ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਾਰਕ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਨਵੇਂ ਆਰ.ਓ ਸਿਸਟਮ ਦਾ ਉਦਘਾਟਨ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ ਤਹਿਤ ਸਿੱਖਿਆ ਕ੍ਰਾਂਤੀ ਅਧੀਨ ਬੱਚਿਆਂ ਦੇ ਪੀਣ-ਯੋਗ ਸਾਫ਼ ਪਾਣੀ ਦੇ ਪ੍ਰਬੰਧ ਲਈ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਾਰਕ ਵਿਖੇ ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਵੱਲੋਂ ਨਵੇਂ ਆਰ.ਓ ਸਿਸਟਮ ਦਾ ਉਦਘਾਟਨ ਕੀਤਾ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ ਤਹਿਤ ਸਿੱਖਿਆ ਕ੍ਰਾਂਤੀ ਅਧੀਨ ਬੱਚਿਆਂ ਦੇ ਪੀਣ-ਯੋਗ ਸਾਫ਼ ਪਾਣੀ ਦੇ ਪ੍ਰਬੰਧ ਲਈ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਾਰਕ ਵਿਖੇ ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਵੱਲੋਂ ਨਵੇਂ ਆਰ.ਓ ਸਿਸਟਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਬੱਚਿਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਾ ਹੀ ਫੰਡਾਂ ਦੀ ਘਾਟ ਮਹਿਸੂਸ ਹੋਣ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਪੀਣ ਯੋਗ ਸਾਫ਼ ਪਾਣੀ ਦੇ ਪ੍ਰਬੰਧ ਨਾਲ ਬੱਚਿਆਂ ਨੂੰ ਲਾਇਲਾਜ ਬਿਮਾਰੀਆਂ ਤੋਂ ਬਚਾਇਆ ਜਾ ਸਕੇਗਾ।
ਇਸ ਮੌਕੇ ਸਮੂਹ ਸਟਾਫ ਵੱਲੋਂ ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਮੁੱਖ ਅਧਿਆਪਕ ਸੰਜੀਵ ਕੁਮਾਰ, ਜੈ ਚੰਦ ਭੰਡਾਰੀ, ਸੁਮਿਤ ਗਰਗ ਸਕੂਲ ਕਮੇਟੀ ਮੈਂਬਰ, ਸੰਦੀਪ ਕੁਮਾਰ ਸ਼ਰਮਾ, ਸਕੂਲ ਅਧਿਆਪਕ ਗੁਰਪ੍ਰੀਤ ਸਿੰਘ, ਵਿਕਾਸ ਕੁਮਾਰ, ਸੰਜੇ ਕੁਮਾਰ, ਰਾਜਵੀਰ ਸਿੰਘ, ਅਨਾਮਿਕਾ, ਮਧੂ, ਸ਼ਵੈਤਾ, ਮਨਪ੍ਰੀਤ ਕੌਰ, ਮਨਦੀਪ ਕੌਰ, ਰਜਨੀ, ਸ਼ਾਲੂ ਕਮਰਾ, ਰੂਬੀ, ਰੁਪਿਕਾ, ਰਾਜਵਿੰਦਰ ਕੌਰ ਅਤੇ ਨੀਲਮ ਹਾਜ਼ਿਰ ਸਨ।
Author : Malout Live