ਬਾਰਸ਼ਾਂ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਲੋੜ- ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ
ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਦੇ ਮੁੱਖੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਲੋਕਾਂ ਨੂੰ ਬਰਸਾਤੀ ਮੌਸਮ ਕਾਰਨ ਹੋਣ ਵਾਲੀਆਂ ਬਿਮਾਰੀਆਂ ਸੰਬੰਧੀ ਜਾਗਰੂਕ ਕੀਤਾ ਜਾਵੇ ਅਤੇ ਨਾਲ ਹੀ ਸਿਹਤ ਸੇਵਾਵਾਂ ਪ੍ਰਾਪਤ ਕਰਨ ਲਈ ਲੋਕਾਂ ਦੀ ਵੱਧ ਤੋਂ ਵੱਧ ਸਹਾਇਤਾ ਕੀਤੀ ਜਾਵੇ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਦੇ ਮੁੱਖੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਲੋਕਾਂ ਨੂੰ ਬਰਸਾਤੀ ਮੌਸਮ ਕਾਰਨ ਹੋਣ ਵਾਲੀਆਂ ਬਿਮਾਰੀਆਂ ਸੰਬੰਧੀ ਜਾਗਰੂਕ ਕੀਤਾ ਜਾਵੇ ਅਤੇ ਨਾਲ ਹੀ ਸਿਹਤ ਸੇਵਾਵਾਂ ਪ੍ਰਾਪਤ ਕਰਨ ਲਈ ਲੋਕਾਂ ਦੀ ਵੱਧ ਤੋਂ ਵੱਧ ਸਹਾਇਤਾ ਕੀਤੀ ਜਾਵੇ। ਉਨ੍ਹਾ ਕਿਹਾ ਕਿ ਪੀਣ ਲਈ ਸਿਰਫ ਸਾਫ ਪਾਣੀ ਦੀ ਵਰਤੋਂ ਕੀਤੀ ਜਾਵੇ, ਪੀਣ ਵਾਲੇ ਪਾਣੀ ਨੂੰ ਉਬਾਲ ਕਰਕੇ ਠੰਡਾ ਕਰਕੇ ਪੀਣ ਲਈ ਵਰਤਿਆ ਜਾਵੇ, ਇਨਫੈਕਸ਼ਨ ਨੂੰ ਕੰਟਰੋਲ ਕਰਨ ਲਈ ਸਮੇਂ-ਸਮੇਂ ਤੇ ਸਾਬਣ ਅਤੇ ਪਾਣੀ ਨਾਲ ਹੱਥ ਥੋਤੇ ਜਾਣ, ਹੜਾਂ ਦੇ ਪਾਣੀ ਨਾਲ ਗਿੱਲੇ ਖਾਣੇ ਨੂੰ ਖਾਣ ਤੋਂ ਪ੍ਰਹੇਜ ਕੀਤਾ ਜਾਵੇ।
ਜੇਕਰ ਕਿਸੇ ਨੂੰ ਬੁਖਾਰ ਜਾਂ ਦਸਤ ਦੀ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ। ਇਸ ਤੋਂ ਇਲਾਵਾ ਪੂਰੀ ਬਾਂਹ ਵਾਲੇ ਕੱਪੜੇ ਪਾਏ ਜਾਣ ਅਤੇ ਪੈਰਾਂ ਵਿਚ ਰਬੜ ਦੇ ਬੂਟ ਪਾਏ ਜਾਣ। ਬਰਸਾਤਾਂ ਦੌਰਾਨ ਉਲਟੀਆਂ ਜਾਂ ਦਸਤ ਹੋਣ ਦੀ ਸੂਰਤ ਵਿੱਚ ਓ.ਆਰ.ਐੱਸ ਦੀ ਵਰਤੋਂ ਕਰਨੀ ਚਾਹੀਦੀ ਹੈ, ਜੋ ਕਿ ਸਿਹਤ ਵਿਭਾਗ ਵੱਲੋਂ ਸਾਰੀਆ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਬਜ਼ਾਰਾਂ ਵਿੱਚੋਂ ਲਿਆ ਕੇ ਖਾਣ ਤੋਂ ਪ੍ਰਹੇਜ ਕੀਤਾ ਜਾਵੇ ਅਤੇ ਘਰ ਦਾ ਬਣਿਆ ਹੋਇਆ ਤਾਜ਼ਾ ਖਾਣਾ ਹੀ ਖਾਓ। ਬਿਮਾਰੀ ਹੋਣ ਦੀ ਸੂਰਤ ਵਿੱਚ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ।
Author : Malout Live