆਰਥੀਆਂ ਵੱਲੋਂ ਇਹ ਪ੍ਰਣ ਲਿਆ ਗਿਆ ਕਿ ਉਹ ਆਪਣੇ ਦੇਸ਼ ਦੀਆਂ ਲੋਕਤੰਤਰੀ ਪ੍ਰੰਪਰਾਵਾਂ ਨੂੰ ਕਾਇਮ ਰੱਖਦੇ ਹੋਏ, ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਚੋਣਾਂ ਦਾ ਮਾਣ ਬਰਕਰਾਰ ਰੱਖਦੇ ਹੋਏ ਨਿਡਰ ਹੋ ਕੇ ਧਰਮ, ਵਰਗ, ਭਾਈਚਾਰੇ, ਭਾਸ਼ਾ ਜਾਂ ਕਿਸੇ ਹੋਰ ਲਾਲਚ ਦੇ ਪ੍ਰਭਾਵ ਤੋਂ ਰਹਿਤ ਹੋ ਕੇ ਆਪਣੇ ਵੋਟ ਦੀ ਸਹੀ ਵਰਤੋਂ ਕਰਨਗੇ। ਇਸ ਮੌਕੇ ਸਥਾਨਕ ਪ੍ਰਸ਼ਾਸਨ ਵੱਲੋਂ ਸ਼੍ਰੀ ਅਮਨਦੀਪ ਪਾਠਕ, ਲਾਜ਼ਰ ਰਾਇ ਅਤੇ ਬੀ.ਐੱਲ.ਓ ਰਵਿੰਦਰ ਕੁਮਾਰ ਵੀ ਹਾਜ਼ਿਰ ਸਨ। ਇਸ ਤੋਂ ਇਲਾਵਾ ਇਸ ਸਮਾਗਮ ਵਿੱਚ ਕਾਲਜ ਦਾ ਸਮੂਹ ਸਟਾਫ਼ ਵੀ ਹਾਜ਼ਿਰ ਸੀ।

Author : Malout Live