ਪਿੰਡ ਡੱਬਵਾਲੀ ਢਾਬ ਦੇ ਨਵਜੋਤ ਸਿੰਘ ਸੰਧੂ ਆਲ ਇੰਡੀਆ ਯੂਥ ਕਾਂਗਰਸ ਦੇ ਸਕੱਤਰ ਨਿਯੁਕਤ

ਆਲ ਇੰਡੀਆ ਯੂਥ ਕਾਂਗਰਸ ਵੱਲੋਂ ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਜਿਸ ਵਿੱਚ ਨਵਜੋਤ ਸਿੰਘ ਸੰਧੂ ਪਿੰਡ ਡੱਬਵਾਲੀ ਢਾਬ ਨੂੰ ਵੱਡੀ ਜਿੰਮੇਵਾਰੀ ਦਿੰਦੇ ਹੋਏ ਆਲ ਇੰਡੀਆ ਯੂਥ ਕਾਂਗਰਸ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਆਲ ਇੰਡੀਆ ਯੂਥ ਕਾਂਗਰਸ ਵੱਲੋਂ ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਜਿਸ ਵਿੱਚ ਨਵਜੋਤ ਸਿੰਘ ਸੰਧੂ ਪਿੰਡ ਡੱਬਵਾਲੀ ਢਾਬ ਨੂੰ ਵੱਡੀ ਜਿੰਮੇਵਾਰੀ ਦਿੰਦੇ ਹੋਏ ਆਲ ਇੰਡੀਆ ਯੂਥ ਕਾਂਗਰਸ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਇਸ ਨਿਯੁਕਤੀ ਤੇ ਨਵਜੋਤ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਨਵਜੋਤ ਸਿੰਘ ਸੰਧੂ ਦੀ ਇਸ ਨਿਯੁਕਤੀ ਤੇ ਇਲਾਕੇ ਦੇ ਸਮੂਹ ਕਾਂਗਰਸੀ ਆਗੂਆਂ ਅਤੇ ਪਤਵੰਤੇ ਵਿਅਕਤੀਆਂ ਵੱਲੋਂ ਉਹਨਾਂ ਨੂੰ ਵਧਾਈ ਦਿੱਤੀ ਗਈ। ਮਲੋਟ ਲਾਈਵ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਨੇ ਵੀ ਨਵਜੋਤ ਸਿੰਘ ਸੰਧੂ ਨੂੰ ਇਸ ਨਿਯੁਕਤੀ ਤੇ ਵਧਾਈ ਦਿੱਤੀ।

Author : Malout Live