ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ, ਮਲੋਟ ਦੇ ਨਵਿਸ਼ ਅਰੋਦਿਆ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਆਪਣੀ ਜਗ੍ਹਾ ਬਣਾਈ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਜਾ ਰਹੀਆਂ ਪ੍ਰਾਇਮਰੀ ਖੇਡਾਂ ਵਿੱਚ ਜ਼ੋਨਲ ਲੈਵਲ (ਕਰਾਟੇ) ਵਿੱਚ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ, ਮਲੋਟ ਦੇ ਚੌਥੀ ਜਮਾਤ ਦੇ ਨਵਿਸ਼ ਅਰੋਦਿਆ ਸਪੁੱਤਰ ਅਨਿਲ ਕੁਮਾਰ ਨੇ ਪਹਿਲਾ ਸਥਾਨ ਹਾਸਿਲ ਕਰਕੇ ਇੱਕ ਪਾਸੇ ਸਕੂਲ ਅਤੇ ਸ਼ਹਿਰ ਦਾ ਨਾਂ ਚਮਕਾਇਆ ਅਤੇ ਦੂਸਰੇ ਪਾਸੇ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਆਪਣੀ ਜਗ੍ਹਾ ਬਣਾਈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਜਾ ਰਹੀਆਂ ਪ੍ਰਾਇਮਰੀ ਖੇਡਾਂ ਵਿੱਚ ਜ਼ੋਨਲ ਲੈਵਲ (ਕਰਾਟੇ) ਵਿੱਚ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ, ਮਲੋਟ ਦੇ ਚੌਥੀ ਜਮਾਤ ਦੇ ਨਵਿਸ਼ ਅਰੋਦਿਆ ਸਪੁੱਤਰ ਅਨਿਲ ਕੁਮਾਰ ਨੇ ਪਹਿਲਾ ਸਥਾਨ ਹਾਸਿਲ ਕਰਕੇ ਇੱਕ ਪਾਸੇ ਸਕੂਲ ਅਤੇ ਸ਼ਹਿਰ ਦਾ ਨਾਂ ਚਮਕਾਇਆ ਅਤੇ ਦੂਸਰੇ ਪਾਸੇ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਆਪਣੀ ਜਗ੍ਹਾ ਬਣਾਈ।

ਇਸ ਵਿਸ਼ੇਸ਼ ਪ੍ਰਾਪਤੀ ਤੇ ਸਕੂਲ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਕਿਹਾ ਕਿ ਸਕੂਲ ਪ੍ਰਾਇਮਰੀ ਪੱਧਰ ਤੋਂ ਹੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੰਦਾ ਰਿਹਾ ਹੈ। ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਦਾ ਰਹਿੰਦਾ ਹੈ ਤਾਂ ਜੋ ਉਹ ਮਾਨਸਿਕ ਅਤੇ ਸਰੀਰਕ ਤੌਰ ਤੇ ਮਜ਼ਬੂਤ ਬਣ ਸਕਣ। ਇਸ ਮੌਕੇ ਤੇ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਸ਼੍ਰੀ ਰਾਜਿੰਦਰ ਗਰਗ, ਮੈਨੇਜ਼ਰ ਸ਼੍ਰੀ ਵਿਕਾਸ ਗੋਇਲ ਅਤੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਜੇਤੂ ਵਿਦਿਆਰਥੀ ਦੇ ਮਾਪਿਆਂ ਤੇ ਸਕੂਲ ਦੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ।

Author : Malout Live